ਪੰਜਾਬ ਵਿਧਾਨ ਸਭਾ ਦਾ 14ਵਾਂ ਬਜਟ ਸੈਸ਼ਨ ਅੱਜ ਤੋਂ ਸ਼ੁਰੂ ,ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਘੇਰਨ ਨੂੰ ਤਿਆਰੀ

By  Shanker Badra March 1st 2021 09:15 AM -- Updated: March 1st 2021 09:24 AM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ (Punjab Assembly session) ਅੱਜ ਤੋਂ ਸ਼ੁਰੂ ਹੋਵੇਗਾ। ਇਸ ਦੌਰਾਨ ਬਜਟ ਸੈਸ਼ਨ ਦੀ ਸ਼ੁਰੂਆਤ ਰਾਜਪਾਲ ਦੇ ਸੰਬੋਧਨ ਨਾਲ ਹੋਵੇਗੀ। ਇਹ ਮੌਜੂਦਾ ਕੈਪਟਨ ਸਰਕਾਰ ਦੇ ਕਾਰਜਕਾਲ ਦਾ ਆਖਰੀ ਬਜਟ ਸੈਸ਼ਨ ਹੋਣ ਕਰਕੇ ਇਸਨੂੰ ਕਾਫੀ ਅਹਿਮ ਮੰਨਿਆ ਜਾਂਦਾ ਹੈ ਕਿਉਂਕਿ ਅਗਲੇ ਸਾਲ ਵਿਚ 2022 ਵਿਚ ਵਿਧਾਨ ਸਭਾ ਦੀਆਂ ਚੋਣਾਂ ਹੋਣੀਆਂ ਹਨ। [caption id="attachment_478415" align="aligncenter" width="700"]Punjab Vidhan Sabha budget Session will begin from today ਪੰਜਾਬ ਵਿਧਾਨ ਸਭਾ ਦਾ 14ਵਾਂ ਬਜਟ ਸੈਸ਼ਨ ਅੱਜ ਤੋਂ ਸ਼ੁਰੂ ,ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਘੇਰਨ ਨੂੰ ਤਿਆਰੀ[/caption] ਇਸ ਬਜਟ ਸੈਸ਼ਨ ਦੌਰਾਨ ਵਿਰੋਧੀ ਧਿਰ ਵੱਲੋਂ ਹੰਗਾਮੇ ਦੀ ਪੂਰੀ ਉਮੀਦ ਕੀਤੀ ਜਾ ਰਹੀ ਹੈ ਕਿਉਂਕਿਵਿਰੋਧੀ ਪਾਰਟੀਆਂ ਵੱਲੋਂ ਮੁੱਖ ਤੌਰ 'ਤੇ ਕਾਂਗਰਸ ਵੱਲੋਂ ਕੀਤੇ ਚੋਣ ਵਾਅਦੇ ਮੁਕੰਮਲ ਕਰਜ਼ਾ ਮੁਆਫ਼ੀ , ਘਰ -ਘਰ ਰੋਜ਼ਗਾਰ, ਪੈਨਸ਼ਨਾਂ ਵਿੱਚ ਵਾਧੇ ਵਰਗੇ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਨੂੰ ਰਣਨੀਤੀ ਬਣਾਈ ਹੈ। [caption id="attachment_478416" align="aligncenter" width="700"]Punjab Vidhan Sabha budget Session will begin from today ਪੰਜਾਬ ਵਿਧਾਨ ਸਭਾ ਦਾ 14ਵਾਂ ਬਜਟ ਸੈਸ਼ਨ ਅੱਜ ਤੋਂ ਸ਼ੁਰੂ ,ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਘੇਰਨ ਨੂੰ ਤਿਆਰੀ[/caption] ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਅਕਾਲੀ ਦਲ ਨੇ ਵਿਧਾਨ ਸਭਾ ਘੇਰਾਬੰਦੀ ਕਰਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਅਕਾਲੀ ਵਰਕਰ ਸੋਮਵਾਰ ਨੂੰ ਵਿਧਾਨ ਸਭਾ ਦਾ ਘਿਰਾਓ ਕਰਨਗੇ। ਸ਼੍ਰੋਮਣੀ ਅਕਾਲੀ ਦਲਦਾ ਕਹਿਣਾ ਹੈ ਕਿ ਕਾਂਗਰਸ ਨੇ ਪੰਜਾਬ ਵਿਚ ਸਰਕਾਰ ਬਣਾਉਣ ਲਈ ਆਪਣੇ ਮੈਨੀਫੈਸਟੋ ਵਿਚ ਨੌਜਵਾਨਾਂ ਨਾਲ ਜੋ ਵਾਅਦੇ ਕੀਤੇ, ਉਹ ਪੂਰੀ ਤਰ੍ਹਾਂ ਨਾਲ ਝੂਠੇ ਨਿਕਲੇ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਮਜ਼ਾਕ ਕੀਤਾ ਹੈ। [caption id="attachment_478414" align="aligncenter" width="700"]Punjab Vidhan Sabha budget Session will begin from today ਪੰਜਾਬ ਵਿਧਾਨ ਸਭਾ ਦਾ 14ਵਾਂ ਬਜਟ ਸੈਸ਼ਨ ਅੱਜ ਤੋਂ ਸ਼ੁਰੂ ,ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਘੇਰਨ ਨੂੰ ਤਿਆਰੀ[/caption] ਦੱਸ ਦੇਈਏ ਕਿ ਮੈਨੀਫੈਸਟੋ ਵਿਚ ਝੂਠੇ ਵਾਅਦੇ ਕਰਕੇ ਸਰਕਾਰ ਬਣਾਉਣ ਦਾ ਦੋਸ਼ ਲਗਾਉਂਦੇ ਹੋਏ ਅਤੇ ਕੈਪਟਨ ਸਰਕਾਰ ਨੂੰ ਆਪਣੇ ਵਾਅਦਿਆਂ ਦੀ ਯਾਦ ਦਿਵਾਉਣ ਲਈ ਅਕਾਲੀ ਦਲ ਅੱਜ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਵਿਧਾਨ ਸਭਾ ਦਾ ਘਿਰਾਓ ਕਰਨ ਦੀ ਤਿਆਰੀ 'ਚ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵਿਧਾਨ ਸਭਾ ਦੇ ਅੰਦਰ ਪੰਜਾਬ ਨਾਲ ਜੁੜੇ ਕਈ ਮੁੱਦਿਆਂ 'ਤੇ ਕੈਪਟਨ ਸਰਕਾਰ ਦਾ ਘਿਰਾਓ ਕਰਨ ਦੀ ਵੀ ਤਿਆਰੀ ਕਰ ਰਹੀ ਹੈ। -PTCNews

Related Post