ਮੁੱਖ ਮੰਤਰੀ ਵੱਲੋਂ ਸੂਬੇ 'ਚ ਸਿਵਲ ਸੇਵਾਵਾਂ ਦੀ ਭਰਤੀ ਲਈ ਯੂ.ਪੀ.ਐਸ.ਸੀ. ਦਾ ਪੈਮਾਨਾ ਅਪਣਾਉਣ ਦਾ ਐਲਾਨ

By  Jashan A August 5th 2019 03:30 PM

ਮੁੱਖ ਮੰਤਰੀ ਵੱਲੋਂ ਸੂਬੇ 'ਚ ਸਿਵਲ ਸੇਵਾਵਾਂ ਦੀ ਭਰਤੀ ਲਈ ਯੂ.ਪੀ.ਐਸ.ਸੀ. ਦਾ ਪੈਮਾਨਾ ਅਪਣਾਉਣ ਦਾ ਐਲਾਨ,ਚੰਡੀਗੜ: ਪੰਜਾਬ ਸਰਕਾਰ ਨੇ ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐਸ.) ਦੇ ਚਾਹਵਾਨਾਂ ਲਈ ਪ੍ਰੀਖਿਆ ਵਿੱਚ ਬੈਠਣ ਦੇ ਮੌਕਿਆਂ ਦੀ ਗਿਣਤੀ ਵਧਾਉਣ ਵਾਸਤੇ ਯੂ.ਪੀ.ਐਸ.ਸੀ. ਦਾ ਪੈਮਾਨਾ ਅਪਣਾਉਣ ਦਾ ਫੈਸਲਾ ਕੀਤਾ ਹੈ, ਜਿਸ ਤਹਿਤ ਜਨਰਲ ਕੈਟਾਗਰੀ ਲਈ ਮੌਜੂਦਾ ਚਾਰ ਤੋਂ ਵਧਾ ਕੇ ਛੇ ਮੌਕੇ ਅਤੇ ਪੱਛੜੀਆਂ ਸ਼੍ਰੇਣੀਆਂ ਲਈ ਵਧਾ ਕੇ ਨੌਂ ਮੌਕੇ ਜਦਕਿ ਅਨੁਸੂਚਿਤ ਜਾਤੀਆਂ ਦੀ ਕੈਟਾਗਰੀ ਦੇ ਵਿਦਿਆਰਥੀਆਂ ਲਈ ਅਣਗਿਣਤ ਮੌਕੇ ਕਰਨਾ ਸ਼ਾਮਲ ਹੈ। ਕੇਂਦਰੀ ਕਮਿਸ਼ਨ ਦੇ ਨਿਯਮਾਂ ਮੁਤਾਬਕ ਐਸ.ਸੀ. ਕੈਟਾਗਰੀ ਲਈ ਉਮਰ ਹੱਦ 42 ਸਾਲ ਹੋਵੇਗੀ ਜਦਕਿ ਜਨਰਲ ਕੈਟਾਗਰੀ ਅਤੇ ਪੱਛੜੀਆਂ ਸ਼੍ਰੇਣੀਆਂ/ਹੋਰ ਪੱਛੜੀਆਂ ਸ਼੍ਰੇਣੀਆਂ ਲਈ ਉਮਰ ਹੱਦ ਕ੍ਰਮਵਾਰ 37 ਸਾਲ ਅਤੇ 40 ਸਾਲ ਹੋਵੇਗੀ। ਹੋਰ ਪੜ੍ਹੋ:ਕੈਪਟਨ ਅਮਰਿੰਦਰ ਸਿੰਘ ਵੱਲੋਂ ਛੱਤਬੀੜ ਅਤੇ ਹੋਰ ਚਿੜੀਆ ਘਰਾਂ ਦੇ ਵਿਕਾਸ ਪ੍ਰੋਜੈਕਟਾਂ ਲਈ 22 ਕਰੋੜ ਰੁਪਏ ਦੀ ਬਜਟ ਵਿਵਸਥਾ ਦੇ ਹੁਕਮ ਇਸ ਦਾ ਐਲਾਨ ਅੱਜ ਇੱਥੇ ਵਿਧਾਨ ਸਭਾ ਵਿੱਚ ਸਦਨ ਦੇ ਨੇਤਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ।ਮੁੱਖ ਮੰਤਰੀ ਨੇ ਦੱਸਿਆ ਕਿ ਮੌਜੂਦਾ ਪੰਜਾਬ ਸਿਵਲ ਸੇਵਾਵਾਂ (ਸਾਂਝੇ ਮੁਕਾਬਲੇ ਦੀ ਪ੍ਰੀਖਿਆ ਰਾਹੀਂ ਨਿਯੁਕਤੀ) ਨਿਯਮਾਂਵਲੀ, 2009 ਅਨੁਸਾਰ ਪੀ.ਸੀ.ਐਸ. (ਕਾਰਜਕਾਰੀ ਸ਼ਾਖਾ) ਵਿੱਚ ਸਾਰੀਆਂ ਕੈਟੇਗਰੀਆਂ ਲਈ ਚਾਰ ਮੌਕੇ ਹਨ। ਇਸ ਨੂੰ ਲਾਗੂ ਕਰਨ ਤੋਂ ਪਹਿਲਾਂ ਉਪਰੋਕਤ ਪ੍ਰੀਖਿਆ ਵਿੱਚ ਬੈਠਣ ਲਈ ਸਾਰੀਆਂ ਕੈਟਾਗਰੀਆਂ ਵਾਸਤੇ ਮੌਕਿਆਂ ਦੀ ਕੋਈ ਸੀਮਾ ਨਹੀਂ ਹੁੰਦੀ ਸੀ। -PTC News

Related Post