ਪੰਜਾਬ ਵਿੱਚ ਅੱਜ ਕੋਰੋਨਾ ਦੇ 25 ਨਵੇਂ ਮਾਮਲਿਆਂ ਦੀ ਪੁਸ਼ਟੀ, ਪੀੜਤ ਮਰੀਜ਼ਾਂ ਦੀ ਗਿਣਤੀ ਹੋਈ 2106

By  Shanker Badra May 26th 2020 06:46 PM

ਪੰਜਾਬ ਵਿੱਚ ਅੱਜ ਕੋਰੋਨਾ ਦੇ 25 ਨਵੇਂ ਮਾਮਲਿਆਂ ਦੀ ਪੁਸ਼ਟੀ, ਪੀੜਤ ਮਰੀਜ਼ਾਂ ਦੀ ਗਿਣਤੀ ਹੋਈ 2106:ਚੰਡੀਗੜ੍ਹ : ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਲਈ ਇਕ ਮੁਸੀਬਤ ਦਾ ਪਹਾੜ ਖੜ੍ਹਾ ਕੀਤਾ ਹੋਇਆ ਹੈ। ਵਿਸ਼ਵ ਭਰ ਦੇ ਮੁਲਕ ਕੋਰੋਨਾ ਮਹਾਂਮਾਰੀ ਦੀ ਚਪੇਟ ਵਿਚ ਆਏ ਹੋਏ ਹਨ। ਪੰਜਾਬ ‘ਚ ਵੀ ਕੋਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਪੰਜਾਬ ਵਿੱਚ ਅੱਜ ਨਵੇਂ 25 ਕੋਰੋਨਾ ਮਰੀਜ਼ ਸਾਹਮਣੇ ਆਏ ਹਨ।ਪੰਜਾਬ ਵਿੱਚ ਅੱਜ 5 ਮਰੀਜ਼ਾਂ ਨੇਕੋਰੋਨਾ ਨੂੰ ਮਾਤ ਦਿੱਤੀ ਹੈ।

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਸ਼ਨੀਵਾਰ ਸ਼ਾਮ 6 ਵਜੇ ਤੱਕ ਫਰੀਦਕੋਟ ਤੋਂ 01 ,ਜਲੰਧਰ ਤੋਂ 10 ,ਪਠਾਨਕੋਟ ਤੋਂ 05, ਲੁਧਿਆਣਾ ਤੋਂ 02 , ਨਵਾਂਸ਼ਹਿਰ ਤੋਂ 01,ਹੁਸ਼ਿਆਰਪੁਰ ਤੋਂ 04 ,ਅੰਮ੍ਰਿਤਸਰ ਤੋਂ 02 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਰਾਹਤ ਵਾਲੀ ਖ਼ਬਰ ਇਹ ਹੈ ਕਿ ਹੁਣ ਤੱਕ ਕੋਰੋਨਾ ਦੇ 91 ਫੀਸਦੀ ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤੇ ਹਨ।

ਦੱਸ ਦੇਈਏ ਕਿ ਪੰਜਾਬ ਵਿੱਚ ਕੁੱਲ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ 2106 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 40 ਹੋ ਗਿਆ ਹੈ। ਇਸ ਦੌਰਾਨ ਸੂਬੇ ਵਿੱਚ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 1918 ਹੋ ਗਈ ਹੈ। ਪੰਜਾਬ ਵਿੱਚ ਕੋਰੋਨਾ ਦੇ ਕੇਵਲ 148 ਮਰੀਜ਼ ਹੀ ਹਸਪਤਾਲ ਵਿੱਚ ਦਾਖਲ ਹਨ ।

ਇਨ੍ਹਾਂ ‘ਚ ਅੰਮ੍ਰਿਤਸਰ – 331 , ਜਲੰਧਰ – 230, ਲੁਧਿਆਣਾ – 175, ਤਰਨ ਤਾਰਨ – 154 , ਗੁਰਦਾਸਪੁਰ – 132 , ਹੁਸ਼ਿਆਰਪੁਰ – 110 , ਪਟਿਆਲਾ – 108 ,ਨਵਾਂਸ਼ਹਿਰ – 106 , ਮੋਹਾਲੀ – 103 , ਸੰਗਰੂਰ – 89 , ਸ੍ਰੀ ਮੁਕਤਸਰ ਸਾਹਿਬ – 66 , ਫਰੀਦਕੋਟ – 62 , ਰੋਪੜ -60 , ਮੋਗਾ – 59 , ਫਤਿਹਗੜ੍ਹ ਸਾਹਿਬ – 57 ,ਫਿਰੋਜ਼ਪੁਰ – 46 , ਪਠਾਨਕੋਟ – 44 , ਫਾਜ਼ਿਲਕਾ – 42 , ਬਠਿੰਡਾ – 42 , ਕਪੂਰਥਲਾ – 36 , ਮਾਨਸਾ – 32 , ਬਰਨਾਲਾ – 22 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ।

-PTCNews

Related Post