ਗੁਰਦਾਸਪੁਰ 'ਚ ਹਨੀ ਮਹਾਜਨ 'ਤੇ ਹੋਏ ਹਮਲੇ ਤੋਂ ਬਾਅਦ ਸ਼ਿਵ ਸੈਨਾ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ

By  Shanker Badra February 11th 2020 05:21 PM -- Updated: February 11th 2020 05:25 PM

ਗੁਰਦਾਸਪੁਰ 'ਚ ਹਨੀ ਮਹਾਜਨ 'ਤੇ ਹੋਏ ਹਮਲੇ ਤੋਂ ਬਾਅਦ ਸ਼ਿਵ ਸੈਨਾ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ:ਗੁਰਦਾਸਪੁਰ : ਗੁਰਦਾਸਪੁਰਦੇ ਕਸਬਾ ਧਾਰੀਵਾਲ ਵਿੱਚ ਸੋਮਵਾਰ ਸ਼ਾਮ ਨੂੰ ਸ਼ਿਵ ਸੈਨਾ ਹਿੰਦੁਸਤਾਨ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਹਨੀ ਮਹਾਜਨ ਉਪਰ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕੀਤਾ ਗਿਆ ਸੀ। ਜਿਸ ਵਿੱਚ ਸ਼ਿਵ ਸੈਨਾ ਦੇ ਆਗੂ ਨੂੰ ਤਿੰਨ ਗੋਲੀਆਂ ਲੱਗੀਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ ,ਜਿਸਨੂੰ ਇਲਾਜ ਲਈ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ। [caption id="attachment_388432" align="aligncenter" width="300"]Punjab Shiv Sena leader Honey Mahajan Attack After Shiv Sena leaders protest in Gurdaspur ਗੁਰਦਾਸਪੁਰ 'ਚ ਹਨੀ ਮਹਾਜਨ 'ਤੇ ਹੋਏ ਹਮਲੇ ਤੋਂ ਬਾਅਦ ਸ਼ਿਵ ਸੈਨਾ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ[/caption] ਇਸ ਘਟਨਾ ਵਿੱਚ ਇੱਕ ਦੁਕਾਨਦਾਰ ਅਸ਼ੋਕ ਕੁਮਾਰ ਦੇ ਸਿਰ 'ਤੇ ਗੋਲੀ ਲੱਗਣ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ,ਇਸ ਘਟਨਾ ਨਾਲ ਪੂਰੇ ਇਲਾਕੇ ਵਿਚ ਦਹਿਸ਼ਤ ਅਤੇ ਗੁਸੇ ਦੀ ਲਹਿਰ ਪਾਈ ਜਾ ਰਹੀ ਹੈ।  ਜਿਸਦੇ ਰੋਸ ਵਜੋਂ ਅੱਜ ਲੋਕਾਂ ਨੇ ਪੁਰਾ ਸ਼ਹਿਰ ਬੰਦ ਰੱਖਿਆ ਅਤੇ ਧਾਰੀਵਾਲ ਪਹੁੰਚੇ ਵੱਖ- ਵੱਖ ਸ਼ਿਵ ਸੈਨਾ ਦੇ ਆਗੂਆਂ ਵਲੋਂ ਰੋਡ ਜਾਮ ਕਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ ਅਤੇ 20 ਲੱਖ ਰੁਪਏ ਦਾ ਮੁਆਵਜ਼ਾ ਦਿਤਾ ਜਾਵੇ ਅਤੇ ਜ਼ਖਮੀ ਸ਼ਿਵ ਸੈਨਾ ਆਗੂ ਦਾ ਇਲਾਜ ਪੰਜਾਬ ਸਰਕਾਰ ਵੱਲੋਂ ਆਪਣੇ ਖਰਚੇ 'ਤੇ ਕਰਵਾਇਆ ਜਾਵੇ। [caption id="attachment_388430" align="aligncenter" width="300"]Punjab Shiv Sena leader Honey Mahajan Attack After Shiv Sena leaders protest in Gurdaspur ਗੁਰਦਾਸਪੁਰ 'ਚ ਹਨੀ ਮਹਾਜਨ 'ਤੇ ਹੋਏ ਹਮਲੇ ਤੋਂ ਬਾਅਦ ਸ਼ਿਵ ਸੈਨਾ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ[/caption] ਇਸ ਮੌਕੇ 'ਤੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਪਹੁੰਚੇ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਤਜਿੰਦਰਪਾਲ ਸਿੰਘ ਸੰਧੂ ਨੇ ਉਹਨਾਂ ਨੂੰ ਵਿਸਵਾਸ਼ ਦਵਾਇਆ ਕਿ ਉਹਨਾਂ ਦੀਆਂ ਮੰਗਾਂ ਮੁੱਖ ਮੰਤਰੀ ਪੰਜਾਬ ਨੂੰ ਭੇਜੀਆਂ ਜਾਣਗੀਆ ਅਤੇ ਉਹਨਾਂ ਦਾ ਹੱਲ ਕੀਤਾ ਜਾਵੇਗਾ। ਇਸ ਦੌਰਾਨ ਵਿਸਵਾਸ਼ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਵੱਲੋਂ ਧਰਨਾ ਪ੍ਰਦਰਸ਼ਨ ਖਤਮ ਕੀਤਾ ਗਿਆ ਹੈ। [caption id="attachment_388434" align="aligncenter" width="300"]Punjab Shiv Sena leader Honey Mahajan Attack After Shiv Sena leaders protest in Gurdaspur ਗੁਰਦਾਸਪੁਰ 'ਚ ਹਨੀ ਮਹਾਜਨ 'ਤੇ ਹੋਏ ਹਮਲੇ ਤੋਂ ਬਾਅਦ ਸ਼ਿਵ ਸੈਨਾ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ[/caption] ਦੱਸ ਦੇਈਏ ਕਿ ਬੀਤੀ ਸ਼ਾਮ ਸ਼ਿਵ ਸੈਨਾ ਦੇ ਯੂਥ ਵਿੰਗ ਦੇ ਪ੍ਰਦੇਸ਼ ਪ੍ਰਧਾਨ ਹਨੀ ਮਹਾਜਨ ਨੂੰ ਅਣਪਛਾਤਿਆਂ ਨੇ ਗੋਲੀ ਮਾਰ ਕੇ ਹਮਲਾ ਕਰ ਦਿੱਤਾ। ਜਿਸ ਦੌਰਾਨ ਹਨੀ ਦੇ ਪੱਟ 'ਤੇ ਗੋਲੀ ਲੱਗੀ, ਜਦਕਿ ਇਕ ਦੁਕਾਨਦਾਰ ਅਸ਼ੋਕ ਕੁਮਾਰ ਨਿਵਾਸੀ ਧਾਰੀਵਾਲ ਦੇ ਸਿਰ 'ਚ ਗੋਲੀ ਲੱਗੀ ਤੇ ਉਸਦੀ ਮੌਕੇ 'ਤੇ ਮੌਤ ਹੋ ਗਈ ਅਤੇ,ਜਦਕਿ ਹਨੀ ਮਹਾਜਨ ਗੰਭੀਰ ਜ਼ਖ਼ਮੀ ਹੋ ਗਿਆ ਸੀ। -PTCNews

Related Post