ਗਰਮੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਮਿਲੀ ਰਾਹਤ, ਪੰਜਾਬ ਦੇ ਕਈ ਇਲਾਕਿਆਂ 'ਚ ਪੈ ਰਿਹਾ ਹੈ ਮੀਂਹ

By  Jashan A July 9th 2019 10:59 AM

ਗਰਮੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਮਿਲੀ ਰਾਹਤ, ਪੰਜਾਬ ਦੇ ਕਈ ਇਲਾਕਿਆਂ 'ਚ ਪੈ ਰਿਹਾ ਹੈ ਮੀਂਹ ,ਚੰਡੀਗੜ੍ਹ: ਉੱਤਰੀ ਭਾਰਤ ਵਿੱਚ ਮੌਸਮ ਦੇ ਵਿਗੜੇ ਮਿਜ਼ਾਜ ਕਾਰਨ ਪਏ ਮੀਂਹ ਨੇ ਜਿਥੇ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਰਾਹਤ ਦਿੱਤੀ ਹੈ। ਉਥੇ ਹੀ ਪੰਜਾਬ ਦੇ ਕਈ ਇਲਾਕਿਆਂ 'ਚ ਤੇਜ਼ ਹਵਾਵਾਂ ਤੋਂ ਬਾਅਦ ਪਏ ਭਰਵੇਂ ਮੀਂਹ ਨਾਲ ਲੋਕਾਂ ਦੇ ਚਿਹਰੇ ਖਿੜ ਗਏ।ਅੱਜ ਪੰਜਾਬ ਦੇ ਕਈ ਇਲਾਕਿਆਂ ਵਿੱਚ ਜ਼ਬਰਦਸਤ ਬਾਰਸ਼ ਹੋ ਰਹੀ ਹੈ।

ਇਸ ਮੀਂਹ ਤੋਂ ਬਾਅਦ ਤਾਪਮਾਨ ਵਿੱਚ ਵੀ ਕਮੀ ਆਈ ਹੈ। ਪੰਜਾਬ ਦੇ ਬਾਕੀ ਜ਼ਿਲਿਆਂ ‘ਚ ਵੀ ਬੱਦਲ ਛਾ ਗਏ ਤੇ ਲੋਕਾਂ ‘ਚ ਖ਼ੁਸ਼ੀ ਦੀ ਲਹਿਰ ਫੈਲ ਗਈ ਹੈ।

ਹੋਰ ਪੜ੍ਹੋ:ਕੈਨੇਡਾ 'ਚ ਪੰਜਾਬ ਦੇ ਕਿਸਾਨ ਨੇ ਕਰਵਾਈ ਬੱਲੇ-ਬੱਲੇ, ਰਚਿਆ ਇਤਿਹਾਸ, ਪੜ੍ਹੋ ਪੂਰੀ ਖਬਰ

ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਲੋਕ ਭਿਆਨਕ ਗਰਮੀ ਦੀ ਮਾਰ ਝੱਲ ਰਹੇ ਸਨ ਪਰ ਅੱਜ ਸਵੇਰੇ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ।

ਤੁਹਾਨੂੰ ਦੱਸ ਦੇਈਏ ਕਿਮੌਸਮ ’ਚ ਆਈ ਤਬਦੀਲੀ ਨਾਲ ਗਰਮੀ ਘਟ ਗਈ ਹੈ ਤੇ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਹੈ। ਉੱਥੇ ਹੀ ਮੱਕੀ ਦੀ ਬਿਜਾਈ ਲਈ ਬਾਰਿਸ਼ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਦੇ ਚਿਹਰਿਆਂ 'ਤੇ ਇਹ ਮੀਹ ਖੁਸ਼ੀ ਲੈ ਕੇ ਆਇਆ ਹੈ। ਇਸ ਦੇ ਨਾਲ ਹੀ ਝੋਨੇ ਦੀ ਫਸਲ ਲਈ ਵੀ ਇਹ ਬਾਰਿਸ਼ ਬਹੁਤ ਫਾਇਦੇਮੰਦ ਸਾਬਤ ਹੋਵੇਗਾ।

-PTC News

Related Post