ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੀ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਤਿਆਰੀ 

By  Shanker Badra April 14th 2021 03:49 PM -- Updated: April 14th 2021 04:02 PM

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੀ10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਜਾ ਸਕਦੀ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਦੀ ਤਜਵੀਜ਼ ਬਣਾਈ ਹੈ। ਸੂਤਰਾਂ ਅਨੁਸਾਰ ਪ੍ਰੀਖਿਆਵਾਂ ਰੱਦ ਕਰਨ ਦਾ ਰਸਮੀ ਤੌਰ ‘ਤੇ ਐਲਾਨ ਕੱਲ੍ਹ ਉਚ ਸਰਕਾਰੀ ਪੱਧਰ ‘ਤੇ ਹੋਵੇਗਾ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੀ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਤਿਆਰੀ

ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਲੱਗ ਸਕਦੈ Weekend Lockdown , ਰੀਵਿਊ ਮੀਟਿੰਗ 'ਚ ਹੋਵੇਗਾ ਵਿਚਾਰ

ਜਾਣਕਾਰੀ ਅਨੁਸਾਰ ਪਹਿਲਾਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 20 ਅਪਰੈਲ ਤੋਂ ਸ਼ੁਰੂਹੋਣੀਆਂ ਸਨ ਅਤੇ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਮਈ ਨੂੰ ਕਰਵਾਉਣ ਦਾ ਫੈਸਲਾਲਿਆ ਗਿਆ ਸੀ। ਸਿੱਖਿਆ ਬੋਰਡ ਦੇ ਇਕ ਅਧਿਕਾਰੀ ਨੇ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਤਜਵੀਜ਼ ਬਣਾਉਣ ਦੀਪੁਸ਼ਟੀ ਕੀਤੀ ਹੈ। ਪੰਜਾਬ ਦੇ ਸਕੂਲ ਪਹਿਲਾਂ ਹੀ 30 ਅਪਰੈਲ ਤੱਕ ਬੰਦ ਹਨ।

Punjab School Education Board may Postponed 10th and 12th examinations ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੀ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਤਿਆਰੀ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੋਰੋਨਾ ਦੀ ਲਾਗ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰਸੀਬੀਐੱਸਈ ਬੋਰਡ ਦੀਆਂ (CBSE Board Exam 2021) 10ਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਹੈ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਫਿਲਹਾਲ ਕੋਵਿਡ-19 ਦੇ ਹਾਲਾਤ ਨੂੰ ਦੇਖਦਿਆਂ ਮੁਲਤਵੀ ਕਰ ਦਿੱਤਾ ਗਿਆ ਹੈ।

Punjab School Education Board may Postponed 10th and 12th examinations ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੀ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਤਿਆਰੀ

ਪੜ੍ਹੋ ਹੋਰ ਖ਼ਬਰਾਂ : ਇਸ ਸੂਬੇ 'ਚ ਅੱਜ ਤੋਂ 15 ਦਿਨਾਂ ਲਈ ਲੱਗਿਆ ਲਾਕਡਾਊਨ ਵਰਗਾ ਕਰਫ਼ਿਊ

ਦੱਸ ਦੇਈਏ ਕਿ ਪੂਰੇ ਦੇਸ਼ 'ਚ ਸੀਬੀਐੱਸਈ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਜਾਂ ਰੱਦ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਸੀ। ਜਿੱਥੇ ਕੁਝ ਸੂਬਿਆਂ ਨੇ 10ਵੀਂ ਤੇ 12ਵੀਂ ਜਮਾਤਾਂ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਦਸਵੀਂ ਅਤੇ ਬਾਰਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ ਸੀ।

-PTCNews

Related Post