ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਨੇ ਪੰਚਾਇਤੀ ਚੋਣਾਂ ਵਿੱਚ ਗੱਡੇ ਜਿੱਤ ਦੇ ਝੰਡੇ

By  Shanker Badra December 30th 2018 07:58 PM -- Updated: December 30th 2018 08:02 PM

ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਨੇ ਪੰਚਾਇਤੀ ਚੋਣਾਂ ਵਿੱਚ ਗੱਡੇ ਜਿੱਤ ਦੇ ਝੰਡੇ:ਪੰਜਾਬ 'ਚ ਪੰਚਾਇਤੀ ਚੋਣਾਂ ਲਈ ਸਵੇਰੇ 8 ਵਜੇ ਚੋਣ ਪ੍ਰਕਿਰਿਆ ਸ਼ੁਰੂ ਹੋਈ ਸੀ ਅਤੇ ਸ਼ਾਮ ਚਾਰ ਵਜੇ ਸਮਾਪਤ ਹੋਈ ਹੈ। [caption id="attachment_234459" align="aligncenter" width="300"]Punjab singer Sidhu Moose Wala mother Charan Kaur 600 votes win ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਨੇ ਪੰਚਾਇਤੀ ਚੋਣਾਂ ਵਿੱਚ ਗੱਡੇ ਜਿੱਤ ਦੇ ਝੰਡੇ[/caption] ਇਸ ਵੋਟਿੰਗ ਪ੍ਰਕਿਰਿਆ ਦੌਰਾਨ ਕਈ ਥਾਵਾਂ 'ਤੇ ਹਿੰਸਕ ਘਟਨਾਵਾਂ ਹੋਈਆਂ ਹਨ ਤੇ ਕਈ ਜਗ੍ਹਾ ਬੂਥ ਕੈਪਚਰਿੰਗ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ।ਹੁਣ ਤੱਕ ਲੱਗਭਗ ਪੂਰੇ ਪੰਜਾਬ ਭਰ ਵਿੱਚ ਵੋਟਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। [caption id="attachment_234461" align="aligncenter" width="300"]Punjab singer Sidhu Moose Wala mother Charan Kaur 600 votes win ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਨੇ ਪੰਚਾਇਤੀ ਚੋਣਾਂ ਵਿੱਚ ਗੱਡੇ ਜਿੱਤ ਦੇ ਝੰਡੇ[/caption] ਇਸ ਦੌਰਾਨ ਪੰਜਾਬ ਦੇ ਗਾਇਕ ਅਤੇ ਗੀਤਕਾਰ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੀ ਸਰਪੰਚੀ ਚੋਣਾਂ ਲਈ ਮੈਦਾਨ ‘ਚ ਨਿੱਤਰੀ ਸੀ।ਇਨ੍ਹਾਂ ਪੰਚਾਇਤੀ ਚੋਣਾਂ ਵਿੱਚ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਜਿੱਤ ਦੇ ਝੰਡੇ ਗੱਡ ਦਿੱਤੇ ਹਨ।ਪੰਚਾਇਤੀ ਚੋਣਾਂ ਵਿੱਚ ਮੂਸੇਵਾਲਾ ਦੀ ਮਾਤਾ ਚਰਨ ਕੌਰ , ਮਨਜੀਤ ਕੌਰ ਤੋਂ 600 ਵੋਟਾਂ ਨਾਲ ਜਿੱਤੀ ਹੈ। [caption id="attachment_234460" align="aligncenter" width="269"]Punjab singer Sidhu Moose Wala mother Charan Kaur 600 votes win ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਨੇ ਪੰਚਾਇਤੀ ਚੋਣਾਂ ਵਿੱਚ ਗੱਡੇ ਜਿੱਤ ਦੇ ਝੰਡੇ[/caption] ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਕੁੱਝ ਦਿਨ ਪਹਿਲਾਂ ਆਪਣੀ ਮਾਤਾ ਚਰਨ ਕੌਰ ਦੇ ਚੋਣ ਪ੍ਰਚਾਰ ਵਿੱਚ ਨਿੱਤਰੇ ਸਨ।ਉਨ੍ਹਾਂ ਨੇ ਵੋਟਰਾਂ ਨੂੰ ਪਿੰਡ ਵਿੱਚ ਵਿਕਾਸ ਦਾ ਭਰੋਸਾ ਦਿਵਾ ਕੇ ਵੋਟਾਂ ਪਾਉਣ ਦੀ ਅਪੀਲ ਕੀਤੀ ਸੀ ਅਤੇ ਪਿੰਡ ਲਈ ਸਾਫ ਪੀਣ ਵਾਲਾ ਪਾਣੀ, ਸੀਵਰੇਜ ਪ੍ਰਣਾਲੀ ਆਦਿ ਮੁੱਦਿਆਂ ਨੂੰ ਮੁੱਖ ਰੱਖੇ ਸਨ ਪਰ ਹੁਣ ਉਸਦੀ ਮਾਤਾ ਚਰਨ ਕੌਰ ਪੰਚਾਇਤੀ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਹੈ। -PTCNews

Related Post