ਵਿਰੋਧੀ ਧਿਰ ਦੇ ਅਹੁਦੇ ਤੋਂ ਹਟਾਉਣ ਮਗਰੋਂ ਸੁਖਪਾਲ ਖਹਿਰਾ ਦਾ ਆਇਆ ਬਿਆਨ

By  Shanker Badra July 26th 2018 06:41 PM -- Updated: July 26th 2018 07:16 PM

ਵਿਰੋਧੀ ਧਿਰ ਦੇ ਅਹੁਦੇ ਤੋਂ ਹਟਾਉਣ ਮਗਰੋਂ ਸੁਖਪਾਲ ਖਹਿਰਾ ਦਾ ਆਇਆ ਬਿਆਨ:ਆਮ ਆਦਮੀ ਪਾਰਟੀ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।ਇਸ ਦੀ ਜਗ੍ਹਾ ਹੁਣ ਜ਼ਿਲ੍ਹਾ ਸੰਗਰੂਰ ਦੇ ਹਲਕਾ ਦਿੜ੍ਹਬਾ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ ਨੂੰ ਵਿਧਾਨ ਸਭਾ 'ਚ ਵਿਰੋਧੀ ਧਿਰ ਦਾ ਆਗੂ ਬਣਾ ਦਿੱਤਾ ਹੈ।ਆਪ ਪਾਰਟੀ ਦੇ ਪੰਜਾਬ ਮਾਮਲਿਆ ਦੇ ਇੰਚਾਰਜ ਮਨੀਸ ਸਿਸੋਦੀਆਂ ਨੇ ਇਹ ਜਾਣਕਾਰੀ ਟਵਿਟਰ ਰਾਹੀ ਦਿੱਤੀ ਹੈ।

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਉਣ ਮਗਰੋਂ ਖਹਿਰਾ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ।ਸੁਖਪਾਲ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਮੈਂ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਮੁਕਤ ਕਰ ਦਿੱਤਾ ਹੈ।ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਮੈਨੂੰ ਲੋਕਾਂ ਨਾਲ ਖੜੇ ਹੋਣ ਦੀ ਸਜ਼ਾ ਮਿਲੀ ਹੈ।

ਜੇਕਰ ਸੱਚ ਕਹਾਂ ਤਾਂ ਪੰਜਾਬ,ਪੰਜਾਬੀਆਂ ਅਤੇ ਸਿੱਖ ਬਾਈਚਾਰੇ ਲਈ ਅਜਿਹੇ 100 ਅਹੁਦੇ ਵਾਰ ਸਕਦਾ ਹਾਂ।ਉਨ੍ਹਾਂ ਨੇ ਕਿਹਾ ਕਿ ਮੈਂ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕੀਤਾ ਹੈ।

-PTCNews

Related Post