ਪੰਜਾਬ ਪੁਲਿਸ ਦੇ ਮੁਲਾਜ਼ਮ ਨੂੰ ਨਾਕੇ 'ਤੇ ਮੋਟਰਸਾਈਕਲ ਰੋਕਣਾ ਪਿਆ ਮਹਿੰਗਾ

By  Shanker Badra October 8th 2018 12:52 PM -- Updated: October 8th 2018 01:05 PM

ਪੰਜਾਬ ਪੁਲਿਸ ਦੇ ਮੁਲਾਜ਼ਮ ਨੂੰ ਨਾਕੇ 'ਤੇ ਮੋਟਰਸਾਈਕਲ ਰੋਕਣਾ ਪਿਆ ਮਹਿੰਗਾ:ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਬਾਹਰ ਮੋਟਰਸਾਈਕਲ ਸਵਾਰ 2 ਨੌਜਵਾਨਾਂ ਵੱਲੋਂ ਇੱਕ ਪੰਜਾਬ ਪੁਲਿਸ ਪੁਲਿਸ ਦੇ ਮੁਲਾਜ਼ਮ ਨੂੰ ਗੋਲੀ ਮਾਰ ਦਿੱਤੀ ਗਈ ਹੈ।ਇਸ ਦੌਰਾਨ ਪੁਲਿਸ ਮੁਲਾਜ਼ਮ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਅਤੇ ਜ਼ਖ਼ਮੀ ਮੁਲਾਜ਼ਮ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।ਜਾਣਕਾਰੀ ਅਨੁਸਾਰ ਮੁਲਾਜ਼ਮ ਦੇ ਪੱਟ ਵਿਚ ਗੋਲੀ ਵੱਜੀ ਹੈ ਤੇ ਹੁਣ ਖਤਰੇ ਤੋਂ ਬਾਹਰ ਹੈ।ਇਸ ਘਟਨਾ ਤੋਂ ਬਾਅਦ ਹਮਲਾਵਾਰ ਫਰਾਰ ਹੋ ਗਏ ਹਨ। ਇਸ ਘਟਨਾ ਤੋਂ ਬਾਅਦ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਹਸਪਤਾਲ ਪਹੁੰਚੇ ਹਨ।​​​​​​​ਪੁਲਿਸ ਕਮਿਸ਼ਨ ਨੇ ਕਿਹਾ ਕਿ ਘਟਨਾ ਵਿੱਚ ਸ਼ਾਮਲ ਹਮਲਾਵਰ ਦੀ ਸ਼ਨਾਖਤ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਹਸਪਤਾਲ ਦੇ ਬਾਹਰ ਪਾਰਕਿੰਗ ਦੀ ਥਾਂ ਨੇੜੇ ਡਿਊਟੀ 'ਤੇ ਤੈਨਾਤ ਸੀ।ਉਸ ਨੂੰ ਅਚਾਨਕ ਇੱਕ ਸ਼ੱਕੀ ਜਿਹਾ ਵਿਅਕਤੀ ਦਿਖਾਈ ਦਿੱਤਾ।ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮ ਉਸ ਕੋਲ ਗਿਆ ਤੇ ਉਸ ਤੋਂ ਪੁੱਛ ਗਿੱਛ ਕੀਤੀ ਤਾਂ ਉਸ ਵਿਅਕਤੀ ਨੇ ਆਪਣਾ ਹਥਿਆਰ ਕੱਢ ਕੇ ਪੁਲਿਸ ਮੁਲਾਜ਼ਮ ਦੇ ਪੱਟ ਵਿਚ ਗੋਲੀ ਮਾਰ ਦਿੱਤੀ ਤੇ ਆਪ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਕਤ ਮੁਲਜ਼ਮ ਦੀ ਤਸਵੀਰ ਉਨ੍ਹਾਂ ਕੋਲ ਹੈ,ਜਿਸ ਦੇ ਅਧਾਰ 'ਤੇ ਉਸਨੂੰ ਜਲਦੀ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ। -PTCNews

Related Post