ਮਜੀਠਾ : ਹਥਿਆਰਬੰਦ ਲੁਟੇਰਿਆਂ ਨੇ ਬੈਂਕ ਦੇ ਮੁਲਾਜ਼ਮਾਂ ਨੂੰ ਰੱਸੀਆਂ ਨਾਲ ਬੰਨ੍ਹ ਕੇ ਲੁੱਟੇ ਕਰੀਬ 10 ਲੱਖ ਰੁਪਏ

By  Shanker Badra May 19th 2020 04:48 PM

ਮਜੀਠਾ : ਹਥਿਆਰਬੰਦ ਲੁਟੇਰਿਆਂ ਨੇ ਬੈਂਕ ਦੇ ਮੁਲਾਜ਼ਮਾਂ ਨੂੰ ਰੱਸੀਆਂ ਨਾਲ ਬੰਨ੍ਹ ਕੇ ਲੁੱਟੇ ਕਰੀਬ 10 ਲੱਖ ਰੁਪਏ:ਮਜੀਠਾ :  ਮਜੀਠਾ ਦੇ ਨੇੜੇ ਪਿੰਡ ਸੋਹੀਆਂ ਕਲਾਂ ਵਿਖੇ ਦਿਨ ਦਿਹਾੜੇ ਲੁਟੇਰਿਆਂ ਵਲੋਂ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿਤਾ ਗਿਆ ਹੈ। ਅੰਮ੍ਰਿਤਸਰ ਦੇ ਮਜੀਠਾ ਅਧੀਨ ਪੈਂਦੇ ਪਿੰਡ ਸੋਹੀਆਂ ਕਲਾਂ ਅੱਡੇ 'ਤੇ ਸਥਿਤ ਇਕ ਬੈਂਕ ਦੀ ਬਰਾਂਚ ਵਿਚੋਂ 10 ਲੱਖ ਰੁਪਏ ਤੋਂ ਵੱਧ ਦੀ ਰਕਮ ਲੁੱਟ ਕੇ ਫ਼ਰਾਰ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਹਥਿਆਰਬੰਦ ਲੁਟੇਰਿਆਂ ਨੇ ਪਹਿਲਾਂ ਬੈਂਕ ਦੇ ਮੁਲਾਜ਼ਮਾਂ ਨੂੰ ਰੱਸੀਆਂ ਨਾਲ ਬੰਨ੍ਹ ਦਿੱਤਾ ਅਤੇ ਫਿਰ ਲੁੱਟ ਦੀ ਇਸ ਵਾਰਦਾਤ ਨੂੰ ਅੰਜਾਮ ਦਿਤਾ ਹੈ।  ਜਿਸ ਤੋਂ ਬਾਅਦ ਲੁਟੇਰੇ ਬੈਂਕ ਵਿਚੋਂ 10 ਲੱਖ 92 ਹਜ਼ਾਰ 200 ਰੁਪਏ ਲੁੱਟ ਕੇ ਲੈ ਗਏ ਹਨ। ਇਸ ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਵੱਖ-ਵੱਖ ਪਹਿਲੂਆਂ ਤੋਂ ਕੀਤੀ ਜਾ ਰਹੀ ਹੈ। -PTCNews

Related Post