ਸਵਾਈਨ ਫਲੂ ਦਾ ਵਧਦਾ ਕਹਿਰ ,ਪੰਜਾਬ 'ਚ ਸਵਾਈਨ ਫਲੂ ਨਾਲ 2 ਮੌਤਾਂ , ਸਿਹਤ ਵਿਭਾਗ ਸੁੱਤਾ ਕੁੰਭਕਰਨੀ ਨੀਂਦ

By  Shanker Badra January 28th 2019 03:30 PM -- Updated: January 28th 2019 03:57 PM

ਸਵਾਈਨ ਫਲੂ ਦਾ ਵਧਦਾ ਕਹਿਰ, ਪੰਜਾਬ 'ਚ ਸਵਾਈਨ ਫਲੂ ਨਾਲ 2 ਮੌਤਾਂ, ਸਿਹਤ ਵਿਭਾਗ ਸੁੱਤਾ ਕੁੰਭਕਰਨੀ ਨੀਂਦ। ਸੰਗਰੂਰ : ਪੰਜਾਬ ਸਮੇਤ ਦੇਸ਼ ਭਰ ‘ਚ ਸਵਾਈਨ ਫਲੂ ਨੇ ਦਸਤਕ ਦੇ ਦਿੱਤੀ ਹੈ, ਜਿਸ ਦੌਰਾਨ ਕਈ ਕੇਸ ਸਾਹਮਣੇ ਆ ਚੁੱਕੇ ਹਨ। ਦੇਸ਼ ਭਰ ਵਿੱਚ ਸਵਾਈਨ ਫਲੂ ਦਾ ਪ੍ਰਕੋਪ ਤੇਜ਼ੀ ਨਾਲ ਵੱਧ ਰਿਹਾ ਹੈ। ਦੇਸ਼ ਵਿੱਚ ਸਵਾਈਨ ਫਲੂ ਨਾਲ ਲਗਾਤਰ ਹੋ ਰਹੀਆਂ ਮੌਤਾਂ ਨੇ ਲੋਕਾਂ ਲਈ ਫ਼ਿਕਰ ਪੈਦਾ ਕਰ ਦਿੱਤਾ ਹੈ।

Punjab swine flu Sangrur And Nabha Two Deaths
ਸਵਾਈਨ ਫਲੂ ਦਾ ਵਧਦਾ ਕਹਿਰ ,ਪੰਜਾਬ 'ਚ ਸਵਾਈਨ ਫਲੂ ਨਾਲ 2 ਮੌਤਾਂ , ਸਿਹਤ ਵਿਭਾਗ ਸੁੱਤਾ ਕੁੰਭਕਰਨੀ ਨੀਂਦ

ਜ਼ਿਲ੍ਹਾ ਸੰਗਰੂਰ 'ਚ ਹੁਣ ਤੱਕ ਸਵਾਈਨ ਫਲੂ ਨਾਲ ਪੰਜ ਮੌਤਾਂ ਹੋ ਗਈਆਂ ਹਨ।ਸੰਗਰੂਰ ਦੇ ਪਿੰਡ ਉਭਾਵਾਲ ਵਿੱਚ ਸਵਾਈਨ ਫਲੂ ਤੋਂ ਪੀੜਤ ਜਸਪਾਲ ਸਿੰਘ ਅੱਜ ਮੌਤ ਹੋ ਗਈ ਹੈ।ਇਸ ਨਾਲ ਸੰਗਰੂਰ 'ਚ ਸਵਾਈਨ ਫਲੂ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5 ਹੋ ਗਈ ਹੈ।ਇਸ ਸਮੇਂ 4 ਮਰੀਜ਼ ਹਸਪਤਾਲ ਤੋਂ ਇਲਾਜ ਕਰਵਾ ਕੇ ਘਰ ਜਾ ਚੁੱਕੇ ਹਨ ਜਦਕਿ ਸੱਤ ਦਾ ਵੱਖ -ਵੱਖ ਹਸਪਤਾਲਾਂ 'ਚ ਦਾਖਲ ਹਨ।ਇਸ ਤੋਂ ਇਲਾਵਾ ਪਿੰਡ ਬੀਂਬੜੀ ਦੇ ਰਹਿਣ ਵਾਲੇ ਹਰਦੇਵ ਸਿੰਘ ਦੀ ਸਵਾਈਨ ਫਲੂ ਨਾਲ ਮੌਤ ਹੋ ਗਈ ਹੈ।

Punjab swine flu Sangrur And Nabha Two Deaths
ਸਵਾਈਨ ਫਲੂ ਦਾ ਵਧਦਾ ਕਹਿਰ ,ਪੰਜਾਬ 'ਚ ਸਵਾਈਨ ਫਲੂ ਨਾਲ 2 ਮੌਤਾਂ , ਸਿਹਤ ਵਿਭਾਗ ਸੁੱਤਾ ਕੁੰਭਕਰਨੀ ਨੀਂਦ

ਜਾਣਕਾਰੀ ਅਨੁਸਾਰ ਹਰਦੇਵ ਸਿੰਘ ਨੂੰ ਚਾਰ-ਪੰਜ ਦਿਨ ਪਹਿਲਾਂ ਸਵਾਈਨ ਫਲੂ ਹੋ ਗਿਆ ਸੀ।ਜਿਸ ਨੂੰ ਡਾਕਟਰਾਂ ਦੇ ਕਹਿਣ 'ਤੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਪਰ ਸਵਾਈ ਫਲੂ ਦੇ ਕਹਿਰ ਕਾਰਨ ਜ਼ੇਰੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ।ਹਰਦੇਵ ਸਿੰਘ ਦੀ ਮੌਤ ਤੋਂ ਬਾਅਦ ਪਿੰਡ 'ਚ ਇਸ ਜਾਨਲੇਵਾ ਬਿਮਾਰੀ ਨੂੰ ਲੈ ਕੇ ਦਹਿਸ਼ਤ ਦਾ ਮਾਹੌਲ ਹੈ।ਇਸ ਦੌਰਾਨ ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਪਿੰਡ 'ਚ ਬੀਮਾਰੀ ਦਸਤਕ ਦੇ ਚੁੱਕੀ ਹੈ ਪਰ ਸਿਹਤ ਵਿਭਾਗ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ।

Punjab swine flu Sangrur And Nabha Two Deaths
ਸਵਾਈਨ ਫਲੂ ਦਾ ਵਧਦਾ ਕਹਿਰ ,ਪੰਜਾਬ 'ਚ ਸਵਾਈਨ ਫਲੂ ਨਾਲ 2 ਮੌਤਾਂ , ਸਿਹਤ ਵਿਭਾਗ ਸੁੱਤਾ ਕੁੰਭਕਰਨੀ ਨੀਂਦ

ਦੱਸ ਦੇਈਏ ਕਿ ਸਵਾਈਨ ਫਲੂ ਨਾਂਅ ਦੀ ਬੀਮਾਰੀ ਨੇ ਲੋਕਾਂ ਨੂੰ ਖੌਫ ਦੀ ਦਲਦਲ ‘ਚ ਧਕੇਲਿਆ ਹੈ।ਪਿਛਲੇ ਕਈ ਸਾਲਾਂ ਤੋਂ ਇਸ ਬੀਮਾਰੀ ਨੇ ਸੰਸਾਰ ਵਿੱਚ ਲੋਕਾਂ ਨੂੰ ਆਪਣੀ ਜਕੜ ‘ਚ ਲੈ ਕੇ ਮੌਤ ਦੀ ਨੀਂਦ ਸੌਣ ਲਈ ਮਜਬੂਰ ਕੀਤਾ ਹੈ।ਸਵਾਈਨ ਫਲੂ ਇੱਕ ਛੂਤ ਦੀ ਬਿਮਾਰੀ ਹੈ ਜੋ ਆਮ ਮੌਸਮੀ ਫਲੂ ਵਾਂਗ ਇੱਕ ਤੋਂ ਦੂਜੇ ਵਿਅਕਤੀ ਤਕ ਫੈਲਦੀ ਹੈ।

Punjab swine flu Sangrur And Nabha Two Deaths
ਸਵਾਈਨ ਫਲੂ ਦਾ ਵਧਦਾ ਕਹਿਰ ,ਪੰਜਾਬ 'ਚ ਸਵਾਈਨ ਫਲੂ ਨਾਲ 2 ਮੌਤਾਂ , ਸਿਹਤ ਵਿਭਾਗ ਸੁੱਤਾ ਕੁੰਭਕਰਨੀ ਨੀਂਦ

ਇਸ ਦਾ ਵਾਇਰਸ ਖੰਘ ਜਾਂ ਨਜ਼ਲੇ ਵਾਲੇ ਮਰੀਜ਼ਾਂ ਦੇ ਖੰਘਣ ਜਾਂ ਨਜ਼ਲੇ ਦੇ ਤਰਲ-ਕਣਾਂ ਨਾਲ ਹਵਾ ਵਿੱਚ ਰਲ ਕੇ ਤੰਦਰੁਸਤ ਵਿਅਕਤੀ ਤਕ ਪੁੱਜਦਾ ਹੈ।ਦੇਸ਼ ਭਰ ਵਿੱਚ ਕਈ ਸੂਬਿਆਂ ਦੇ ਨਾਲ ਪੰਜਾਬ ‘ਚ ਵੀ ਇਸਦਾ ਕਹਿਰ ਜਾਰੀ ਹੈ।

-PTCNews

Related Post