ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਕੀਤੀ ਮੁਲਤਵੀ , ਵਿਰੋਧੀ ਧਿਰਾਂ ਨੇ ਚੁੱਕੇ ਸਵਾਲ

By  Shanker Badra September 3rd 2021 01:39 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕੀਤੀ ਗਈ ਹੈ। ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਦਿਨਾਂ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਸੀ। ਇਸ ਸੈਸ਼ਨ ਦੀ ਕਾਰਵਾਈ ਸਵੇਰੇ 10 ਵਜੇ ਸ਼ੁਰੂ ਹੋਈ ਸੀ ਅਤੇ ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਕੀਤੀ ਮੁਲਤਵੀ , ਵਿਰੋਧੀ ਧਿਰਾਂ ਨੇ ਚੁੱਕੇ ਸਵਾਲ

ਇਸ ਵਿਸ਼ੇਸ਼ ਇਜਲਾਸ ਵਿਚ ਭਾਰਤ ਦੇ ਸਾਬਕਾ ਚੀਫ਼ ਜਸਟਿਸ ਜਗਦੀਸ਼ ਸਿੰਘ ਖੇਹਰ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਵਿਚਾਰ ਰੱਖੇ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉਨ੍ਹਾਂ ਦੀ ਜੀਵਨੀ ,ਫਲਸਫੇ ਤੇ ਸਿਖਿਆਵਾਂ 'ਤੇ ਚਾਨਣਾ ਪਾਇਆ ਹੈ।

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਕੀਤੀ ਮੁਲਤਵੀ , ਵਿਰੋਧੀ ਧਿਰਾਂ ਨੇ ਚੁੱਕੇ ਸਵਾਲ

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਵੱਖ -ਵੱਖ ਮੁੱਦਿਆਂ 'ਤੇ ਸੈਸ਼ਨ ਦੀ ਮਿਆਦ ਵਧਾਏ ਜਾਣ ਦੀ ਮੰਗ ਕੀਤੀ ਸੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਦੀ ਵਾਅਦਾ ਖ਼ਿਲਾਫ਼ੀ ਖਿਲਾਫ਼ ਪੰਜਾਬ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਦੌਰਾਨ ਵਿਰੋਧੀ ਧਿਰਾਂ ਨੇ ਸਰਕਾਰ 'ਤੇ ਮੁੱਦਿਆਂ ਤੋਂ ਭੱਜਣ ਦੇ ਇਲਜ਼ਾਮ ਲਾਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੈਪਟਨ ਸਰਕਾਰ ਬਹੁਮਤ ਸਾਬਿਤ ਕਰਨ ਤੋਂ ਭੱਜੀ ਹੈ।

ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਰਕਾਰ 10 ਦਿਨ ਦਾ ਸੈਸ਼ਨ ਬੁਲਾਉਣ ਲਈ ਤਿਆਰ ਨਹੀਂ ਹੈ। ਅੱਜ ਕਾਂਗਰਸ ਦੇ ਪੂਰਵ ਵਿਧਾਇਕ ਵੀ ਨਹੀ ਪਹੁੰਚੇ। ਵਿਧਾਇਕ ਪਵਨ ਟੀਨੂੰ ਨੇ ਕਿਹਾ ਕਿ ਸਰਕਾਰ ਦਲਿਤ ਵਿਦਿਆਰਥੀਆਂ ਦੇ ਵਜ਼ੀਫੇ ਤੋਂ ਭੱਜੀ ਹੈ ਅਤੇ ਸਰਕਾਰ ਨੇ ਆਪਣਾ ਵਿਸ਼ਵਾਸ਼ ਗਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਲੋਕਾਂ ਦੀ ਮੁਸ਼ਕਿਲਾਂ ਨੂੰ ਆਪਸੀ ਲੜਾਈ ਵਿੱਚ ਭੁਲਾਇਆ ਹੈ। ਪੰਜਾਬ ਦਾ ਮਾਹੌਲ ਖਰਾਬ ਹੋ ਰਿਹਾ ਹੈ ਪਰ ਸਰਕਾਰ ਚੁੱਪ ਹੈ। ਕਰਜ਼ੇ ਦੇ ਕਾਰਨ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਨਹੀ ਮਿਲੀ।

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਕੀਤੀ ਮੁਲਤਵੀ , ਵਿਰੋਧੀ ਧਿਰਾਂ ਨੇ ਚੁੱਕੇ ਸਵਾਲ

ਇਸ ਸੈਸ਼ਨ ਦੌਰਾਨ ਸਾਬਕਾ ਕੇਂਦਰੀ ਮੰਤਰੀ ਆਰਐਲ ਭਾਟੀਆ, ਸਾਬਕਾ ਮੰਤਰੀ ਸਰਦਾਰ ਗੁਰਨਾਮ ਸਿੰਘ ਅਬਦੁਲ ਖੁਰਾਣਾ, ਸਾਬਕਾ ਮੰਤਰੀ ਗੁਲਜ਼ਾਰ ਸਿੰਘ, ਸਾਬਕਾ ਮੰਤਰੀ ਸੁਰਜੀਤ ਕੌਰ ਕਾਲਕਟ, ਸਾਬਕਾ ਮੰਤਰੀ ਚੌਧਰੀ ਰਾਧਾ ਕ੍ਰਿਸ਼ਨ, ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ, ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਸ਼ ਸਾਹਨੀ, ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ, ਸਾਬਕਾ ਵਿਧਾਇਕ ਜਗਰਾਜ ਸਿੰਘ ਗਿੱਲ, ਸਿਪਾਹੀ ਸ਼ਹੀਦ ਪ੍ਰਭਜੀਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ।

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਕੀਤੀ ਮੁਲਤਵੀ , ਵਿਰੋਧੀ ਧਿਰਾਂ ਨੇ ਚੁੱਕੇ ਸਵਾਲ

ਇਸ ਦੇ ਇਲਾਵਾ ਆਜ਼ਾਦੀ ਘੁਲਾਟੀਏ ਸ੍ਰੀ ਕਾਲਾ ਸਿੰਘ, ਆਜ਼ਾਦੀ ਘੁਲਾਟੀਏ ਗੁਰਦੇਵ ਸਿੰਘ, ਆਜ਼ਾਦੀ ਘੁਲਾਟੀਏ ਰਣਜੀਤ ਸਿੰਘ, ਆਜ਼ਾਦੀ ਘੁਲਾਟੀਏ ਸੁਲੱਖਣ ਸਿੰਘ, ਅਥਲੀਟ ਮਿਲਖਾ ਸਿੰਘ , ਸਰਦਾਰਨੀ ਮਾਨ ਕੌਰ ਅਥਲੀਟ, ਵਾਈਐਸ ਰੱਤਾ ਰਿਟਾਇਰਡ ਆਈਏਐਸ, ਮੁਹੰਮਦ ਇਜ਼ਹਾਰ ਆਲਮ ਰਿਟਾਇਰਡ ਆਈਪੀਐਸ, ਰਸ਼ਪਾਲ ਮਲਹੋਤਰਾ ਸੀਆਰਆਰਆਈ. ਡੀ, ਸ੍ਰੀਮਤੀ ਮਹਿੰਦਰ ਕੌਰ ਕੈਬਨਿਟ ਰੈਂਕ ਅਤੇ ਸਾਬਕਾ ਐਸਜੀਪੀਸੀ ਮੈਂਬਰ ਕੁਲਦੀਪ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ।

-PTCNews

Related Post