ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਕਾਮਿਆਂ ਵੱਲੋਂ ਬੱਸਾਂ ਦੀ ਤਿੰਨ ਦਿਨਾਂ ਹੜਤਾਲ ਸ਼ੁਰੂ , ਲੋਕ ਹੋ ਰਹੇ ਨੇ ਖੱਜਲ-ਖ਼ੁਆਰ

By  Shanker Badra July 2nd 2019 12:27 PM

ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਕਾਮਿਆਂ ਵੱਲੋਂ ਬੱਸਾਂ ਦੀ ਤਿੰਨ ਦਿਨਾਂ ਹੜਤਾਲ ਸ਼ੁਰੂ , ਲੋਕ ਹੋ ਰਹੇ ਨੇ ਖੱਜਲ-ਖ਼ੁਆਰ:ਚੰਡੀਗੜ੍ਹ : ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਪੰਜਾਬ ਦੇ ਸੱਦੇ ‘ਤੇ ਤਹਿਤ ਬੱਸਾਂ ਦੀ ਤਿੰਨ ਦਿਨਾਂ ਹੜਤਾਲ ਅੱਜ ਸ਼ੁਰੂ ਹੋ ਗਈ ਹੈ।ਇਸ ਨਾਲ ਪਨਬੱਸ ਦੀਆਂ 1,560 ਬੱਸਾਂ ਤਿੰਨ ਦਿਨਾਂ ਲਈ ਸੜਕਾਂ ਤੋਂ ਲਾਂਭੇ ਹੋ ਗਈਆਂ ਹਨ। ਦਰਅਸਲ 'ਚ ਰੋਡਵੇਜ਼ ਦੇ ਠੇਕਾ ਆਧਾਰਤ ਮੁਲਾਜ਼ਮ ਰੈਗੂਲਰ ਕੀਤੇ ਜਾਣ ਤੇ ਤਨਖ਼ਾਹਾਂ ਵਧਾਉਣ ਦੀ ਮੰਗ ਨੂੰ ਲੈ ਕੇ ਇਹ ਹੜਤਾਲ ਕਰ ਰਹੇ ਹਨ।ਇਸ ਨਾਲ ਰੋਜ਼ਾਨਾ ਜਾਣ ਵਾਲੀਆਂ ਸਵਾਰੀਆਂ ਤੇ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Punjab Roadways Panbus contract workers Buses start three days' strike ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਕਾਮਿਆਂ ਵੱਲੋਂ ਬੱਸਾਂ ਦੀ ਤਿੰਨ ਦਿਨਾਂ ਹੜਤਾਲ ਸ਼ੁਰੂ , ਲੋਕ ਹੋ ਰਹੇ ਨੇ ਖੱਜਲ-ਖ਼ੁਆਰ

ਜਾਣਕਾਰੀ ਅਨੁਸਾਰ ਅੱਜ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ਉੱਤੇ ਸੂਬੇ ਵਿੱਚ ਇਹ ਹੜਤਾਲ ਕੀਤੀ ਜਾ ਰਹੀ ਹੈ। ਅੱਜ ਪਹਿਲੇ ਦਿਨ ਹੜਤਾਲੀ ਮੁਜ਼ਾਹਰਾਕਾਰੀ ਮੁਲਾਜ਼ਮ ਸਵੇਰੇ 9 ਵਜੇ ਤੋਂ ਸਮੁੱਚੇ ਸੂਬੇ ਦੇ ਬੱਸ ਅੱਡਿਆਂ ਦਾ ਘਿਰਾਓ ਵੀ ਕਰ ਰਹੇ ਹਨ। ਉਹ ਸੂਬੇ ਦੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਦੀਆਂ ਅਰਥੀਆਂ ਵੀ ਫੂਕ ਰਹੇ ਹਨ।

Punjab Roadways Panbus contract workers Buses start three days' strike ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਕਾਮਿਆਂ ਵੱਲੋਂ ਬੱਸਾਂ ਦੀ ਤਿੰਨ ਦਿਨਾਂ ਹੜਤਾਲ ਸ਼ੁਰੂ , ਲੋਕ ਹੋ ਰਹੇ ਨੇ ਖੱਜਲ-ਖ਼ੁਆਰ

ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਨੇ ਦੱਸਿਆ ਕਿ ਹੜਤਾਲ ਦੌਰਾਨ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਯੂਨੀਅਨ ਸਰਕਾਰ ਤੋਂ ਇਹ ਮੰਗ ਵੀ ਕਰ ਰਹੀ ਹੈ ਕਿ ਆਊਟਸੋਰਸਿੰਗ ਪ੍ਰਣਾਲੀ ਖ਼ਤਮ ਕੀਤੀ ਜਾਣੀ ਚਾਹੀਦੀ ਹੈ ਤੇ ਨਵੀਂਆਂ ਭਰਤੀਆਂ ਕੰਟਰੈਕਟ ਉੱਤੇ ਨਹੀਂ ਕੀਤੀਆਂ ਜਾਣੀਆਂ ਚਾਹੀਦੀਆਂ।

Punjab Roadways Panbus contract workers Buses start three days' strike ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਕਾਮਿਆਂ ਵੱਲੋਂ ਬੱਸਾਂ ਦੀ ਤਿੰਨ ਦਿਨਾਂ ਹੜਤਾਲ ਸ਼ੁਰੂ , ਲੋਕ ਹੋ ਰਹੇ ਨੇ ਖੱਜਲ-ਖ਼ੁਆਰ

ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਉਨ੍ਹਾਂ ਨੇ 21 ਜੂਨ ਨੂੰ ਸਿਵਲ ਸਕੱਤਰੇਤ ਵਿਚ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਕਰਕੇ ਸਾਰੀਆਂ ਮੰਗਾਂ ਤੋਂ ਜਾਣੂ ਕਰਵਾਇਆ ਸੀ। ਪ੍ਰਧਾਨ ਅਨੁਸਾਰ ਉਨ੍ਹਾਂ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਹਾਜ਼ਰੀ ਵਿਚ ਦੱਸਿਆ ਸੀ ਕਿ ਅਧਿਕਾਰੀ ਵਾਰ ਵਾਰ ਉਨ੍ਹਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਦਾ ਭਰੋਸਾ ਦਿੰਦੇ ਹਨ, ਪਰ ਲਾਗੂ ਨਹੀਂ ਕਰ ਰਹੇ। ਉਨ੍ਹਾਂ ਦੱਸਿਆ ਕਿ 6 ਮਾਰਚ ਨੂੰ ਟਰਾਂਸਪੋਰਟ ਵਿਭਾਗ ਦੇ ਵਧੀਕ ਪ੍ਰਮੁੱਖ ਸਕੱਤਰ ਨੇ ਤਨਖਾਹ ਵਧਾਉਣ ਦੀ ਮਨਜੂਰੀ ਮਿਲਣ ਦਾ ਭਰੋਸਾ ਦਿੱਤਾ ਸੀ, ਪਰ ਅੱਜ ਤੱਕ ਸਰਕਾਰ ਤਨਖਾਹ ਨਹੀਂ ਵਧਾ ਸਕੀ।

Punjab Roadways Panbus contract workers Buses start three days' strike ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਕਾਮਿਆਂ ਵੱਲੋਂ ਬੱਸਾਂ ਦੀ ਤਿੰਨ ਦਿਨਾਂ ਹੜਤਾਲ ਸ਼ੁਰੂ , ਲੋਕ ਹੋ ਰਹੇ ਨੇ ਖੱਜਲ-ਖ਼ੁਆਰ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਗੁਰਦਾਸਪੁਰ ‘ਚ ਵਾਪਰਿਆ ਦਰਦਨਾਕ ਹਾਦਸਾ ,1 ਨੌਜਵਾਨ ਦੀ ਮੌਤ, 2 ਜ਼ਖਮੀ

ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਕਰਜ਼ਾ ਮੁਕਤ ਪਨਬੱਸ ਬੱਸਾਂ ਨੂੰ ਸਮੇਤ ਸਟਾਫ ਰੋਡਵੇਜ਼ ਵਿਚ ਸ਼ਾਮਲ ਕਰਨ, ਤਨਖਾਹ ਵਧਾਉਣ, ਠੇਕੇਦਾਰੀ ਸਿਸਟਮ ਖ਼ਤਮ ਕਰਨ, ਰਿਪੋਰਟਾਂ ਦੀਆਂ ਸ਼ਰਤਾਂ ਨਰਮ ਕਰਕੇ ਮੁਲਾਜ਼ਮਾਂ ਨੂੰ ਡਿਊਟੀ 'ਤੇ ਬਹਾਲ ਕਰਨ ਦੀਆਂ ਮੰਗਾਂ ਹਨ, ਜਿਨ੍ਹਾਂ ਵਿੱਚੋਂ ਰੈਗੂਲਰ ਕਰਨ ਨੂੰ ਛੱਡ ਕੇ ਬਾਕੀ ਸਾਰੀਆਂ ਮੰਨੀਆਂ ਮੰਗਾਂ ਨੂੰ ਅਧਿਕਾਰੀ ਲਾਗੂ ਕਰਨ ਵਿਚ ਟਾਲਮਟੋਲ ਦੀ ਨੀਤੀ ਅਪਣਾ ਰਹੇ ਹਨ।

-PTCNews

Related Post