ਪੰਜਾਬ ਵਿੱਚ ਕੋਰੋਨਾ ਵਾਇਰਸ ਨਾਲ ਹੋਈ ਦੂਸਰੀ ਮੌਤ,ਹੁਣ ਤੱਕ ਕੁੱਲ 2 ਮੌਤਾਂ

By  Shanker Badra March 30th 2020 11:10 AM

ਪੰਜਾਬ ਵਿੱਚ ਕੋਰੋਨਾ ਵਾਇਰਸ ਨਾਲ ਹੋਈ ਦੂਸਰੀ ਮੌਤ,ਹੁਣ ਤੱਕ ਕੁੱਲ 2 ਮੌਤਾਂ:ਅੰਮ੍ਰਿਤਸਰ : ਕੋਰੋਨਾ ਵਾਇਰਸ ਦੇ ਕਾਰਨ ਇਸ ਵੇਲੇ ਪੂਰੀ ਦੁਨੀਆ ਵਿੱਚ ਤਬਾਹੀ ਦਾ ਮਾਹੌਲ ਹੈ। ਹੁਣ ਤੱਕ ਕਈ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਇਸ ਦੌਰਾਨ ਪੰਜਾਬ ਵਿਚ ਬੀਤੀ ਰਾਤ ਕੋਰੋਨਾ ਵਾਇਰਸ ਕਾਰਨ ਦੂਜੀ ਮੌਤ ਹੋ ਗਈ ਹੈ।ਇਸ ਦੀ ਉਮਰ 60 ਤੋਂ 65 ਵਰ੍ਹਿਆਂ ਦੀ ਸੀ।

ਨਵਾਂਸ਼ਹਿਰ ਦੇਮ੍ਰਿਤਕ ਬਲਦੇਵ ਸਿੰਘ ਦੇ ਸੰਪਰਕ ਵਿੱਚ ਆਏ 62 ਸਾਲਾ ਹਰਭਜਨ ਸਿੰਘ ਦੀ ਲੰਘੀ ਰਾਤ 10 ਵਜੇ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਮੌਤ ਹੋਈ ਹੈ। ਹਰਭਜਨ ਸਿੰਘ ਪਿੰਡ ਮੋਰਾਂਵਾਲੀ (ਹੁਸ਼ਿਆਰਪੁਰ) ਦਾ ਵਸਨੀਕ ਸੀ ਅਤੇਮ੍ਰਿਤਕ ਬਲਦੇਵ ਸਿੰਘਰਿਸ਼ਤੇਦਾਰ ਸੀ।

ਮ੍ਰਿਤਕ ਹਰਭਜਨ ਸਿੰਘ ਵੀ ਪਠਲਾਵਾ ਡੇਰੇ ਦਾ ਸ਼ਰਧਾਲੂ ਸੀ। ਡਾਕਟਰ ਅਨੁਸਾਰ ਇਹ ਸ਼ੂਗਰ ਦਾ ਮਰੀਜ਼ ਸੀ। ਪਹਿਲਾਂ ਇਹ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਇਲਾਜ ਅਧੀਨ ਸੀ ਅਤੇ ਇਸ ਦੀ ਹਾਲਤ ਗੰਭੀਰ ਹੋਣ ਤੋਂ ਬਾਅਦ ਇਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਮੈਡੀਕਲ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਸੀ।

ਦੱਸਿਆ ਜਾਂਦਾ ਹੈ ਕਿ ਹਰਭਜਨ ਸਿੰਘ ਪਿੰਡ ਮੋਰਾਂਵਾਲੀ ਦੀ ਰਿਪੋਰਟਪਾਜ਼ੀਟਿਵ ਆਉਣ ਤੋਂ ਬਾਅਦ ਇਸ ਦੇ ਪਰਿਵਾਰ ਦੇ 3 ਮੈਂਬਰਾਂ ਦੀ ਵੀ ਰਿਪੋਰਟ ਪਾਜ਼ੀਟਿਵ ਆਈ ਹੋਈ ਹੈ, ਜੋ ਕਿ ਅਜੇ ਇਲਾਜ ਅਧੀਨ ਹਨ। ਜਾਣਕਾਰੀ ਮੁਤਾਬਿਕ ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਨੇ ਜਰਮਨੀ ਅਤੇ ਇਟਲੀ ਦੀ ਯਾਤਰਾ ਕੀਤੀ ਸੀ।

ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚ 39 ਕੇਸ ਪਾਜ਼ੀਟਿਵ ਪਾਏ ਹਨ। ਅੰਮ੍ਰਿਤਸਰ ’ਚ ਦਾਖਲ ਹੁਸ਼ਿਆਰਪੁਰ ਦੇ ਮਰੀਜ਼ ਦੀ ਹਾਲਤ ’ਚ ਸੁਧਾਰ ਹੋਣ ਤੋਂ ਬਾਅਦ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਪੰਜਾਬ ਵਿੱਚ ਬਲਦੇਵ ਸਿੰਘ ਤੇ ਹਰਭਜਨ ਸਿੰਘ ਦੀ ਮੌਤ ਹੋਣ ਕਾਰਨ ਹੁਣ ਪਾਜ਼ੀਟਿਵਮਰੀਜ਼ਾਂ ਦੀ ਗਿਣਤੀ 36 ਰਹਿ ਗਈ ਹੈ।

-PTCNews

Related Post