ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ , ਵਿਰੋਧੀ ਧਿਰਾਂ ਨੇ ਇਨ੍ਹਾਂ ਮੁੱਦਿਆਂ 'ਤੇ ਕਾਂਗਰਸ ਨੂੰ ਘੇਰਿਆ

By  Shanker Badra August 6th 2019 03:50 PM

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ , ਵਿਰੋਧੀ ਧਿਰਾਂ ਨੇ ਇਨ੍ਹਾਂ ਮੁੱਦਿਆਂ 'ਤੇ ਕਾਂਗਰਸ ਨੂੰ ਘੇਰਿਆ:ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਮਾਨਸੂਨ ਇਜਲਾਸ ਦਾ ਅੱਜ ਪੰਜਵਾਂ ਅਤੇ ਆਖਰੀ ਦਿਨ ਸੀ। ਇਸ ਸੈਸ਼ਨ ਦੌਰਾਨ ਸਦਨ 'ਚ ਕਾਫੀ ਹੰਗਾਮਾ ਹੋਇਆ ਹੈ। ਇਸ ਦੌਰਾਨ ਵਿਰੋਧੀ ਧਿਰਾਂ ਨੇ ਕਾਂਗਰਸ ਨੂੰ ਵੱਖ-ਵੱਖ ਮੁੱਦਿਆਂ 'ਤੇ ਘੇਰਿਆ ਹੈ। ਓਥੇ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।

Punjab Vidhan Sabha Action At noon time Postponed
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ , ਵਿਰੋਧੀ ਧਿਰਾਂ ਨੇ ਇਨ੍ਹਾਂ ਮੁੱਦਿਆਂ 'ਤੇ ਕਾਂਗਰਸ ਨੂੰ ਘੇਰਿਆ

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਬੇਅਦਬੀ ਮਾਮਲੇ ਵਿਚ ਸੀ.ਬੀ.ਆਈ. ਜਾਂਚ ਦੇ ਮਾਮਲੇ ਵਿਚ ਪਾਏ ਜਾ ਰਹੇ ਭੰਬਲਭੂਸੇ ਸਬੰਧੀ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੇਅਦਬੀ ਮਾਮਲਿਆਂ 'ਤੇ ਕਾਂਗਰਸ ਲਗਾਤਾਰ ਸਿਆਸਤ ਕਰ ਰਹੀ ਹੈ। ਅਕਾਲੀ ਦਲ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਸੁਪਰੀਮ ਕੋਰਟ ਤੋਂ ਕਰਵਾਉਣ ਦੀ ਮੰਗ ਕੀਤੀ ਹੈ।

Punjab Vidhan Sabha Action At noon time Postponed
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ , ਵਿਰੋਧੀ ਧਿਰਾਂ ਨੇ ਇਨ੍ਹਾਂ ਮੁੱਦਿਆਂ 'ਤੇ ਕਾਂਗਰਸ ਨੂੰ ਘੇਰਿਆ

ਇਸ ਦੇ ਇਲਾਵਾ ਆਮ ਆਦਮੀ ਪਾਰਟੀ ਵੱਲੋਂ ਵੀ ਨਸ਼ਿਆਂ ਦੇ ਮੁੱਦੇ 'ਤੇ ਕਾਂਗਰਸ ਖਿਲਾਫ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਪ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਧਰਨਾ ਲਗਾਇਆ ਹੈ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ 'ਤੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਨਸ਼ੇ ਨਾ ਖ਼ਤਮ ਕਰਨ ਦਾ ਦੋਸ਼ ਲਗਾਇਆ ਹੈ। ਉੱਥੇ ਹੀ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ।

Punjab Vidhan Sabha Action At noon time Postponed
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ , ਵਿਰੋਧੀ ਧਿਰਾਂ ਨੇ ਇਨ੍ਹਾਂ ਮੁੱਦਿਆਂ 'ਤੇ ਕਾਂਗਰਸ ਨੂੰ ਘੇਰਿਆ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸਮਰਾਲਾ ਪੁਲਿਸ ਥਾਣੇ ‘ਚ ਚੱਲੀ ਗੋਲੀ , ਹਵਾਲਾਤੀ ਦੀ ਹੋਈ ਮੌਤ , ਪੁਲਿਸ ਨੂੰ ਪਈਆਂ ਭਾਜੜਾਂ

ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਸਦਨ 'ਚ ਜਾਣ ਲੱਗੇ ਤਾਂ ਸੁਰੱਖਿਆ ਕਰਮੀਆਂ ਨੇ ਉਨ੍ਹਾਂ ਨੂੰ 15 ਮਿੰਟਾਂ ਤੱਕ ਰੋਕੀ ਰੱਖਿਆ ਸੀ। ਜਿਸ ਤੋਂ ਬਾਅਦ ਢੀਂਡਸਾ ਨੇ ਇਹ ਮੁੱਦਾ ਵਿਧਾਨ ਸਭਾ 'ਚ ਚੁੱਕਿਆ ਅਤੇ ਅਫਸਰਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਬੇਅਦਬੀ ਮਾਮਲਿਆਂ ਨੂੰ ਲੈ ਕੇ ਅਤੇ ਆਮ ਆਦਮੀ ਪਾਰਟੀ ਨੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਵਾਕਆਊਟ ਕੀਤਾ ਹੈ।

-PTCNews

Related Post