ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

By  Jashan A July 11th 2019 10:53 AM -- Updated: July 11th 2019 11:01 AM

ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ,ਚੰਡੀਗੜ੍ਹ: ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਅਤੇ ਮਾਨਸੂਨ ਦੇ ਲੇਟ ਹੋਣ ਨਾਲ ਲੋਕ ਕਾਫੀ ਪ੍ਰੇਸ਼ਾਨ ਸਨ। ਮਾਨਸੂਨ ਦੇ ਲੇਟ ਆਉਣ ਨਾਲ ਪੰਜਾਬ 'ਚ ਮੀਂਹ ਪੈਣੇ ਸ਼ੁਰੂ ਹੋ ਗਏ ਹਨ। ਜਿਸ ਦੌਰਾਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਰਹੀ ਹੈ।

ਅੱਜ ਵੀ ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਬਾਰਿਸ਼ ਹੋ ਰਹੀ ਹੈ।

ਪੰਜਾਬ ਦੇ ਮੋਹਾਲੀ, ਜਲੰਧਰ, ਪਟਿਆਲਾ, ਮਲੇਰਕੋਟਲਾ , ਹੁਸ਼ਿਆਰਪੁਰ ਅਤੇ ਸਨਅਤੀ ਸ਼ਹਿਰ ਲੁਧਿਆਣਾ 'ਚ ਭਾਰੀ ਮੀਂਹ ਪੈ ਰਿਹਾ ਹੈ।

ਹੋਰ ਪੜ੍ਹੋ:ਪੰਜਾਬ ਦੇ ਕਈ ਸ਼ਹਿਰਾਂ ‘ਚ ਅਗਲੇ 2 ਘੰਟਿਆਂ 'ਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ,ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਭਰਵੇਂ ਮੀਂਹ ਨਾਲ ਲੋਕਾਂ ਦੇ ਚਿਹਰੇ ਖਿੜ ਗਏ। ਉਥੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਬਾਕੀ ਜ਼ਿਲਿਆਂ ‘ਚ ਵੀ ਬੱਦਲ ਛਾ ਗਏ ਤੇ ਲੋਕਾਂ ‘ਚ ਖ਼ੁਸ਼ੀ ਦੀ ਲਹਿਰ ਫੈਲ ਗਈ ਹੈ।

ਇਸ ਮੀਂਹ ਕਾਰਨ ਤਾਪਮਾਨ ਵਿੱਚ ਵੀ ਕਮੀ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਮੀਂਹ ਕਾਰਨ ਗਰਮੀ ਘਟੇਗੀ।

ਉੱਥੇ ਹੀ ਮੱਕੀ ਦੀ ਬਿਜਾਈ ਲਈ ਬਾਰਿਸ਼ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਦੇ ਚਿਹਰਿਆਂ ‘ਤੇ ਇਹ ਮੀਹ ਖੁਸ਼ੀ ਲੈ ਕੇ ਆਇਆ ਹੈ। ਕਿਸਾਨਾਂ ਦਾ ਮੰਨਣਾ ਹੈ ਕਿ ਝੋਨੇ ਦੀ ਫਸਲ ਲਈ ਇਹ ਬਾਰਿਸ਼ ਕਾਫੀ ਲਾਹੇਵੰਦ ਸਾਬਤ ਹੋਵੇਗੀ।

-PTC News

Related Post