ਪੰਜਾਬ ਵਿੱਚ ਅੱਜ ਕੋਰੋਨਾ ਦੇ 33 ਨਵੇਂ ਮਾਮਲਿਆਂ ਦੀ ਪੁਸ਼ਟੀ, ਪੀੜਤ ਮਰੀਜ਼ਾਂ ਦੀ ਗਿਣਤੀ ਹੋਈ 2139

By  Shanker Badra May 27th 2020 07:34 PM

ਪੰਜਾਬ ਵਿੱਚ ਅੱਜ ਕੋਰੋਨਾ ਦੇ 33 ਨਵੇਂ ਮਾਮਲਿਆਂ ਦੀ ਪੁਸ਼ਟੀ, ਪੀੜਤ ਮਰੀਜ਼ਾਂ ਦੀ ਗਿਣਤੀ ਹੋਈ 2139:ਚੰਡੀਗੜ੍ਹ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਵਿਸ਼ਵ ਭਰ ਦੇ ਮੁਲਕ ਕੋਰੋਨਾ ਮਹਾਂਮਾਰੀ ਦੀ ਚਪੇਟ ਵਿਚ ਆਏ ਹੋਏ ਹਨ। ਪੰਜਾਬ ‘ਚ ਹੁਣ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਕਰਕੇ ਕੋਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਪੰਜਾਬ ਵਿੱਚ ਅੱਜ ਨਵੇਂ 33 ਪਾਜ਼ੀਟਿਵ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਬੁੱਧਵਾਰ ਸ਼ਾਮ 6 ਵਜੇ ਤੱਕ ਸੰਗਰੂਰ ਤੋਂ 02, ਅੰਮ੍ਰਿਤਸਰ ਤੋਂ 16 ,ਗੁਰਦਾਸਪੁਰ ਤੋਂ 01 , ਪਠਾਨਕੋਟ ਤੋਂ 03 ,ਬਰਨਾਲਾ ਤੋਂ 01, ਲੁਧਿਆਣਾ ਤੋਂ 01 ,ਪਟਿਆਲਾ ਤੋਂ 07 , ਤਰਨਤਾਰਨ ਤੋਂ 02 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਰਾਹਤ ਵਾਲੀ ਖ਼ਬਰ ਇਹ ਹੈ ਕਿ ਹੁਣ ਤੱਕ ਕੋਰੋਨਾ ਦੇ 91 ਫੀਸਦੀ ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤੇ ਹਨ। ਦੱਸ ਦੇਈਏ ਕਿ ਪੰਜਾਬ ਵਿੱਚ ਕੁੱਲ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ 2139 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 40 ਹੋ ਗਿਆ ਹੈ। ਇਸ ਦੌਰਾਨ ਸੂਬੇ ਵਿੱਚ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 1918 ਹੋ ਗਈ ਹੈ। ਪੰਜਾਬ ਵਿੱਚ ਕੋਰੋਨਾ ਦੇ ਹੁਣ ਕੇਵਲ 181 ਮਰੀਜ਼ ਹੀ ਹਸਪਤਾਲ ਵਿੱਚ ਦਾਖਲ ਹਨ ਅਤੇ ਅੱਜ ਸੂਬੇ 'ਚੋਂ ਕੋਈ ਵੀ ਮਰੀਜ਼ ਠੀਕ ਨਹੀਂ ਹੋਇਆ। ਇਨ੍ਹਾਂ ‘ਚ ਅੰਮ੍ਰਿਤਸਰ – 347 , ਜਲੰਧਰ – 230, ਲੁਧਿਆਣਾ – 176, ਤਰਨ ਤਾਰਨ – 156 , ਗੁਰਦਾਸਪੁਰ – 133 , ਹੁਸ਼ਿਆਰਪੁਰ – 110 , ਪਟਿਆਲਾ – 115 ,ਨਵਾਂਸ਼ਹਿਰ – 106 , ਮੋਹਾਲੀ – 103 , ਸੰਗਰੂਰ – 91 , ਸ੍ਰੀ ਮੁਕਤਸਰ ਸਾਹਿਬ – 66 , ਫਰੀਦਕੋਟ – 62 , ਰੋਪੜ -60 , ਮੋਗਾ – 59 , ਫਤਿਹਗੜ੍ਹ ਸਾਹਿਬ – 57 ,ਫਿਰੋਜ਼ਪੁਰ – 46 , ਪਠਾਨਕੋਟ – 47 , ਫਾਜ਼ਿਲਕਾ – 42 , ਬਠਿੰਡਾ – 42 , ਕਪੂਰਥਲਾ – 36 , ਮਾਨਸਾ – 32 , ਬਰਨਾਲਾ – 23 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। -PTCNews

Related Post