ਪੰਜਾਬ ਵਿਧਾਨ ਸਭਾ 'ਚ ਜ਼ੋਰਦਾਰ ਹੰਗਾਮਾ , ਅਕਾਲੀ ਦਲ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਵਿਰੋਧ   

By  Shanker Badra March 1st 2021 11:29 AM -- Updated: March 1st 2021 11:34 AM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ (Punjab Assembly session) ਅੱਜ ਤੋਂ ਸ਼ੁਰੂ ਹੋ ਗਿਆ ਹੈ । ਇਸ ਦੌਰਾਨ ਬਜਟ ਸੈਸ਼ਨ ਦੀ ਸ਼ੁਰੂਆਤ ਰਾਜਪਾਲ ਦੇ ਸੰਬੋਧਨ ਨਾਲ ਹੋਈ ਹੈ। ਇਹ ਮੌਜੂਦਾ ਕੈਪਟਨ ਸਰਕਾਰ ਦੇ ਕਾਰਜਕਾਲ ਦਾ ਆਖਰੀ ਬਜਟ ਸੈਸ਼ਨ ਹੋਣ ਕਰਕੇ ਇਸਨੂੰ ਕਾਫੀ ਅਹਿਮ ਮੰਨਿਆ ਜਾਂਦਾ ਹੈ ਕਿਉਂਕਿ ਅਗਲੇ ਸਾਲ ਵਿਚ 2022 ਵਿਚ ਵਿਧਾਨ ਸਭਾ ਦੀਆਂ ਚੋਣਾਂ ਹੋਣੀਆਂ ਹਨ।

ਪੰਜਾਬ ਵਿਧਾਨ ਸਭਾ 'ਚ ਜ਼ੋਰਦਾਰ ਹੰਗਾਮਾ , ਅਕਾਲੀ ਦਲ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਵਿਰੋਧ

ਇਸ ਦੌਰਾਨਪੰਜਾਬ ਵਿਧਾਨ ਸਭਾ 'ਚ ਬਜਟ ਸੈਸ਼ਨ ਦੌਰਾਨ ਜ਼ੋਰਦਾਰ ਹੰਗਾਮਾ ਹੋਇਆ ਹੈ। ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਵਿਰੋਧ ਕੀਤਾ ਗਿਆ ਹੈ। ਇਸ ਦੌਰਾਨ ਅਕਾਲੀ ਵਿਧਾਇਕ , ਆਮ ਆਦਮੀ ਪਾਰਟੀ ਵਿਧਾਇਕ ਵੇਲ 'ਚ ਪੁੱਜੇ ਹਨ।  ਬੈਂਸ ਭਰਾਵਾਂ ਵਲੋਂ ਰਾਜਪਾਲ ਮੁਰਦਾਬਾਦ ਦੇ ਨਾਅਰੇ ਲਾਏ ਗਏ ਅਤੇ ਵਾਕਆਊਟ ਕੀਤਾ ਗਿਆ।

ਪੰਜਾਬ ਵਿਧਾਨ ਸਭਾ 'ਚ ਜ਼ੋਰਦਾਰ ਹੰਗਾਮਾ , ਅਕਾਲੀ ਦਲ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਵਿਰੋਧ

ਉਸ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ ਫਿਰ 2 ਵਜੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ ਅਤੇ ਉਸਤੋਂ ਬਾਅਦ ਕੱਲ 2 ਮਾਰਚ ਸਵੇਰੇ 10 ਵਜੇ ਤਕ ਸਦਨ ਦੀ ਕਾਰਵਾਈ ਮੁਲਤਵੀ ਹੋ ਜਾਵੇਗੀ। ਇਸ ਬਜਟ ਸੈਸ਼ਨ ਦੌਰਾਨ ਵਿਰੋਧੀ ਧਿਰ ਵੱਲੋਂ ਹੰਗਾਮੇ ਦੀ ਪੂਰੀ ਉਮੀਦ ਕੀਤੀ ਜਾ ਰਹੀ ਹੈ ਕਿਉਂਕਿ ਵਿਰੋਧੀ ਪਾਰਟੀਆਂ ਵੱਲੋਂ ਮੁੱਖ ਤੌਰ 'ਤੇ ਕਾਂਗਰਸ ਵੱਲੋਂ ਕੀਤੇ ਚੋਣ ਵਾਅਦੇ ਮੁਕੰਮਲ ਕਰਜ਼ਾ ਮੁਆਫ਼ੀ , ਘਰ -ਘਰ ਰੋਜ਼ਗਾਰ, ਪੈਨਸ਼ਨਾਂ ਵਿੱਚ ਵਾਧੇ ਵਰਗੇ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਨੂੰ ਰਣਨੀਤੀ ਬਣਾਈ ਹੈ।

ਪੰਜਾਬ ਵਿਧਾਨ ਸਭਾ 'ਚ ਜ਼ੋਰਦਾਰ ਹੰਗਾਮਾ , ਅਕਾਲੀ ਦਲ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਵਿਰੋਧ

ਓਧਰ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਅਕਾਲੀ ਦਲ ਨੇ ਵਿਧਾਨ ਸਭਾ ਘੇਰਾਬੰਦੀ ਕਰਨ ਦਾ ਐਲਾਨ ਕੀਤਾ ਹੈ।  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਅਕਾਲੀ ਵਰਕਰ ਸੋਮਵਾਰ ਨੂੰ ਵਿਧਾਨ ਸਭਾ ਦਾ ਘਿਰਾਓ ਕਰਨਗੇ। ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਕਾਂਗਰਸ ਨੇ ਪੰਜਾਬ ਵਿਚ ਸਰਕਾਰ ਬਣਾਉਣ ਲਈ ਆਪਣੇ ਮੈਨੀਫੈਸਟੋ ਵਿਚ ਨੌਜਵਾਨਾਂ ਨਾਲ ਜੋ ਵਾਅਦੇ ਕੀਤੇ, ਉਹ ਪੂਰੀ ਤਰ੍ਹਾਂ ਨਾਲ ਝੂਠੇ ਨਿਕਲੇ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਮਜ਼ਾਕ ਕੀਤਾ ਹੈ।

-PTCNews

Related Post