ਸਰਦ ਰੁੱਤ ਇਜਲਾਸ: ਪੰਜਾਬ ਵਿਧਾਨ ਸਭਾ ਵਿੱਚੋਂ ਆਮ ਆਦਮੀ ਪਾਰਟੀ ਨੇ ਕੀਤਾ ਵਾਕਆਊਟ

By  Jashan A December 14th 2018 12:17 PM -- Updated: December 14th 2018 12:40 PM

ਸਰਦ ਰੁੱਤ ਇਜਲਾਸ: ਪੰਜਾਬ ਵਿਧਾਨ ਸਭਾ ਵਿੱਚੋਂ ਆਮ ਆਦਮੀ ਪਾਰਟੀ ਨੇ ਕੀਤਾ ਵਾਕਆਊਟ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸਰਦ ਰੁੱਤ ਇਜਲਾਸ ਦੇ ਦੂਸਰੇ ਦਿਨ ਆਮ ਆਦਮੀ ਪਾਰਟੀ ਵੱਲੋਂ ਵਾਕਆਊਟ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਵਲੋਂ ਸਰਦ ਰੁੱਤ ਇਜਲਾਸ ਦਾ ਸਮਾਂ ਘਟਾਏ ਜਾਣ 'ਤੇ ਵਿਧਾਨ ਸਭਾ 'ਚੋਂ ਵਾਕਆਊਟ ਕੀਤਾ ਗਿਆ ਹੈ।

punjab vidhan sabha ਸਰਦ ਰੁੱਤ ਇਜਲਾਸ: ਪੰਜਾਬ ਵਿਧਾਨ ਸਭਾ ਵਿੱਚੋਂ ਆਮ ਆਦਮੀ ਪਾਰਟੀ ਨੇ ਕੀਤਾ ਵਾਕਆਊਟ

ਦੱਸ ਦੇਈਏ ਕਿ ਸਰਦ ਰੁੱਤ ਇਜਲਾਸ ਨੂੰ 3 ਦਿਨਾਂ ਤੋਂ ਘਟਾ ਕੇ ਸਿਰਫ ਡੇਢ ਦਿਨ ਦਾ ਰੱਖ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਸਦਨ 'ਚ ਜੰਮ ਕੇ ਨਾਅਰੇਬਾਜੀ ਕੀਤੀ। 'ਆਪ' ਵਿਧਾਇਕਾਂ ਨੇ ਸਪੀਕਰ ਵੱਲ ਕਾਗਜ਼ ਸੁੱਟੇ ਅਤੇ ਵਿਧਾਇਕ ਅਮਨ ਅਰੋੜਾ ਨੇ ਸਪੀਕਰ ਨੂੰ ਤਾਲਾ ਦਿਖਾਉਂਦਿਆਂ ਕਿਹਾ ਕਿ ਸਦਨ ਨੂੰ ਤਾਲਾ ਹੀ ਲਾ ਦਿਓ।

ਹੋਰ ਪੜ੍ਹੋ:ਪੰਚਾਇਤੀ ਚੋਣਾਂ ਨੂੰ ਲੈ ਕੇ ਅਕਾਲੀ ਦਲ ਦਾ ਮਹਿਲਾ ਵਿੰਗ ਹੋਇਆ ਸਰਗਰਮ ,ਸਾਬਕਾ ਮੰਤਰੀ ਮਹਿੰਦਰ ਕੌਰ ਜੋਸ਼ ਨੇ ਵਰਕਰਾਂ ਨਾਲ ਕੀਤੀ ਮੀਟਿੰਗ

ਆਪ ਆਗੂ ਅਮਨ ਅਰੋੜਾ ਨੇ ਕਿਹਾ ਕਿ ਰੋਲ ਸਾਲ ਵਿੱਚ ਘੱਟ ਤੋਂ ਘੱਟ 40 ਸਿਟਿੰਗ ਹੋਣੀ ਚਾਹੀਦੀ ਹੈ ਜਦੋਂ ਕਿ 10 ਤੋਂ 15 ਸਿਟਿੰਗ ਹੀ ਹੋ ਪਾ ਰਹੀ ਹੈ। ਉਹਨਾਂ ਕਿਹਾ ਕਿ ਵਿਧਾਇਕਾਂ ਦੇ ਸਵਾਲ ਨਹੀ ਲਈ ਜਾ ਰਹੇ। ਨਾਲ ਹੀ ਕੁੰਵਰ ਸੰਧੂ ਨੇ ਗੰਨਾ ਕਿਸਾਨਾਂ ਦੇ ਮੁੱਦੇ ਨੂੰ ਉਠਾਉਂਦਿਆਂ ਸਰਕਾਰ ਨੂੰ ਘੇਰਿਆ।

AAP ਸਰਦ ਰੁੱਤ ਇਜਲਾਸ: ਪੰਜਾਬ ਵਿਧਾਨ ਸਭਾ ਵਿੱਚੋਂ ਆਮ ਆਦਮੀ ਪਾਰਟੀ ਨੇ ਕੀਤਾ ਵਾਕਆਊਟ

ਜਿਸ ਤੋਂ ਬਾਅਦ ਕੈਬਿਨਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਕਿਸਾਨਾਂ ਦਾ ਗੰਨੇ ਦੀ ਬਾਕੀ ਰਾਸ਼ੀ 15 ਜਨਵਰੀ ਤੱਕ ਕਲੀਅਰ ਕਰ ਦਿੱਤਾ ਜਾਵੇਗਾ।

-PTC News

Related Post