ਕੁੱਝ ਦੇਰ ਬਾਅਦ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਇਕ ਦਿਨਾਂ ਵਿਸ਼ੇਸ਼ ਇਜਲਾਸ

By  Shanker Badra September 3rd 2021 10:09 AM -- Updated: September 3rd 2021 10:10 AM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਇੱਕ ਦਿਨਾਂ ਵਿਸ਼ੇਸ਼ ਇਜਲਾਸ ਅੱਜ ਹੋਵੇਗਾ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਕੈਬਨਿਟ ਦੀ ਬੀਤੇ ਦਿਨੀਂ ਹੋਈ ਮੀਟਿੰਗ ’ਚ ਇਹ ਫ਼ੈਸਲਾ ਲਿਆ ਗਿਆ ਸੀ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਿਹਾਸਕ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ’ਚ ਪੰਜਾਬ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ। ਇਸ ਦੌਰਾਨ ਵਿਧਾਨ ਸਭ ਦੇ ਬਾਹਰਲੀ ਸੜਕ 'ਤੇ ਕਿਸਾਨ ਪਹੁੰਚ ਗਏ ਹਨ।

ਕੁੱਝ ਦੇਰ ਬਾਅਦ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਇਕ ਦਿਨਾਂ ਵਿਸ਼ੇਸ਼ ਇਜਲਾਸ

ਪੜ੍ਹੋ ਹੋਰ ਖ਼ਬਰਾਂ : ਜਾਣੋ ਸਿਧਾਰਥ ਸ਼ੁਕਲਾ ਨੇ ਆਪਣੇ ਇੰਸਟਾਗ੍ਰਾਮ ਦੀ ਆਖਰੀ ਪੋਸਟ ਵਿੱਚ ਕੀ ਲਿਖਿਆ ਸੀ

ਚਰਚਾ ਹੈ ਕਿ ਸਦਨ ਵਿਚ ਮੁੱਖ ਮੰਤਰੀ ਦੇ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼ ਕੀਤਾ ਜਾ ਸਕਦਾ ਹੈ ਪਰ ਕਾਨੂੰਨੀ ਮਾਹਰਾਂ ਦਾ ਕਹਿਣਾ ਹੈ ਕਿ ਸਦਨ ਵਿਚ ਬੇਭਰੋਸਗੀ ਦਾ ਮਤਾ ਲਿਆਉਣ ਲਈ ਵਿਧਾਨ ਸਭਾ ਦੇ ਸਪੀਕਰ ਨੂੰ ਪੱਤਰ ਦੇ ਕੇ ਸੂਚਿਤ ਕਰਨਾ ਜ਼ਰੂਰੀ ਹੈ ਅਤੇ ਵੀਰਵਾਰ ਦੇਰ ਸ਼ਾਮ ਤਕ ਕਿਸੇ ਵੀ ਪਾਰਟੀ ਨੇ ਬੇਭਰੋਸਗੀ ਦਾ ਮਤਾ ਲਿਆਉਣ ਲਈ ਸਪੀਕਰ ਜਾਂ ਵਿਧਾਨ ਸਭਾ ਦੇ ਸਕੱਤਰ ਨੂੰ ਕੋਈ ਪੱਤਰ ਨਹੀਂ ਦਿੱਤਾ।

ਕੁੱਝ ਦੇਰ ਬਾਅਦ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਇਕ ਦਿਨਾਂ ਵਿਸ਼ੇਸ਼ ਇਜਲਾਸ

ਹਾਲਾਂਕਿ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ ਤੇ ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਬੁੱਧਵਾਰ ਸ਼ਾਮ ਨੂੰ ਸਪੀਕਰ ਰਾਣਾ ਕੇਪੀ ਸਿੰਘ ਨਾਲ ਮੁਲਾਕਾਤ ਕੀਤੀ ਹੈ, ਜਿਸ ਤੋਂ ਬਾਅਦ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ ਕਿ ਸਰਕਾਰ ਦੇ ਖ਼ਿਲਾਫ਼ ਬੇਭਰੋਸਗੀ ਮਤਾ ਲਿਆਂਦਾ ਜਾ ਸਕਦਾ ਹੈ ਪਰ ਅਧਿਕਾਰਕ ਤੌਰ ’ਤੇ ਕਿਸੇ ਨੇ ਵੀ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

ਕੁੱਝ ਦੇਰ ਬਾਅਦ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਇਕ ਦਿਨਾਂ ਵਿਸ਼ੇਸ਼ ਇਜਲਾਸ

ਉੱਧਰ ਕਾਂਗਰਸ ਨੂੰ ਸਦਨ ਵਿਚ ਨਾਰਾਜ਼ ਕਾਂਗਰਸੀ ਵਿਧਾਇਕਾਂ ਦੇ ਹਾਜ਼ਰ ਨਾ ਹੋਣ ਦੀ ਸ਼ੰਕਾ ਹੈ, ਜਿਸ ਕਰ ਕੇ ਕਾਂਗਰਸ ਦੇ ਚੀਫ ਵ੍ਹਿਪ ਹਰਦਿਆਲ ਸਿੰਘ ਕੰਬੋਜ ਨੇ ਵ੍ਹਿਪ ਜਾਰੀ ਕਰਦੇ ਹੋਏ ਸਾਰੇ ਵਿਧਾਇਕਾਂ ਨੂੰ ਸਦਨ ਦੀ ਕਾਰਵਾਈ ਖ਼ਤਮ ਹੋਣ ਤਕ ਹਾਜ਼ਰ ਹੋਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਵ੍ਹਿਪ ਉਸ ਸਮੇਂ ਜਾਰੀ ਕੀਤਾ ਜਾਂਦਾ ਹੈ ,ਜਦੋਂ ਕਿਸੇ ਮੁੱਦੇ ’ਤੇ ਵੋਟ ਕਰਨ ਲਈ ਵਿਧਾਇਕਾਂ ਦਾ ਹਾਜ਼ਰ ਹੋਣਾ ਜ਼ਰੂਰੀ ਹੁੰਦਾ ਹੈ।

-PTCNews

Related Post