ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਦਿਨ ਐਲਾਨਿਆ ਜਾਵੇਗਾ ਬਾਰਵੀਂ ਜਮਾਤ ਦਾ ਨਤੀਜਾ , ਪੜ੍ਹੋ ਪੂਰੀ ਖ਼ਬਰ

By  Shanker Badra July 29th 2021 08:20 PM -- Updated: July 29th 2021 08:33 PM

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ (PSEB )ਵੱਲੋਂ ਬਾਰਵੀਂ ਜਮਾਤ (12th Result ) ਦੀ ਸਾਲਾਨਾ ਪ੍ਰੀਖਿਆ ਰੈਗੂਲਰ ਤੇ ਓਪਨ ਸਕੂਲ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਬਾਅਦ ਦੁਪਹਿਰ 2:30 ਵਜੇ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਰਚੂਅਲ ਮੀਟਿੰਗ ਰਾਹੀਂ ਐਲਾਨਿਆ ਜਾਵੇਗਾ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਦਿਨ ਐਲਾਨਿਆ ਜਾਵੇਗਾ ਬਾਰਵੀਂ ਜਮਾਤ ਦਾ ਨਤੀਜਾ , ਪੜ੍ਹੋ ਪੂਰੀ ਖ਼ਬਰ

ਪੜ੍ਹੋ ਹੋਰ ਖ਼ਬਰਾਂ : ਰਾਕੇਸ਼ ਟਿਕੈਤ 'ਤੇ ਯੂਪੀ ਭਾਜਪਾ ਦਾ ਪਲਟਵਾਰ , ਯੋਗੀ ਬੈਠਾ ਹੈ ਬੱਕਲ ਤਾਰ ਦਿਆ ਕਰੇ , ਟਵਿੱਟਰ 'ਤੇ ਛਿੜਿਆ ਵਿਵਾਦ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ 12ਵੀਂ ਜਮਾਤ ਦਾ ਨਤੀਜਾ 30 ਜੁਲਾਈ ਨੂੰ ਬਾਅਦ ਦੁਪਹਿਰ ਢਾਈ ਵਜੇ ਐਲਾਨਿਆ ਜਾ ਰਿਹਾ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਦਿਨ ਐਲਾਨਿਆ ਜਾਵੇਗਾ ਬਾਰਵੀਂ ਜਮਾਤ ਦਾ ਨਤੀਜਾ , ਪੜ੍ਹੋ ਪੂਰੀ ਖ਼ਬਰ

ਦੱਸਿਆ ਜਾਂਦਾ ਹੈ ਕਿ ਸਿੱਖਿਆ ਵਿਭਾਗ ਵੱਲੋਂ 12ਵੀਂ ਜਮਾਤ ਦਾ ਨਤੀਜਾ 30 ਜੁਲਾਈ ਨੂੰ ਘੋਸ਼ਿਤ ਕੀਤਾ ਜਾਵੇਗਾ। ਇਸ ਦੇ ਲਈ  ਸਿੱਖਿਆ ਵਿਭਾਗ ਵੱਲੋਂ 12 ਵੀਂ ਜਮਾਤ ਦਾ ਨਤੀਜਾ ਘੋਸ਼ਿਤ ਕਰਨ ਲਈ ਤਿਆਰੀਆਂ ਮੁਕੰਮਲ ਕਰ ਲਈ ਗਈਆਂ ਹਨ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਦਿਨ ਐਲਾਨਿਆ ਜਾਵੇਗਾ ਬਾਰਵੀਂ ਜਮਾਤ ਦਾ ਨਤੀਜਾ , ਪੜ੍ਹੋ ਪੂਰੀ ਖ਼ਬਰ

ਦੱਸ ਦੇਈਏ ਕਿ ਪਹਿਲਾਂ ਸਿੱਖਿਆ ਬੋਰਡ ਵੱਲੋਂ 28 ਜਾਂ 29 ਜੁਲਾਈ ਨੂੰ ਬਾਰਵੀਂ ਜਮਾਤ ਦਾ ਨਤੀਜਾ ਐਲਾਨਿਆ ਜਾਣਾ ਸੀ ਪਰ ਇੱਕ ਹਜ਼ਾਰ ਦੇ ਕਰੀਬ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਵੱਲੋਂ 12 ਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਦਾ ਪ੍ਰੀ ਬੋਰਡ ਪ੍ਰੀਖਿਆਵਾਂ ਦਾ ਡਾਟਾ ਭੇਜਣ ਵਿੱਚ ਦੇਰੀ ਕੀਤੀ ਗਈ।

-PTCNews

Related Post