ਪਨਬੱਸ ਅਤੇ PRTC ਠੇਕਾ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਐਕਸ਼ਨ ਮੁਲਤਵੀ

By  Shanker Badra September 7th 2021 10:19 AM -- Updated: September 7th 2021 10:27 AM

ਚੰਡੀਗੜ੍ਹ : ਪੰਜਾਬ ਵਿੱਚ ਸੋਮਵਾਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਵੱਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦੇ ਘਿਰਾਓ ਕਰਨ ਦਾ ਐਕਸ਼ਨ ਮੁਲਤਵੀ ਕਰ ਦਿੱਤਾ ਗਿਆ ਹੈ। ਹਾਲਾਂਕਿ ਠੇਕਾ ਮੁਲਾਜ਼ਮਾਂ ਦੀ ਹੜਤਾਲ ਅਣਮਿੱਥੇ ਸਮੇਂ ਲਈ ਜਾਰੀ ਰਹੇਗੀ।

ਪਨਬੱਸ ਅਤੇ PRTC ਠੇਕਾ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਐਕਸ਼ਨ ਮੁਲਤਵੀ

ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਨਵੇਂ ਨਿਰਦੇਸ਼ ਕੀਤੇ ਜਾਰੀ , ਪੜ੍ਹੋ ਨਵੀਆਂ ਹਦਾਇਤਾਂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਨਬੱਸ /ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਉਪਰ ਵਿਚਾਰ ਕਰਨ ਲਈ ਮੁੱਖ ਸਕੱਤਰ ਪੰਜਾਬ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਨਬੱਸ /ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਨੂੰ 8 ਸਤੰਬਰ ਨੂੰ ਪੰਜਾਬ ਸਕੱਤਰੇਤ ਵਿਖੇ ਗੱਲਬਾਤ ਕਰਨ ਦਾ ਸੱਦਾ ਦਿੱਤਾ ਹੈ।

ਪਨਬੱਸ ਅਤੇ PRTC ਠੇਕਾ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਐਕਸ਼ਨ ਮੁਲਤਵੀ

ਉਨ੍ਹਾਂ ਨੇ ਕਿਹਾ ਕਿ ਐੱਸਡੀਐੱਮ ਨੇ ਉਕਤ ਪੱਤਰ ਵਿਚ ਯੂਨੀਅਨ ਦੇ ਪੰਜ ਨੁਮਾਇੰਦਿਆਂ ਨੂੰ ਮੀਟਿੰਗ ਵਿਚ ਸ਼ਾਮਲ ਹੋਣ ਲਈ ਕਿਹਾ ਹੈ। ਇਸ ਲਈ ਯੂਨੀਅਨ ਵੱਲੋਂ ਅੱਜ ਸਿਸਵਾਂ ਫਾਰਮ ਹਾਊਸ ਦਾ ਕੀਤਾ ਜਾਣ ਵਾਲਾ ਘਿਰਾਓ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਹੈ ਪਰ ਅਣਮਿੱਥੇ ਸਮੇਂ ਲਈ ਹੜਤਾਲ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਅਗਲੇ ਸੰਘਰਸ਼ ਦੀ ਰੂਪ ਰੇਖਾ ਮੀਟਿੰਗ ਤੋਂ ਬਾਅਦ ਐਲਾਨੀ ਜਾਵੇਗੀ।

ਪਨਬੱਸ ਅਤੇ PRTC ਠੇਕਾ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਐਕਸ਼ਨ ਮੁਲਤਵੀ

ਦੱਸ ਦੇਈਏ ਕਿ ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਸੋਮਵਾਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕੀਤੀ ਗਈ ਹੈ ,ਜਿਸ ਕਾਰਨ ਲਗਪਗ 2000 ਪਨਬੱਸ ਤੇ ਪੀਆਰਟੀਸੀ ਬੱਸਾਂ ਦਾ ਚੱਕਾ ਜਾਮ ਹੋ ਗਿਆ ਹੈ। ਪੰਜਾਬ ਸਰਕਾਰ ਨੇ ਪਿਛਲੇ ਲੰਬੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੱਢਿਆ। ਹੜਤਾਲ ’ਤੇ ਗਏ ਕੱਚੇ ਮੁਲਾਜ਼ਮ ਸਰਕਾਰੀ ਬੱਸਾਂ ਦੀ ਗਿਣਤੀ 10 ਹਜ਼ਾਰ ਕਰਨ ਅਤੇ ਪੱਕੀ ਨੌਕਰੀ ਦੀ ਮੰਗ ਕਰ ਰਹੇ ਹਨ।

-PTCNews

Related Post