ਜ਼ਿਲ੍ਹਾ ਸੰਗਰੂਰ ਵੀ ਹੋਇਆ ਕੋਰੋਨਾ ਮੁਕਤ, ਸਾਰੇ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪਰਤੇ ਘਰ

By  Shanker Badra May 21st 2020 06:16 PM

ਜ਼ਿਲ੍ਹਾ ਸੰਗਰੂਰ ਵੀ ਹੋਇਆ ਕੋਰੋਨਾ ਮੁਕਤ, ਸਾਰੇ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪਰਤੇ ਘਰ:ਸੰਗਰੂਰ : ਕੋਰੋਨਾ ਵਾਇਰਸ ਦੇ ਖੌਫ਼ ਵਿਚਾਲੇ ਅੱਜ ਪੰਜਾਬ ਤੋਂ ਇਕ ਵਾਰ ਫ਼ਿਰ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਦਾ ਅੰਕੜਾ ਨਾਂਦੇੜ ਤੋਂ ਪਰਤੇ ਸ਼ਰਧਾਲੂਆਂ ਦੇ ਪਾਜ਼ੀਟਿਵ ਆਉਣ ਨਾਲ ਅਚਾਨਕ ਵਧ ਗਿਆ ਸੀ। ਇਸ ਨਾਲ ਸਭ ਦੀਆਂ ਚਿੰਤਾਵਾਂ ਵੱਧ ਗਈਆਂ ਸਨ ਪਰ ਅੱਜ ਰਾਹਤ ਭਰੀ ਖ਼ਬਰ ਇਹ ਹੈ ਕਿ ਸੰਗਰੂਰ ਜ਼ਿਲੇ ਵਿਚ ਸਾਰੇ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰ ਪਰਤ ਗਏ ਹਨ।

ਜਾਣਕਾਰੀ ਅਨੁਸਾਰ ਸਰਕਾਰੀ ਹਸਪਤਾਲ ਅਹਿਮਦਗੜ ਵਿਖੇ ਆਖਰੀ ਮਰੀਜ਼ ਦਾ ਕੋਰੋਨਾ ਟੈਸਟ ਨੈਗਟਿਵ ਆ ਜਾਣ ਤੋਂ ਬਾਅਦ ਡਾਕਟਰਾਂ ਦੀ ਟੀਮ ਵੱਲੋਂ ਪਿੰਡ ਰੋਹੀੜਾ ਦੀ ਔਰਤ ਨੂੰ ਹਸਪਤਾਲ 'ਚੋਂ ਘਰ ਭੇਜ ਦਿੱਤਾ ਹੈ। ਇਹ ਔਰਤ 6 ਮਈ ਤੋਂ ਇੱਥੇ ਦਾਖਲ ਸੀ ਅਤੇ ਹੁਣ ਇਸ ਨੂੰ ਹਸਪਤਾਲ ਦੇ ਸਟਾਫ ਵੱਲੋਂ ਫੁੱਲਾਂ ਦਾ ਗੁਲਦਸਤਾ ਅਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਤ ਵੀ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਕੋਰੋਨਾ ਕੇਅਰ ਸੈਂਟਰਾਂ 'ਚੋਂ ਜ਼ਿਲ੍ਹੇ ਦੇ ਸਾਰੇ ਮਰੀਜ਼ ਸਿਹਤਯਾਬ ਹੋ ਕੇ ਘਰਾਂ 'ਚ ਪਰਤਣ ਤੋਂ ਬਾਅਦ ਅੱਜ ਸੰਗਰੂਰ ਵਾਸੀਆਂ ਲਈ ਇੱਕ ਵੱਡੀ ਰਾਹਤ ਵਾਲੀ ਖ਼ਬਰ ਹੈ ਕਿ ਜ਼ਿਲ੍ਹਾ ਸੰਗਰੂਰ ਦਾ ਇੱਕ ਕੇਸ ਹੀ ਕੋਰੋਨਾ ਨੈਗਟਿਵ ਹੋ ਜਾਣ ਨਾਲ ਹੁਣ ਜ਼ਿਲ੍ਹਾ 'ਕੋਰੋਨਾ' ਮੁਕਤ ਹੋ ਚੁੱਕਿਆ ਹੈ। ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਸਾਰੇ ਮਰੀਜ਼ ਠੀਕ ਹੋ ਕੇ ਘਰਾਂ ਨੂੰ ਚਲੇ ਗਏ ਹਨ।

-PTCNews

Related Post