Farm Bill 2020 : ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਇੱਕ ਘੰਟੇ ਲਈ ਮੁਲਤਵੀ

By  Shanker Badra October 19th 2020 11:36 AM -- Updated: October 19th 2020 11:50 AM

Farm Bill 2020 : ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਇੱਕ ਘੰਟੇ ਲਈ ਮੁਲਤਵੀ :ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ 2 ਦਿਨਾਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਇੱਕ ਘੰਟੇ ਮੁਲਤਵੀ ਕੀਤੀ ਗਈ ਹੈ ਤੇ ਇੱਕ ਘੰਟੇ ਬਾਅਦ ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋਵੇਗੀ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਟਰੈਕਟਰ 'ਤੇ ਸਵਾਰ ਹੋ ਕੱਢਿਆ ਜਾ ਰਿਹੈ ਰੋਸ ਮਾਰਚ

Punjab Vidhan Sabha special session adjourned for one hour Farm Bill 2020 : ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਇੱਕ ਘੰਟੇ ਮੁਲਤਵੀ

ਇਸ ਦੌਰਾਨ ਸਦਨ ਦੀ ਕਾਰਵਾਈ ਤੋਂ ਪਹਿਲਾਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਜਿਨ੍ਹਾਂ 'ਚ ਸ਼ਹੀਦ ਕਰਨੈਲ ਸਿੰਘ, ਅਜ਼ਾਦੀ ਘੁਲਾਟੀਆ ਮਹਿੰਦਰ ਸਿੰਘ, ਆਜ਼ਾਦੀ ਘੁਲਾਟੀਆ ਸਰਦਾਰ ਸਿੰਘ, ਰਾਏ ਸਿੰਘ ਪਤੰਗਾ, ਮਹਿੰਦਰ ਸਿੰਘ, ਹੇਮਰਾਜ ਮਿੱਤਲ, ਜੋਗਿੰਦਰ ਸਿੰਘ ਪੁਆਰ, ਕੁਲਦੀਪ ਸਿੰਘ ਧੀਰ, ਕੇਸਰ ਸਿੰਘ ਨਰੂਲਾ, ਕਾਮਰੇਡ ਬਲਵਿੰਦਰ ਸਿੰਘ, ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਨਾਂ ਸ਼ਾਮਲ ਸਨ।

Punjab Vidhan Sabha special session on agriculture laws

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਸਦਨ ਦੀ ਕਾਰਵਾਈ ‘ਚ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਿੱਸਾ ਲੈਣ ਪਹੁੰਚੇ ਹਨ। ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਪਹਿਲਾਂ ਪਹਿਲਾਂ ਇਕ ਰੋਜ਼ਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਸੀ ਪਰ ਬਾਅਦ 'ਚ ਇਜਲਾਸ ਦਾ ਸਮਾਂ ਵਧਾ ਕੇ 2 ਦਿਨਾਂ ਦਾ ਕਰ ਦਿੱਤਾ ਗਿਆ ਹੈ। ਵਿਸ਼ੇਸ਼ ਇਜਲਾਸ ਦੀ ਕਾਰਵਾਈ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ਸਖ਼ਤ ਕਦਮ ਚੁੱਕੇ ਜਾਣ ਦੇ ਆਸਾਰ ਹਨ

Punjab Vidhan Sabha special session adjourned for one hour Farm Bill 2020 : ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਇੱਕ ਘੰਟੇ ਮੁਲਤਵੀ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂਟਰੈਕਟਰ 'ਤੇ ਸਵਾਰ ਹੋ ਕੇ ਖੇਤੀ ਕਾਨੂੰਨਾਂ ਦੇ ਖਿਲਾਫ਼ ਪੰਜਾਬ ਵਿਧਾਨ ਸਭਾ ਤੱਕਰੋਸ ਮਾਰਚ ਕੱਢਿਆ ਗਿਆ ਹੈ। ਇਸ ਦੌਰਾਨ ਚੰਡੀਗੜ੍ਹ ਪੁਲਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਟਰੈਕਟਰ ਨਾਲਪੰਜਾਬ ਵਿਧਾਨ ਸਭਾ 'ਚ ਦਾਖ਼ਲ ਹੋਣ ਤੋਂ ਰੋਕਿਆ ਗਿਆ। ਜਿਸ ਤੋਂ ਬਾਅਦਅਕਾਲੀ ਦਲ ਦੇ ਵਿਧਾਇਕ ਪੈਦਲ ਚਲ ਕੇ ਵਿਧਾਨ ਸਭਾ ਪਹੁੰਚੇ ਹਨ।

Punjab Vidhan Sabha special session adjourned for one hour

-PTCNews

Related Post