ਪੰਜਾਬ ਪੁਲਿਸ 'ਚ 560 ਸਬ-ਇੰਸਪੈਕਟਰਾਂ ਦੀ ਭਰਤੀ ਦਾ ਮਾਮਲਾ ਪਹੁੰਚਿਆ ਹਾਈਕੋਰਟ , ਜਾਣੋਂ ਕੀ ਹੈ ਪੂਰਾ ਮਾਮਲਾ

By  Shanker Badra July 14th 2021 01:12 PM

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 560 ਸਬ ਇੰਸਪੈਕਟਰ ਪੁਲਿਸ ਭਾਰਤੀਆਂ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸਬ ਇੰਸਪੈਕਟਰ ਪੁਲਿਸ ਭਾਰਤੀਆਂ ਵਿੱਚ ਉਮਰ ਵਧਾਉਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੇ ਪੰਜਾਬ DGP ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ।

ਪੰਜਾਬ ਪੁਲਿਸ 'ਚ 560 ਸਬ-ਇੰਸਪੈਕਟਰਾਂ ਦੀ ਭਰਤੀ ਦਾ ਮਾਮਲਾ ਪਹੁੰਚਿਆ ਹਾਈਕੋਰਟ , ਜਾਣੋਂ ਕੀ ਹੈ ਪੂਰਾ ਮਾਮਲਾ

ਪੜ੍ਹੋ ਹੋਰ ਖ਼ਬਰਾਂ : ਪੰਜਾਬੀ ਪ੍ਰਸਿੱਧ ਸੂਫ਼ੀ ਗਾਇਕ ਮਨਮੀਤ ਸਿੰਘ ਦੀ ਕਰੇਰੀ ਝੀਲ ਨੇੜਿਓਂ ਇਕ ਖੱਡ 'ਚੋਂ ਮਿਲੀ ਲਾਸ਼

56 ਪਟੀਸ਼ਨਕਰਤਾ ਨੇ ਦਾਇਰ ਕੀਤੀ ਇਸ ਪਟੀਸ਼ਨ ਵਿੱਚ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਉਮਰ ਵਧਾਉਣ ਦੇ ਐਲਾਨ ਨੂੰ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਪੰਜਾਬ ਪੁਲਿਸ ਦੀ ਭਰਤੀ ਲਈ ਉਮਰ 28 ਤੋਂ ਵਧਾ ਕੇ 32 ਕਰ ਦਿਤੀ ਜਾਵੇਗੀ।

ਪੰਜਾਬ ਪੁਲਿਸ 'ਚ 560 ਸਬ-ਇੰਸਪੈਕਟਰਾਂ ਦੀ ਭਰਤੀ ਦਾ ਮਾਮਲਾ ਪਹੁੰਚਿਆ ਹਾਈਕੋਰਟ , ਜਾਣੋਂ ਕੀ ਹੈ ਪੂਰਾ ਮਾਮਲਾ

ਜੋ ਕਿ ਅਜਿਹਾ ਨਹੀਂ ਕੀਤਾ ਗਿਆ ,ਜਿਸ ਨਾਲ ਪਟੀਸ਼ਨਕਰਤਾ ਪੁਲਿਸ ਭਰਤੀ ਵਿਚ ਹਿੱਸਾ ਨਹੀਂ ਲੈ ਸਕਦੇ। ਉਨ੍ਹਾਂ ਨੇ ਦੱਸਿਆ ਕਿ ਦਲੀਲ ਦਿੱਤੀ ਗਈ ਹੈ ਕਿ ਉਮਰ 'ਚ ਛੋਟ ਦੇ ਪੰਜਾਬ ਡੀਜੀਪੀ ਦੇ ਹੱਥ ਵਿਚ ਹੈ ਤੇ ਇਸ ਕਾਰਨ ਹੁਣ ਪੰਜਾਬ ਡੀਜੀਪੀ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਗਿਆ ਹੈ।

ਪੰਜਾਬ ਪੁਲਿਸ 'ਚ 560 ਸਬ-ਇੰਸਪੈਕਟਰਾਂ ਦੀ ਭਰਤੀ ਦਾ ਮਾਮਲਾ ਪਹੁੰਚਿਆ ਹਾਈਕੋਰਟ , ਜਾਣੋਂ ਕੀ ਹੈ ਪੂਰਾ ਮਾਮਲਾ

ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਹਾਡੇ ਕੋਲ ਵੀ ਹੈ ਇਸ ਨੰਬਰ ਵਾਲਾ ਕੋਈ ਵੀ ਨੋਟ ਤਾਂ ਤੁਸੀਂ ਰਾਤੋ-ਰਾਤ ਬਣ ਸਕਦੇ ਹੋ ਲੱਖਪਤੀ

ਇਸ ਦੌਰਾਨ ਵਕੀਲ ਪ੍ਰਦੂਮਨ ਨੇ ਦਲੀਲ ਦਿੱਤੀ ਕਿ 5 ਸਾਲਾਂ ਤੋਂ ਪਟੀਸ਼ਨਕਰਤਾ ਇੰਤਜ਼ਾਰ ਕਰ ਰਹੇ ਸਨ ਕਿ ਪੰਜਾਬ ਪੁਲਿਸ ਵਿੱਚ ਭਰਤੀਆਂ ਨਿਕਲਣ। ਜਦੋਂ ਹੁਣ ਮੁੱਖ ਮੰਤਰੀ ਨੇ ਉਮਰ ਵਧਾਉਣ ਦਾ ਐਲਾਨ ਕੀਤਾ ਤਾਂ ਉਹਨਾਂ ਨੂੰ ਉਮੀਦ ਜਾਗੀ ਸੀ ਪਰ ਹੁਣ ਜਦੋਂ ਭਰਤੀਆਂ ਨਿਕਲੀਆਂ ਨੇ ਤਾਂ ਉਸ ਵਿਚ ਉਮਰ ਨੂੰ ਨਹੀਂ ਵਧਾਇਆਂ ਗਿਆ।

-PTCNews

Related Post