ਪੰਜਾਬ ਵਿਧਾਨ ਸਭਾ ਇਜਲਾਸ : ਅਕਾਲੀ ਦਲ ਸਰਕਾਰ ਨੇ ਡਾ.ਮਨਮੋਹਨ ਸਿੰਘ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਕੀਤੇ ਸਨ ਬਿਜਲੀ ਸਮਝੌਤੇ : ਐੱਨ.ਕੇ. ਸ਼ਰਮਾ

By  Shanker Badra January 17th 2020 10:42 AM

ਪੰਜਾਬ ਵਿਧਾਨ ਸਭਾ ਇਜਲਾਸ : ਅਕਾਲੀ ਦਲ ਸਰਕਾਰ ਨੇ ਡਾ.ਮਨਮੋਹਨ ਸਿੰਘ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਕੀਤੇ ਸਨ ਬਿਜਲੀ ਸਮਝੌਤੇ : ਐੱਨ.ਕੇ. ਸ਼ਰਮਾ:ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੌਰਾਨ ਸਦਨ ਦੀ ਕਾਰਵਾਈ ਤੋਂ ਪਹਿਲਾਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਸਦਨ ਦੀ ਕਾਰਵਾਈ 'ਚ ਅਕਾਲੀ-ਭਾਜਪਾ ਵਿਧਾਇਕ ਹਿੱਸਾ ਲੈਣ ਪਹੁੰਚੇ ਹਨ।

ਇਸ ਤੋਂ ਪਹਿਲਾਂ ਵਿਧਾਨ ਸਭਾ ਦੇ ਬਾਹਰ ਬਿਜਲੀ ਦੇ ਮੁੱਦੇ 'ਤੇ 'ਆਪ' ਆਗੂਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਆਪ' ਵਿਧਾਇਕਾਂ ਨੂੰ ਤਖ਼ਤੀਆਂ ਸਣੇ ਸਦਨ 'ਚ ਜਾਣ ਤੋਂ ਰੋਕਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ 'ਆਪ' ਦੇ ਪ੍ਰਦਰਸ਼ਨ ਨੂੰ ਡਰਾਮੇਬਾਜ਼ੀ ਦੱਸਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਬਾਬਾ ਗੁਰਦੀਪ ਸਿੰਘ ਤੇ ਦਲਬੀਰ ਸਿੰਘ ਢਿੱਲਵਾਂ ਦੇ ਨਾਮ ਵੀ ਸ਼ਰਧਾਂਜ਼ਲੀ ਦੇਣ ਵਾਲ਼ੀਆਂ ਸ਼ਖ਼ਸੀਅਤਾਂ ਵਿੱਚ ਸ਼ਾਮਲ ਕੀਤੇ ਜਾਣ ਦੀ ਮੰਗ ਕੀਤੀ ਪਰ ਸਪੀਕਰ ਨੇ ਪ੍ਰਵਾਨਗੀ ਨਹੀਂ ਦਿੱਤੀ। ਬਿਕਰਮ ਮਜੀਠੀਆ ਨੇ ਕਿਹਾ ਕਿ ਸਰਕਾਰ ਖ਼ਿਲਾਫ਼ ਸਦਨ 'ਚ ਆਵਾਜ਼ ਬੁਲੰਦ ਕੀਤੀ ਜਾਵੇਗੀ।

ਬਿਕਰਮ ਮਜੀਠੀਆ ਨੇ ਬਿਜਲੀ ਸਮਝੌਤਿਆਂ ਦੇ ਸਬੰਧ 'ਚ ਸਰਕਾਰ ਵੱਲੋਂ ਵ੍ਹਾਈਟ ਪੇਪਰ ਲਿਆਉਣ ਨੂੰ ਝੂਠ ਦਾ ਪੁਲੰਦਾ ਦੱਸਿਆ ਹੈ। ਵਿਧਾਇਕ ਐੱਨ.ਕੇ. ਸ਼ਰਮਾ ਨੇ ਬਿਜਲੀ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ ਹੈ ਅਤੇ ਕਿਹਾ ਅਕਾਲੀ ਦਲ ਸਰਕਾਰ ਨੇ ਡਾ. ਮਨਮੋਹਨ ਸਿੰਘ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਬਿਜਲੀ ਸਮਝੌਤੇ ਕੀਤੇ ਸਨ। ਉਨ੍ਹਾਂ ਕਿਹਾ ਕਿ 'ਅਕਾਲੀ-ਭਾਜਪਾ ਸਰਕਾਰ ਵੇਲੇ ਪੰਜਾਬ ਬਿਜਲੀ ਸਰਪਲਸ ਸੂਬਾ' ਬਣਿਆ ਸੀ।

ਪਵਨ ਕੁਮਾਰ ਟੀਨੂੰ ਨੇ ਕਿਹਾ ਕਿ 'ਆਪ' ਨੇ ਵਿਰੋਧੀ ਧਿਰ ਦਾ ਫਰਜ਼ ਨਹੀਂ ਨਿਭਾਇਆ। ਉਨ੍ਹਾਂ ਕਿਹਾ ਕਿ 'ਸੀ.ਏ.ਏ. ਖਿਲਾਫ ਮਤੇ 'ਤੇ ਬਹਿਸ 'ਚ ਅਕਾਲੀ ਦਲ ਹਿੱਸਾ' ਲਵੇਗਾ। ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਸਰਕਾਰ ਭਖਦੇ ਮੁੱਦਿਆਂ 'ਤੇ ਬਹਿਸ ਤੋਂ ਨਾ ਭੱਜੇ।

-PTCNews

Related Post