ਪੰਜਾਬ 'ਚ ਸਵਾਈਨ ਫਲੂ ਦਾ ਕਹਿਰ , ਪਠਾਨਕੋਟ 'ਚ ਸਵਾਈਨ ਫਲੂ ਕਾਰਨ ASI ਦੀ ਹੋਈ ਮੌਤ

By  Shanker Badra February 12th 2019 06:09 PM

ਪੰਜਾਬ 'ਚ ਸਵਾਈਨ ਫਲੂ ਦਾ ਕਹਿਰ , ਪਠਾਨਕੋਟ 'ਚ ਸਵਾਈਨ ਫਲੂ ਕਾਰਨ ASI ਦੀ ਹੋਈ ਮੌਤ:ਪਠਾਨਕੋਟ : ਪੰਜਾਬ ਸਮੇਤ ਦੇਸ਼ ਭਰ ‘ਚ ਸਵਾਈਨ ਫਲੂ ਨੇ ਦਸਤਕ ਦੇ ਦਿੱਤੀ ਹੈ।ਇਸ ਕਾਰਨ ਸੂਬੇ 'ਚ ਹੁਣ ਤੱਕ ਕਈ ਮੌਤਾਂ ਹੋ ਚੁੱਕੀਆਂ ਹਨ।ਦੇਸ਼ ਭਰ ਵਿੱਚ ਸਵਾਈਨ ਫਲੂ ਦਾ ਪ੍ਰਕੋਪ ਤੇਜ਼ੀ ਨਾਲ ਵੱਧ ਰਿਹਾ ਹੈ।ਦੇਸ਼ ਵਿੱਚ ਸਵਾਈਨ ਫਲੂ ਨਾਲ ਲਗਾਤਰ ਹੋ ਰਹੀਆਂ ਮੌਤਾਂ ਨੇ ਲੋਕਾਂ ਲਈ ਫ਼ਿਕਰ ਪੈਦਾ ਕਰ ਦਿੱਤਾ ਹੈ।ਹੁਣ ਪਠਾਨਕੋਟ 'ਚ ਸਵਾਈਨ ਫਲੂ ਕਾਰਨ ਇੱਕ ਪੁਲਿਸ ਕਰਮੀ ਦੀ ਮੌਤ ਹੋ ਗਈ ਹੈ।

Punjab Swine flu threat ,Pathankot swine flu Due Death ਪੰਜਾਬ 'ਚ ਸਵਾਈਨ ਫਲੂ ਦਾ ਕਹਿਰ , ਪਠਾਨਕੋਟ 'ਚ ਸਵਾਈਨ ਫਲੂ ਕਾਰਨ ASI ਦੀ ਹੋਈ ਮੌਤ

ਪੰਜਾਬ 'ਚ ਸਵਾਈਨ ਫਲੂ ਦਾ ਕਹਿਰ ਲਗਾਤਾਰ ਜਾਰੀ ਹੈ।ਪਠਾਨਕੋਟ 'ਚ ਕੁੱਝ ਦਿਨ ਪਹਿਲਾਂ ਇੱਕ ਔਰਤ ਦੀ ਸਵਾਈਨ ਫਲੂ ਕਾਰਨ ਮੌਤ ਹੋਈ ਸੀ ਪਰ ਅੱਜ ਪੰਜਾਬ ਪੁਲਿਸ ਦੇ ਏ.ਐੱਸ.ਆਈ. ਗੁਲਜ਼ਾਰ ਸਿੰਘ ਦੀ ਸਵਾਈਨ ਫਲੂ ਕਾਰਨ ਮੌਤ ਹੋ ਗਈ ਹੈ।ਇਸ ਬਾਰੇ ਜਾਣਕਾਰੀ ਡਾਕਟਰਾਂ ਨੇ ਦਿੱਤੀ ਹੈ।ਦੱਸ ਦੇਈਏ ਕਿ ਇਹ ਵਿਅਕਤੀ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਸੀ ਅਤੇ ਇਸਦਾ ਇਲਾਜ਼ ਅੰਮ੍ਰਿਤਸਰ ਦੇ ਇੱਕ ਪ੍ਰਾਈਵੇਟ ਹਸਪਤਾਲ 'ਚ ਚੱਲ ਰਿਹਾ ਸੀ ਪਰ ਅੱਜ ਇਲਾਜ਼ ਦੇ ਦੌਰਾਨ ਉਸਦੀ ਮੌਤ ਹੋ ਗਈ ਹੈ।

Punjab Swine flu threat ,Pathankot swine flu Due Death ਪੰਜਾਬ 'ਚ ਸਵਾਈਨ ਫਲੂ ਦਾ ਕਹਿਰ , ਪਠਾਨਕੋਟ 'ਚ ਸਵਾਈਨ ਫਲੂ ਕਾਰਨ ASI ਦੀ ਹੋਈ ਮੌਤ

ਦੱਸ ਦੇਈਏ ਕਿ ਸਵਾਈਨ ਫਲੂ ਨਾਂਅ ਦੀ ਬੀਮਾਰੀ ਨੇ ਲੋਕਾਂ ਨੂੰ ਖੌਫ ਦੀ ਦਲਦਲ ‘ਚ ਧਕੇਲਿਆ ਹੈ।ਪਿਛਲੇ ਕਈ ਸਾਲਾਂ ਤੋਂ ਇਸ ਬੀਮਾਰੀ ਨੇ ਸੰਸਾਰ ਵਿੱਚ ਲੋਕਾਂ ਨੂੰ ਆਪਣੀ ਜਕੜ ‘ਚ ਲੈ ਕੇ ਮੌਤ ਦੀ ਨੀਂਦ ਸੌਣ ਲਈ ਮਜਬੂਰ ਕੀਤਾ ਹੈ।ਸਵਾਈਨ ਫਲੂ ਇੱਕ ਛੂਤ ਦੀ ਬਿਮਾਰੀ ਹੈ ਜੋ ਆਮ ਮੌਸਮੀ ਫਲੂ ਵਾਂਗ ਇੱਕ ਤੋਂ ਦੂਜੇ ਵਿਅਕਤੀ ਤਕ ਫੈਲਦੀ ਹੈ।

Punjab Swine flu threat ,Pathankot swine flu Due Death ਪੰਜਾਬ 'ਚ ਸਵਾਈਨ ਫਲੂ ਦਾ ਕਹਿਰ , ਪਠਾਨਕੋਟ 'ਚ ਸਵਾਈਨ ਫਲੂ ਕਾਰਨ ASI ਦੀ ਹੋਈ ਮੌਤ

ਇਸ ਦਾ ਵਾਇਰਸ ਖੰਘ ਜਾਂ ਨਜ਼ਲੇ ਵਾਲੇ ਮਰੀਜ਼ਾਂ ਦੇ ਖੰਘਣ ਜਾਂ ਨਜ਼ਲੇ ਦੇ ਤਰਲ-ਕਣਾਂ ਨਾਲ ਹਵਾ ਵਿੱਚ ਰਲ ਕੇ ਤੰਦਰੁਸਤ ਵਿਅਕਤੀ ਤਕ ਪੁੱਜਦਾ ਹੈ।ਦੇਸ਼ ਭਰ ਵਿੱਚ ਕਈ ਸੂਬਿਆਂ ਦੇ ਨਾਲ ਪੰਜਾਬ ‘ਚ ਵੀ ਇਸਦਾ ਕਹਿਰ ਜਾਰੀ ਹੈ।

-PTCNews

Related Post