ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ ਤੇ 28 ਫਰਵਰੀ ਤੱਕ ਚੱਲੇਗਾ

By  Shanker Badra February 20th 2020 09:55 AM

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ ਤੇ 28 ਫਰਵਰੀ ਤੱਕ ਚੱਲੇਗਾ:ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 20 ਫਰਵਰੀ ਨੂੰ ਸ਼ੁਰੂ ਹੋਵੇਗਾ ਤੇ 28 ਫਰਵਰੀ ਤੱਕ ਚੱਲੇਗਾ। ਇਹ ਬਜਟ ਸੈਸ਼ਨ ਅੱਜ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਜਾਵੇਗੀ ਅਤੇ ਦੁਪਹਿਰ 12 ਵਜੇ ਦੁਬਾਰਾ ਸ਼ੁਰੂ ਹੋਣ ਵਾਲਾ ਸੈਸ਼ਨ ਗੈਰ-ਸਰਕਾਰੀ ਕੰਮਾਂ ਲਈ ਰਾਖਵਾਂ ਕੀਤਾ ਗਿਆ ਹੈ। 24 ਫਰਵਰੀ ਨੂੰ ਸਵੇਰੇ 11 ਵਜੇ ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦ ਅਤੇ ਬਹਿਸ ਦਾ ਮਤਾ ਪੇਸ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਦੁਪਹਿਰ ਦੋ ਵਜੇ ਭਾਸ਼ਣ ’ਤੇ ਬਹਿਸ ਮੁੜ ਸ਼ੁਰੂ ਹੋਵੇਗੀ, ਜੋ ਸਮਾਪਤ ਹੋਣ ਤੱਕ ਜਾਰੀ ਰਹੇਗੀ। ਸਾਲ 2018-19 ਲਈ ਕੰਪਟ੍ਰੋਲਰ ਅਤੇ ਆਡੀਟਰ ਜਨਰਲ ਦੀਆਂ ਰਿਪੋਰਟਾਂ ਅਤੇ ਸਾਲ 2018-19 ਲਈ ਪੰਜਾਬ ਸਰਕਾਰ ਦੇ ਵਿੱਤੀ ਲੇਖੇ ਅਤੇ ਸਾਲ 2018-19 ਲਈ ਨਮਿੱਤਣ ਲੇਖੇ 25 ਫਰਵਰੀ ਨੂੰ ਸਵੇਰੇ 10 ਵਜੇ ਸਦਨ ਵਿੱਚ ਰੱਖੇ ਜਾਣਗੇ। ਉਸੇ ਦਿਨ ਵਿੱਤ ਮੰਤਰੀ ਸਾਲ 2020-21 ਲਈ ਬਜਟ ਮਤਾ ਪੇਸ਼ ਕਰਨਗੇ। 26 ਫਰਵਰੀ ਨੂੰ ਬਜਟ ਪ੍ਰਸਤਾਵਾਂ 'ਤੇ ਬਹਿਸ ਹੋਵੇਗੀ, 27 ਫਰਵਰੀ ਗੈਰ-ਸਰਕਾਰੀ ਕਾਰਜ ਲਈ ਯਕੀਨੀ ਬਣਾਇਆ ਗਿਆ ਹੈ। 28 ਫਰਵਰੀ ਨੂੰ ਬਜਟ ਮਤਾ ਪਾਸ ਕਰਵਾਉਣ ਅਤੇ ਬਜਟ ਪ੍ਰਸਤਾਵਾਂ 'ਤੇ ਐਪ੍ਰੋਪ੍ਰੀਏਸ਼ਨ ਬਿੱਲ ਪੇਸ਼ ਕਰਨ ਅਤੇ ਹੋਰ ਵਿਦਾਈ ਕੰਮਾਂ ਤੋਂ ਬਾਅਦ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਜਾਵੇਗਾ। -PTCNews

Related Post