ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ, ਕਿਸਾਨਾਂ ਦੀਆਂ ਵਧੀਆਂ ਮੁਸ਼ਕਿਲਾਂ, ਦੇਖੋ ਤਸਵੀਰਾਂ

By  Jashan A February 14th 2019 11:39 AM

ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ, ਕਿਸਾਨਾਂ ਦੀਆਂ ਵਧੀਆਂ ਮੁਸ਼ਕਿਲਾਂ, ਦੇਖੋ ਤਸਵੀਰਾਂ,ਜਲੰਧਰ: ਪੰਜਾਬ ਦੇ ਕਈ ਇਲਾਕਿਆਂ 'ਚ ਅੱਜ ਇੱਕ ਵਾਰ ਫਿਰ ਤੋਂ ਤੇਜ਼ ਮੀਂਹ ਪੈ ਰਿਹਾ ਹੈ। ਜਿਸ ਕਾਰਨ ਠੰਡ ਹੋਰ ਵੱਧ ਗਈ ਹੈ। ਪੰਜਾਬ ਦੇ ਜਲੰਧਰ 'ਚ ਅੱਜ ਸਵੇਰੇ ਤੋਂ ਬੱਦਲਵਾਈ ਦੇਖਣ ਨੂੰ ਮਿਲੀ ਜਿਸ ਤੋਂ ਬਾਅਦ ਤੇਜ਼ ਮੀਂਹ ਵੀ ਪਿਆ।

rain ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ, ਕਿਸਾਨਾਂ ਦੀਆਂ ਵਧੀਆਂ ਮੁਸ਼ਕਿਲਾਂ, ਦੇਖੋ ਤਸਵੀਰਾਂ

ਉਥੇ ਹੀ ਪਟਿਆਲਾ, ਅੰਮ੍ਰਿਤਸਰ, ਮਾਲੇਰਕੋਟਲਾ ਅਤੇ ਮੋਹਾਲੀ 'ਚ ਵੀ ਹਲਕੀ ਬੂੰਦਬਾਦੀ ਪੈ ਰਹੀ ਹੈ। ਇਸ ਬੂੰਦਬਾਂਦੀ ਨੇ ਜਿਥੇ ਲੋਕਾਂ ਨੂੰ ਪ੍ਰੇਸ਼ਾਨ ਕਰਕੇ ਰੱਖਿਆ ਹੋਇਆ ਹੈ, ਉਥੇ ਹੀ ਕਿਸਾਨਾਂ ਦੀਆਂ ਚਿੰਤਾਂ ਵੀ ਵਧਾ ਦਿੱਤੀ ਹੈ।

rain ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ, ਕਿਸਾਨਾਂ ਦੀਆਂ ਵਧੀਆਂ ਮੁਸ਼ਕਿਲਾਂ, ਦੇਖੋ ਤਸਵੀਰਾਂ

ਪਿਛਲੇ ਕੁਝ ਦਿਨ ਪਹਿਲਾਂ ਪੰਜਾਬ ਭਾਰੀ ਬਾਰਿਸ਼ ਅਤੇ ਗੜ੍ਹੇਮਾਰੀ ਹੋਈ ਸੀ, ਜਿਸ ਕਾਰਨ ਕਿਸਾਨਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਵੱਡੀ ਮਾਤਰਾ 'ਚ ਫਸਲਾਂ ਦਾ ਨੁਕਸਾਨ ਵੀ ਹੋਇਆ ਸੀ।

rain ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ, ਕਿਸਾਨਾਂ ਦੀਆਂ ਵਧੀਆਂ ਮੁਸ਼ਕਿਲਾਂ, ਦੇਖੋ ਤਸਵੀਰਾਂ

ਓਧਰ ਕਸ਼ਮੀਰ ਵਾਦੀ 'ਚ ਕੁਝ ਥਾਵਾਂ 'ਤੇ ਤਾਜ਼ਾ ਬਰਫਬਾਰੀ ਹੋਣ ਅਤੇ ਮੀਂਹ ਪੈਣ ਦੇ ਬਾਵਜੂਦ ਘੱਟੋ-ਘੱਟ ਤਾਪਮਾਨ 'ਚ ਵਾਧਾ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਪਿਛਲੇ ਦਿਨੀ ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਸੀ ਕਿ 13 ਤੋਂ 15 ਫਰਵਰੀ ਤੱਕ ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਅਤੇ ਗੜ੍ਹੇਮਾਰੀ ਹੋ ਸਕਦੀ ਹੈ।

-PTC News

Related Post