ਸੂਬੇ ਭਰ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਨਾਇਆ ਜਾ ਰਿਹਾ ਹੈ 98ਵਾਂ ਸਥਾਪਨਾ ਦਿਵਸ

By  Jashan A December 14th 2018 08:56 AM

ਸੂਬੇ ਭਰ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਨਾਇਆ ਜਾ ਰਿਹਾ ਹੈ 98ਵਾਂ ਸਥਾਪਨਾ ਦਿਵਸ

ਚੰਡੀਗੜ੍ਹ: ਸੂਬੇ ਭਰ 'ਚ ਸ਼੍ਰੋਮਣੀ ਅਕਾਲੀ ਦਲ ਅੱਜ ਆਪਣਾ 98ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਜਿਥੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ ,ਜਿੰਨ੍ਹਾਂ ਦੇ ਭੋਗ ਅੱਜ ਪਾਏ ਜਾਣਗੇ, ਉਥੇ ਹੀ ਅਕਾਲੀ ਦਲ ਵਲੋਂ ਅੱਜ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਥਿਤ ਗੁਰਦੁਆਰਾ ਮੰਜੀ ਸਾਹਿਬ ਵਿਖੇ ਮੁੱਖ ਸਮਾਗਮ ਕਰਵਾਇਆ ਜਾ ਰਿਹਾ ਹੈ।

sad ਸੂਬੇ ਭਰ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਨਾਇਆ ਜਾ ਰਿਹਾ ਹੈ 98ਵਾਂ ਸਥਾਪਨਾ ਦਿਵਸ

ਜਿਸ ਦੌਰਾਨ ਇਸ ਸਮਾਗਮ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਬਿਕਰਮਜੀਤ ਸਿੰਘ ਮਜੀਠੀਆ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਕਈ ਪਾਰਟੀ ਆਗੂ ਸਮਾਗਮ 'ਚ ਸ਼ਮੂਲੀਅਤ ਕਰ ਰਹੇ ਹਨ।

ਹੋਰ ਪੜ੍ਹੋ:ਕਿਸਾਨਾਂ ਨੂੰ ਗੰਨੇ ਦੀ ਬਕਾਇਆ ਰਾਸ਼ੀ ਵਸੂਲਣ ਲਈ ਸੜਕਾਂ ‘ਤੇ ਰੁਲਣ ਲਈ ਹੋਣਾ ਪੈ ਰਿਹੈ ਮਜ਼ਬੂਰ : ਸੁਖਬੀਰ ਬਾਦਲ

sad ਸੂਬੇ ਭਰ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਨਾਇਆ ਜਾ ਰਿਹਾ ਹੈ 98ਵਾਂ ਸਥਾਪਨਾ ਦਿਵਸ

ਪਾਰਟੀ ਵਲੋਂ ਸਥਾਪਨਾ ਦਿਵਸ 20 ਸਾਲ ਬਾਅਦ ਮਨਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਸਥਾਪਨਾ ਸੰਨ 1920 'ਚ ਕੀਤੀ ਗਈ ਸੀ।

sad ਸੂਬੇ ਭਰ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਨਾਇਆ ਜਾ ਰਿਹਾ ਹੈ 98ਵਾਂ ਸਥਾਪਨਾ ਦਿਵਸ

ਸਥਾਪਨਾ ਦਿਵਸ ਸਬੰਧੀ ਸਾਰੇ ਕਿ ਅਕਾਲੀ ਆਗੂ ਅਤੇ ਵੱਖ ਵੱਖ ਜ਼ਿਲ੍ਹਿਆਂ ਦੇ ਪਾਰਟੀ ਵਰਕਰਾਂ 'ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

-PTC News

Related Post