ਹੁਣ 28 ਫਰਵਰੀ ਨੂੰ ਪੇਸ਼ ਹੋਵੇਗਾ ਪੰਜਾਬ ਦਾ 'ਬਜਟ'

By  Jashan A February 20th 2020 03:10 PM -- Updated: February 20th 2020 03:26 PM

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਸਮਾਂ ਵਧ ਗਿਆ ਹੈ, ਜਿਸ ਦੌਰਾਨ ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ 28 ਫਰਵਰੀ ਦੀ ਥਾਂ 4 ਮਾਰਚ ਤੱਕ ਚੱਲੇਗਾ।ਪੰਜਾਬ ਦਾ ਸਾਲਾਨਾ ਦਾ ਬਜਟ 28 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ, ਪਹਿਲਾਂ ਇਹ ਬਜਟ 25 ਫਰਵਰੀ ਨੂੰ ਪੇਸ਼ ਕੀਤਾ ਜਾਣਾ ਸੀ।

ਤੁਹਾਨੂੰ ਦੱਸ ਦੇਈਏ ਕਿ ਅੱਜ ਤੋਂ ਬਜਟ ਇਜਲਾਸ ਸ਼ੁਰੂ ਹੋ ਗਿਆ ਹੈ ਅਤੇ ਬਜਟ ਇਜਲਾਸ ਦੇ ਪਹਿਲੇ ਹੀ ਦਿਨ ਵਿਧਾਨ ਸਭਾ ਬਾਹਰ ਸ਼੍ਰੋਮਣੀ ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਲਬਾਂ ਦੇ ਹਾਰ ਗਲਾਂ ‘ਚ ਪਾ ਕੇ ਪੰਜਾਬ ਵਿਧਾਨ ਸਭਾ ਦੇ ਬਾਹਰ ਪਹੁੰਚੇ, ਜਿੱਥੇ ਬਿਕਰਮ ਮਜੀਠੀਆ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਗਲਾਂ ‘ਚ ਬਿਜਲੀ ਦੇ ਬੱਲਬ ਪਾ ਕੇ ਬਿਜਲੀ ਦੇ ਵਧੇ ਬਿੱਲਾਂ ਦਾ ਵਿਰੋਧ ਕੀਤਾ ਗਿਆ ਅਤੇ ਰੋਸ਼ ਮੁਜ਼ਾਹਰਾ ਕੀਤਾ ਗਿਆ ਹੈ। ਬਿਕਰਮ ਮਜੀਠੀਆ ਨੇ ਮਹਿੰਗੀਆਂ ਬਿਜਲੀ ਦਰਾਂ ਨੂੰ ਲੈ ਕੇ ਸਰਕਾਰ ‘ਤੇ ਸੰਕੇਤਕ ਤੰਜ ਕਸਿਆ ਹੈ।

-PTC News

Related Post