ਅੱਜ ਫ਼ਿਰ ਕੈਪਟਨ ਸੰਦੀਪ ਸੰਧੂ ਨਾਲ ਕੱਚੇ ਅਧਿਆਪਕਾਂ ਦੀ ਮੀਟਿੰਗ ਰਹੀ ਬੇਸਿੱਟਾ

By  Shanker Badra July 24th 2021 03:03 PM -- Updated: July 24th 2021 03:19 PM

ਮੋਹਾਲੀ : ਪਿਛਲੇ ਇੱਕ ਮਹੀਨੇ ਤੋਂ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ਦੀ ਅੱਜ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਬੇਸਿੱਟਾ ਰਹੀ ਹੈ। ਦਰਅਸਲ 'ਚ ਸੰਦੀਪ ਸੰਧੂ ਨੇ ਕੱਚੇ ਅਧਿਆਪਕਾਂ ਦੀਆਂ ਮੰਗਾਂ ਨੂੰ ਆਉਣ ਵਾਲੀ ਕੈਬਨਿਟ ਮੀਟਿੰਗ ਵਿੱਚ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ ਹੈ।

ਅੱਜ ਫ਼ਿਰ ਕੈਪਟਨ ਸੰਦੀਪ ਸੰਧੂ ਨਾਲ ਕੱਚੇ ਅਧਿਆਪਕਾਂ ਦੀ ਮੀਟਿੰਗ ਰਹੀ ਬੇਸਿੱਟਾ

ਪੜ੍ਹੋ ਹੋਰ ਖ਼ਬਰਾਂ : ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦਾ ਪਤੀ ਰਾਜ ਕੁੰਦਰਾ ਪੋਰਨ ਫ਼ਿਲਮਾਂ ਬਣਾਉਣ ਦੇ ਮਾਮਲੇ 'ਚ ਗ੍ਰਿਫਤਾਰ

ਜਾਣਕਾਰੀ ਅਨੁਸਾਰ ਓਦੋਂ ਤੱਕ ਕੱਚੇ ਅਧਿਆਪਕਾਂ ਦੀ ਰੋਸ ਪ੍ਰਦਰਸ਼ਨ ਜਾਰੀ ਰਹੇਗਾ ਪਰ ਕੱਚੇ ਅਧਿਆਪਕ ਬੁੱਧਵਾਰ ਤੱਕ ਗੁਪਤ ਐਕਸ਼ਨ ਨਹੀਂ ਕਰਨਗੇ। ਇਸ ਤੋਂ ਪਹਿਲਾਂ ਕੱਚੇ ਅਧਿਆਪਕਾਂ ਨੇ ਬੀਤੇ ਕੱਲ ਸਿੱਧੂ ਦੇ ਤਾਜਪੋਸ਼ੀ ਸਮਾਗਮ 'ਤੇ ਧਾਵਾ ਬੋਲ ਦਿੱਤਾ ਸੀ ,ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਦੀਆਂ ਭਾਜੜਾਂ ਪੈ ਗਈਆਂ ਸਨ।

ਅੱਜ ਫ਼ਿਰ ਕੈਪਟਨ ਸੰਦੀਪ ਸੰਧੂ ਨਾਲ ਕੱਚੇ ਅਧਿਆਪਕਾਂ ਦੀ ਮੀਟਿੰਗ ਰਹੀ ਬੇਸਿੱਟਾ

ਇਸ ਦੌਰਾਨ ਅਧਿਆਪਕ ਆਗੂਆਂ ਨੇ ਕਿਹਾ ਕਿ ਸਰਕਾਰ ਬਾਰ -ਬਾਰ ਟਾਲ ਮਟੋਲ ਦੀ ਨੀਤੀ ਕਰ ਰਹੀ ਹੈ ਤੇ ਪੱਕੇ ਕਰਨ ਦੇ ਵਾਅਦੇ ਤੋਂ ਮੁੱਕਰ ਰਹੀ ਹੈ, ਜਿਸ ਤੋਂ ਅਧਿਆਪਕ ਨਾਰਾਜ਼ ਹਨ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਹੋਇਆਂ ਕਿਹਾ ਕਿ ਜੇ ਕੈਬਨਿਟ ਮੀਟਿੰਗ 'ਚ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਜਾਂਦਾ ਤਾਂ ਉਹ ਸੰਘਰਸ਼ ਤੇਜ਼ ਕਰਨਗੇ।

ਅੱਜ ਫ਼ਿਰ ਕੈਪਟਨ ਸੰਦੀਪ ਸੰਧੂ ਨਾਲ ਕੱਚੇ ਅਧਿਆਪਕਾਂ ਦੀ ਮੀਟਿੰਗ ਰਹੀ ਬੇਸਿੱਟਾ

ਪੜ੍ਹੋ ਹੋਰ ਖ਼ਬਰਾਂ : ਮੀਂਹ ਨਾਲ ਡਿੱਗੀ ਮਕਾਨ ਦੀ ਛੱਤ , ਇਕੋਂ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਜ਼ਿਕਰਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਕੱਚੇ ਅਧਿਆਪਕ ਆਪਣੀਆਂ ਸੇਵਾਵਾਂ ਰੈਗੂਲਰ ਕਰਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਸਿੱਖਿਆ ਭਵਨ ਮੋਹਾਲੀ ਦੇ ਗੇਟ ਉਤੇ ਪੱਕਾ ਮੋਰਚਾ ਲਗਾਇਆ ਹੋਇਆ ਹੈ। ਕੁਝ ਅਧਿਆਪਕ ਸਿੱਖਿਆ ਭਵਨ ਦੀ ਛੱਤ ਉਤੇ ਦਿਨ ਰਾਤ ਡੱਟੇ ਹੋਏ ਹਨ। ਇਸ ਸਮੇਂ ਦੌਰਾਨ ਅਧਿਆਪਕਾਂ ਨੇ ਕਈ ਵਾਰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ ਤਾਂ ਪੁਲਿਸ ਦੇ ਤਸ਼ੱਦਦ ਦਾ ਸਾਹਮਣਾ ਕਰਨਾ ਪਿਆ। ਇਸ ਸਮੇਂ ਦੌਰਾਨ ਸਰਕਾਰ ਨਾਲ ਕਈ ਵਾਰ ਗੱਲਬਾਤ ਵੀ ਹੋਈ, ਪਰ ਕਿਸੇ ਸਿਰੇ ਨਾ ਲੱਗੀ।

-PTCNews

Related Post