ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਕੀਤਾ ਗਿਆ 'ਸਮਾਰਟ ਰਾਸ਼ਨ ਕਾਰਡ ਸਕੀਮ'

By  Rajan Nath September 12th 2020 02:36 PM -- Updated: September 12th 2020 02:41 PM

ਅੱਜ ਸੂਬੇ 'ਚ ਪੰਜਾਬ ਸਰਕਾਰ ਵਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕੀਤੀ ਗਈ। ਸਮਾਰਟ ਰਾਸ਼ਨ ਕਾਰਡ ਸਕੀਮ ਦਾ ਉਦਘਾਟਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀਡੀਓ ਕਾਨਫ਼ਰੰਸਿੰਗ ਰਾਹੀਂ ਕੀਤਾ ਗਿਆ । ਇਸ ਕਾਰਡ ਰਾਹੀਂ ਹੁਣ ਲਾਭਪਾਤਰੀ ਬਿਨਾਂ ਕਿਸੇ ਹੋਰ ਦਸਤਾਵੇਜ਼ ਦੇ ਪੂਰੇ ਪੰਜਾਬ 'ਚ ਕਿਸੇ ਵੀ ਜਗ੍ਹਾ ਤੋਂ ਆਪਣਾ ਰਾਸ਼ਨ ਲੈ ਸਕਣਗੇ। ਸਮਾਰਟ ਕਾਰਡ ਤੁਹਾਡੇ ਸਮੇਂ ਦੀ ਬਚਤ ਕਰੇਗਾ ਅਤੇ ਇੱਕ ਵਾਰ ਵਿੱਚ ਹੀ ਡਿਪੂ ਧਾਰਕ ਤੋਂ ਰਾਸ਼ਨ ਉਪਲਬਧ ਹੋਵੇਗਾ । ਜਿਸ ਨਾਲ ਸਲਿੱਪ ਸਿਸਟਮ ਖ਼ਤਮ ਹੋ ਜਾਵੇਗਾ। ਕਣਕ ਦੀ ਵੰਡ ਪਾਰਦਰਸ਼ੀ ਹੋ ਜਾਵੇਗੀ ਅਤੇ ਧੱਕੇਸ਼ਾਹੀ ਨਹੀਂ ਕੀਤੀ ਜਾਏਗੀ। ਮਿਲੀ ਜਾਣਕਾਰੀ ਮੁਤਾਬਕ ਡਿਪੂ ਧਾਰਕ ਮਸ਼ੀਨਾਂ ਨੂੰ ਅਪਗ੍ਰੇਡ ਕਰਨਗੇ। ਮਸ਼ੀਨਾਂ 'ਚ ਸਵਾਈਪ ਕਾਰਡਾਂ ਦੀ ਚੋਣ ਕੀਤੀ ਜਾਏਗੀ। ਇਸ ਦੇ ਨਾਲ ਹੀ ਇਹ ਵੀ ਦੱਸਦੀਏ ਕਿ ਨੈਸ਼ਨਲ ਫੂਡ ਸਕਿਓਰਟੀਨ ਐਕਟ 2013 ਅਧੀਨ ਭਾਰਤ ਅੰਦਰ ਬਣੇ 82 ਕਰੋੜ ਕਾਰਡ ਧਾਰਕਾਂ ਨੂੰ ਬਾਇਓਮੈਟ੍ਰਿਕ ਮਸ਼ੀਨ ਰਾਹੀਂ ਇਸ ਸਕੀਮ ਦਾ ਵੱਡਾ ਲਾਭ ਮਿਲਣ ਜਾ ਰਿਹਾ ਹੈ, ਜੋ ਕਿ ਜਨਤਕ ਵੰਡ ਪ੍ਰਣਾਲੀ ਅਧੀਨ ਪੀ. ਡੀ. ਐੱਸ. ਰਾਹੀਂ ਕੰਮ ਕਰ ਰਹੇ ਦੇਸ਼ ਦੇ ਕਰੀਬ 6 ਲੱਖ ਡੀਪੂ ਹੋਲਡਰਾਂ ਚੋਂ ਕਿਸੇ ਵੀ ਕੋਲੋ ਦੇਸ਼ ਦੇ ਕਿਸੇ ਵੀ ਹਿੱਸੇ ਵਿਚ ਆਪਣਾ ਸਸਤਾ ਅਨਾਜ਼ ਪ੍ਰਾਪਤ ਕਰ ਸਕਣਗੇ. ਹੋਰ ਪੜ੍ਹੋ: ਗੁੱਸੇ ਤੇ ਕਾਬੂ ! ਕਿਵੇਂ ਕਰੀਏ 'ਐਂਗਰ ਮੈਨੇਜਮੈਂਟ' ? ਇਹ ਸਕੀਮ ਜਿੱਥੇ ਭਾਰਤ ਦੇ ਕਰੀਬ 26 ਸੂਬਿਆਂ ਜਿਸ 'ਚ ਆਂਦਰਾ ਪ੍ਰਦੇਸ਼, ਹਰਿਆਣਾ, ਕਲ ਕੱਤਾ, ਮਹਾਰਾਸ਼ਟਰ, ਓਡੀਸ਼ਾ, ਸਿੱਕਮ, ਮਿਜ਼ੋਰਮ, ਤੇਲੂਗਾਨਾ, ਕੇਰਲਾ, ਪੰਜਾਬ, ਬਿਹਾਰ, ਗੋਆ, ਹਿਮਾਚਲ ਪ੍ਰਦੇਸ਼, ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਓ, ਗੁਜਰਾਤ, ਉੱਤਰ ਪ੍ਰਦੇਸ਼, ਝਾੜਖੰਡ, ਮੱਧ ਪ੍ਰਦੇਸ਼, ਰਾਜਸਥਾਨ, ਤ੍ਰਿਪੁਰਾ ਆਦਿ ਪ੍ਰਦੇਸ਼ਾ ਅੰਦਰ 1 ਸਤੰਬਰ ਤੋਂ ਲਾਗੂ ਹੋ ਚੁੱਕੀ ਹੈ। -PTC News

Related Post