Surinder Shinda Death: ਸਦਮੇ ‘ਚ ਪਾਲੀਵੁੱਡ ਇੰਡਸਟਰੀ; ਇਨ੍ਹਾਂ ਗਾਇਕਾਂ ਤੇ ਅਦਾਕਾਰਾਂ ਨੇ ਦਿੱਤੀ ਸੁਰਿੰਦਰ ਛਿੰਦਾ ਨੂੰ ਸ਼ਰਧਾਂਜਲੀ
Surinder Shinda Death News: ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਸੁਰਿੰਦਰ ਛਿੰਦਾ ਦਾ ਅੱਜ ਸਵੇਰੇ ਦਿਹਾਂਤ ਹੋ ਜਾਣ ਦੀ ਦੁਖਦ ਖ਼ਬਰ ਸਾਹਮਣੇ ਆਈ। ਗਿਆ ਹੈ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ ਹੈ। ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਅਤੇ ਕਈ ਸਿਆਸੀ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਦੱਸ ਦਈਏ ਕਿ ਸੁਰਿੰਦਰ ਛਿੰਦਾ ਦੇ ਦੇਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਉਨ੍ਹਾਂ ਦੀ ਮੌਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ। ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਅਤੇ ਅਦਾਕਾਰਾ ਅਮਰ ਨੂਰੀ ਨੇ ਵੀ ਸੁਰਿੰਦਰ ਛਿੰਦਾ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ।
ਉਨ੍ਹਾਂ ਕਿਹਾ ਕਿ ਸੁਰਿੰਦਰ ਛਿੰਦਾ ਦੇ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ‘ਬਹੁਤ ਅਫਸੋਸ ਨਾਲ ਲਿਖਣਾ ਪੈ ਰਿਹਾ ਹੈ ਕਿ ਪੰਜਾਬ ਦੀ ਬੁਲੰਦ ਆਵਾਜ਼ ਸੁਰਿੰਦਰ ਛਿੰਦਾ ਜੀ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਪਰਲੋਕ ਸਿਧਾਰ ਗਏ ਹਨ । ਉਨ੍ਹਾਂ ਦੀ ਰੂਹ ਨੂੰ ਪ੍ਰਮਾਤਮਾ ਸਕੂਨ ਦੇਵੇ’।
ਇਸ ਤੋਂ ਇਲਾਵਾ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੇ ਵੀ ਸੁਰਿੰਦਰ ਛਿੰਦਾ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ ਹੈ।
ਗਾਇਕ ਹੈਪੀ ਰਾਏਕੋਟੀ ਨੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਐਨਾ ਜਵਾਨ ਬੰਦਾ ਕਿਵੇਂ ਮਰ ਸਕਦਾ ਹੈ। ਅਲਵਿਦਾ ਸੁਰਿੰਦਰ ਛਿੰਦਾ ਜੀ ਤੁਹਾਡੇ ਗੀਤ ਤੁਹਾਡੀਆਂ ਗੱਲ੍ਹਾਂ ਹਮੇਸ਼ਾਂ ਪੰਜਾਬੀਆਂ ਦੇ ਦਿਲਾਂ ’ਚ ਰਹਿਣਗੀਆਂ।
ਪੰਜਾਬੀ ਅਦਾਕਾਰ ਗੁੱਗੂ ਗਿੱਲ ਨੇ ਡੁੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਮੇਰੇ ਪਰਿਵਾਰ ਦੇ ਬਹੁਤ ਨਜ਼ਦੀਕੀ ਦੋਸਤ , ਮੇਰੇ ਵੱਡੇ ਵੀਰ ਸ਼੍ਰੋਮਣੀ ਗਾਇਕ ਸੁਰਿੰਦਰ ਸ਼ਿੰਦਾ ਜੀ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਬੇਹੱਦ ਅਫ਼ਸੋਸ ਤੇ ਦੁੱਖ ਹੋਇਆ। ਗਾਇਕੀ ਦੇ ਇੱਕ ਯੁੱਗ ਦਾ ਅੱਜ ਅੰਤ ਹੋ ਗਿਆ। ਪਰਮਾਤਮਾ ਓਹਨਾਂ ਦੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅੱਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਪੰਜਾਬੀ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਨੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਪੰਜਾਬੀ ਲੋਕ-ਗਾਇਕੀ ਦੇ ਸੁਨਹਿਰੇ ਦੌਰ ਦਾ ਅੰਤ। ਪੰਜਾਬੀ ਲੋਕ-ਮਨਾਂ ਦੀ ਧੜਕਣ, ਸੁਰਿੰਦਰ ਛਿੰਦਾ ਜੀ ਜਿਸਮਾਨੀ ਤੌਰ ਤੇ ਸਾਡੇ ਵਿਚਕਾਰ ਨਹੀਂ ਰਹੇ। ਪੰਜਾਬੀ ਸੰਗੀਤ ਨੂੰ ਕਦੇ ਵੀ ਨਾ ਪੂਰਿਆ ਜਾਣ ਵਾਲ ਘਾਟਾ ਪਿਆ ਹੈ। ਪਰਮਤਾਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ, ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਇਹ ਵੀ ਪੜ੍ਹੋ: Surinder Shinda: ਮਕਬੂਲ ਗਾਇਕ ਸੁਰਿੰਦਰ ਛਿੰਦਾ ਦਾ ਹੋਇਆ ਦੇਹਾਂਤ, ਜਾਣੋ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੇ ਕੁਝ ਅਹਿਮ ਕਿੱਸੇ
- PTC NEWS