ਪਨਬੱਸ/ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਮੁਲਾਜ਼ਮਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ, ਸਾਰੇ ਬੱਸ ਅੱਡੇ ਬੰਦ

By  Riya Bawa July 13th 2022 08:08 AM -- Updated: July 13th 2022 11:50 AM

ਚੰਡੀਗੜ੍ਹ: ਕੱਚੇ ਕਾਮਿਆਂ ਨੂੰ ਰੈਗੂਲਰ ਤਨਖ਼ਾਹ ਨਾ ਮਿਲਣ ਤੋਂ ਨਾਰਾਜ਼ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਬੁੱਧਵਾਰ ਯਾਨੀ 13 ਜੁਲਾਈ ਨੂੰ ਸੂਬੇ ਭਰ ਦੇ ਬੱਸ ਅੱਡੇ ਬੰਦ ਕਰਨ ਦੀ ਚਿਤਾਵਨੀ ਦਿੱਤੀ ਸੀ।  ਇਸ ਦੇ ਚਲਦੇ ਅੱਜ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ ਕੱਚੇ ਕਰਮਚਾਰੀ ਯੂਨੀਅਨ ਵੱਲੋਂ ਪੰਜਾਬ ਦੇ 27 ਡਿਪੂਆਂ 'ਚ 2 ਘੰਟੇ ਦੀ ਹੜਤਾਲ ਕੀਤੀ ਜਾਏਗੀ। ਪੰਜਾਬ ਯੂਨੀਅਨ ਦੀ ਮੰਗ ਹੈ ਕਿ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ ਅਤੇ ਬਕਾਇਆ ਤਨਖ਼ਾਹ ਦਿੱਤੀ ਜਾਵੇ।

ਆਵਾਜਾਈ ਹੋਵੇਗੀ ਪ੍ਰਭਾਵਿਤ

ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਬੁਲਾਰਿਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਕੱਚੇ ਕਰਮਚਾਰੀਆਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸੀ। ਪਰ ਇਹ ਵਾਅਦੇ ਪੂਰੇ ਕਰਨਾ ਤਾਂ ਦੂਰ ਕਰਮਚਾਰੀਆਂ ਨੂੰ ਤਨਖਾਹ ਵੀ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਉਨ੍ਹਾਂ ਨੇ ਸੰਘਰਸ਼ ਦਾ ਰਾਹ ਅਪਣਾਇਆ ਹੈ।

ਪੰਜਾਬ ਰੋਡਵੇਜ਼, ਪਨਬੱਸ ਤੇ PRTC ਦੇ ਕੱਚੇ ਮੁਲਾਜ਼ਮਾਂ ਵੱਲੋਂ 2 ਘੰਟੇ ਦੀ ਹੜਤਾਲ, ਜਲੰਧਰ ਬੱਸ ਅੱਡਾ ਰਹੇਗਾ ਅੱਜ ਬੰਦ

ਲਗਾਤਾਰ ਚੌਥੇ ਮਹੀਨੇ ਤਨਖ਼ਾਹ ਲਈ ਸੜਕਾਂ 'ਤੇ ਉਤਰ ਕੇ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। 13 ਜੁਲਾਈ ਹੈ ਪਰ ਅਜੇ ਤੱਕ ਮੁਲਾਜ਼ਮਾਂ ਨੂੰ ਤਨਖਾਹਾਂ ਨਹੀਂ ਦਿੱਤੀਆਂ ਗਈਆਂ ਹਨ। ਤਨਖ਼ਾਹ ਲਈ ਹਰ ਵਾਰ ਗੇਟ ਰੈਲੀਆਂ ਤੋਂ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਿਆਂ ਤੱਕ ਬੱਸ ਅੱਡੇ ਬੰਦ ਕਰਨੇ ਪੈਂਦੇ ਹਨ ਤੇ ਟ੍ਰੈਫ਼ਿਕ ਜਾਮ ਹੁੰਦਾ ਹੈ।

ਪੰਜਾਬ ਰੋਡਵੇਜ਼, ਪਨਬੱਸ ਤੇ PRTC ਦੇ ਕੱਚੇ ਮੁਲਾਜ਼ਮਾਂ ਵੱਲੋਂ 2 ਘੰਟੇ ਦੀ ਹੜਤਾਲ, ਜਲੰਧਰ ਬੱਸ ਅੱਡਾ ਰਹੇਗਾ ਅੱਜ ਬੰਦ

ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਨੂੰ ਪ੍ਰਵਾਨ ਕਰਨ ਦੀ ਥਾਂ ਤੇ ਮੌਜੂਦਾ ਆਪ ਸਰਕਾਰ ਵਲੋਂ ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਨੂੰ ਹਰ ਮਹੀਨੇ ਤਨਖਾਹ ਲਈ ਵੀ ਸੰਘਰਸ਼ ਕਰਨਾ ਪੈਂਦਾ ਹੈ 12-14 ਘੰਟੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਮਹੀਨਾ ਮਹੀਨਾ ਲੇਟ ਅਤੇ ਸੰਘਰਸ਼ ਕਰਕੇ ਤਨਖ਼ਾਹ ਲੈਣੀ ਪੈਂਦੀ ਹੈ। ਇਸ ਮਹੀਨੇ ਵੀ ਅੱਜ 13 ਤਰੀਕ ਹੋ ਗਈ ਹੈ ਪਰ ਤਨਖਾਹ ਦਾ ਬਜਟ ਅਜੇ ਤੱਕ ਨਹੀਂ ਆਇਆ ਤੇ ਹੁਣ ਵੀ ਜੇਕਰ ਤਨਖਾਹ ਨਹੀਂ ਆਉਂਦੀ ਤਾਂ 13 ਜੁਲਾਈ ਨੂੰ ਬੱਸ ਸਟੈਂਡ ਬੰਦ ਕਰਕੇ ਤਿੱਖੇ ਸੰਘਰਸ਼ ਕਰਨੇ ਪੈਣਗੇ ਅਤੇ ਜੇਕਰ ਫੇਰ ਵੀ ਤਨਖਾਹਾਂ ਨਹੀਂ ਆਉਂਦੀ ਤਾਂ ਰੋਡ ਬਲੋਕ ਕਰਨ ਸਮੇਤ ਤਿੱਖੇ ਸੰਘਰਸ਼ ਕਰਨ ਤੋਂ ਯੂਨੀਅਨ ਪਿੱਛੇ ਨਹੀਂ ਹਟੇਗੀ ।

ਇਹ ਵੀ ਪੜ੍ਹੋ: ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਬਿਸ਼ਨੋਈ ਨੇ ਆਪਣੇ ਭਰਾ ਨੂੰ ਭਜਾਇਆ ਵਿਦੇਸ਼, ਫਰਜ਼ੀ ਪਾਸਪੋਰਟ ਬਣਾਉਣ ਦੇ ਦੋਸ਼ 'ਚ 4 ਗ੍ਰਿਫਤਾਰ

ਦੱਸ ਦੇਈਏ ਕਿ ਡਿਪੂ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਲਰ, ਸਤਪਾਲ ਸਿੰਘ ਸੱਤਾ, ਜਨਰਲ ਸਕੱਤਰ ਚੰਨਣ ਸਿੰਘ, ਰਣਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਲੁਧਿਆਣਾ ਵਿਖੇ ਹੋਈ ਸੂਬਾ ਪੱਧਰੀ ਮੀਟਿੰਗ ਦੌਰਾਨ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਵਿਭਾਗਾਂ ਨੂੰ ਖਤਮ ਕਰਨ ਦੇ ਯਤਨਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਪੰਜਾਬ ਦੇ ਪਨਬੱਸ ਅਤੇ ਪੀ.ਆਰ.ਟੀ.ਸੀ ਦੇ 27 ਡਿਪੂਆਂ ਦੀਆਂ ਕਮੇਟੀਆਂ ਵੱਲੋਂ ਸੰਘਰਸ਼ ਦੌਰਾਨ ਜਾਂ ਕੇਸ ਬਣਾ ਕੇ ਡਿਊਟੀ ਤੋਂ ਫਾਰਗ ਕੀਤੇ ਮੁਲਾਜ਼ਮ ਸ਼ਾਮਲ ਹੋਏ।

-PTC News

Related Post