ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 26 ਲੋਕਾਂ ਦੀ ਹੋਈ ਮੌਤ

By  Shanker Badra July 31st 2020 03:29 PM -- Updated: July 31st 2020 03:56 PM

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 26 ਲੋਕਾਂ ਦੀ ਹੋਈ ਮੌਤ:ਅੰਮ੍ਰਿਤਸਰ : ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਕਈਂ ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਮੌਤ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਅੰਮ੍ਰਿਤਸਰ, ਬਟਾਲਾ ਅਤੇ ਤਰਨਤਾਰਨ ਵਿਚ ਜ਼ਹਿਰੀਲੀ ਸ਼ਰਾਬ ਨੇ ਹੁਣ ਤੱਕ 26 ਲੋਕਾਂ ਦੀ ਜਾਨ ਲੈ ਲਈ ਹੈ ਅਤੇ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਖ਼ਬਰ ਦੀ ਜਾਣਕਰੀ ਮਿਲਦੇ ਹੀ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ।

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 26 ਲੋਕਾਂ ਦੀ ਹੋਈ ਮੌਤ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਮੂੱਛਲ ਵਿਚ ਅੱਜ ਸਵੇਰੇ ਜ਼ਹਿਰੀਲੀ ਸ਼ਰਾਬ ਨੇ 7 ਲੋਕਾਂ ਦੀ ਜਾਨ ਲੈ ਲਈ ਸੀ ,ਇਸ ਤੋਂ ਦੁਪਹਿਰ ਬਾਅਦ ਜ਼ਹਿਰੀਲੀ ਸ਼ਰਾਬ ਪੀਣ ਕਰਕੇ 3 ਹੋਰ ਲੋਕਾਂ ਨੇ ਦਮ ਤੋੜ ਦਿੱਤਾ ਹੈ। ਜੰਡਿਆਲਾ ਗੁਰੂ ਵਿਚ ਕੁੱਲ 10 ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਮੌਤ ਹੋਈ ਹੈ ,ਜਦਕਿ ਅਜੇ ਕਈ ਲੋਕ ਗੰਭੀਰ ਹਾਲਤ ਵਿਚ ਦੱਸੇ ਜਾ ਰਹੇ ਹਨ।

ਦੂਜੇ ਪਾਸੇ ਗੁਰਦਾਸਪੁਰ ਦੇ ਬਟਾਲਾ ਵਿੱਚਜ਼ਹਿਰੀਲੀ ਸ਼ਰਾਬ ਪੀਣ ਕਰਕੇ 6 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਅਤੇ 2 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉੱਥੇ ਹੀ ਤਰਨਤਾਰਨ ਦੇ 3 ਪਿੰਡਾਂ ਪੰਡੋਰੀ ਗੋਲਾ ਵਿਚ, ਮਲਮੋਹਰੀ ਵਿਚ ਅਤੇ ਨੋਰੰਗਾਬਾਦ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਜਦਕਿ ਕੁਝ ਲੋਕ ਸਿਵਲ ਹਸਪਤਾਲ ਤਰਨਤਾਰਨ ਵਿਖੇ ਵੀ ਦਾਖਲ ਦੱਸੇ ਜਾ ਰਹੇ ਹਨ।

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 26 ਲੋਕਾਂ ਦੀ ਹੋਈ ਮੌਤ

ਓਧਰ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ 26 ਮੌਤਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੈਜਿਸਟਰੀਅਲ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਪਿੱਛੇ ਜ਼ਿੰਮੇਵਾਰ ਲੋਕਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਪੁਲਿਸ ਨੂੰ ਜ਼ਹਿਰੀਲੀ ਸ਼ਰਾਬ ਬਣਾਉਣ ਵਾਲਿਆਂ ਦਾ ਪਰਦਾਫਾਸ਼ ਕਰਨ ਲਈ ਕਿਹਾ ਹੈ।

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 26 ਲੋਕਾਂ ਦੀ ਹੋਈ ਮੌਤ

ਦੱਸ ਦੇਈਏ ਕਿ ਇਸ ਮਾਮਲੇ ਦੀ ਜਾਂਚ ਲਈ ਐਸ.ਆਈ.ਟੀ. ਦੀ ਟੀਮ ਗਠਿਤ ਕੀਤੀ ਗਈ ਹੈ। ਜ਼ਹਿਰੀਲੀ ਸ਼ਰਾਬ ਬਣਾਉਣ ਵਾਲੇ ਕੁੱਝ ਲੋਕਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਵੀ ਕੀਤਾ ਹੈ। ਇਸ ਮਾਮਲੇ ਵਿੱਚ ਕਾਰਵਾਈ ‘ਚ ਢਿਲ ਵਰਤਣ ‘ਤੇ ਥਾਣਾ ਤਰਸਿੱਕਾ ਦੇ ਐਸ.ਐਚ.ਓ ਨੂੰ ਸਸਪੈਂਡ ਕੀਤਾ ਗਿਆ ਹੈ। ਜੰਡਿਆਲਾ, ਬਟਾਲਾ ਤੇ ਤਰਨਤਾਰਨ 'ਚ ਹੁਣ ਤੱਕ 26 ਲੋਕਾਂ ਦੀ ਮੌਤ ਹੋ ਚੁੱਕੀ ਹੈ।

-PTCNews

Related Post