ਵਿਸ਼ੇਸ਼ ਇਜਲਾਸ : ਪੰਜਾਬ ਵਿਧਾਨ ਸਭਾ 'ਚ ਖੇਤੀ ਕਾਨੂੰਨਾਂ ਖਿਲਾਫ਼ ਅੱਜ ਪੇਸ਼ ਕੀਤਾ ਜਾਵੇਗਾ ਬਿੱਲ

By  Shanker Badra October 20th 2020 09:22 AM -- Updated: October 20th 2020 09:23 AM

ਵਿਸ਼ੇਸ਼ ਇਜਲਾਸ : ਪੰਜਾਬ ਵਿਧਾਨ ਸਭਾ 'ਚ ਖੇਤੀ ਕਾਨੂੰਨਾਂ ਖਿਲਾਫ਼ ਅੱਜ ਪੇਸ਼ ਕੀਤਾ ਜਾਵੇਗਾ ਬਿੱਲ:ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਲੈ ਕੇ 2 ਦਿਨਾਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ ,ਜਿਸ ਦਾ ਅੱਜ ਦੂਜਾ ਦਿਨ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਦੌਰਾਨ ਅੱਜ ਬਿੱਲ ਪੇਸ਼ ਕੀਤਾ ਜਾਵੇਗਾ। ਇਸ ਲਈ ਕਿਸਾਨਾਂ ਸਮੇਤ ਪੂਰੇ ਸੂਬੇ ਦੀਆਂ ਨਜ਼ਰਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਟਿਕੀਆਂ ਹੋਈਆਂ ਹਨ। [caption id="attachment_441658" align="aligncenter" width="300"]punjab-vidhan-sabha-special-session-in-bill-will-be-introduced-bill-against-agriculture-laws ਵਿਸ਼ੇਸ਼ ਇਜਲਾਸ : ਪੰਜਾਬ ਵਿਧਾਨ ਸਭਾ 'ਚ ਖੇਤੀ ਕਾਨੂੰਨਾਂ ਖਿਲਾਫ਼ ਅੱਜ ਪੇਸ਼ ਕੀਤਾ ਜਾਵੇਗਾ ਬਿੱਲ[/caption] ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਪਹਿਲਾ ਦਿਨ ਹੰਗਾਮੇ ਦੀ ਭੇਂਟ ਚੜ੍ਹ ਗਿਆ ਸੀ ਅਤੇ ਸਦਨ ਦੀ ਕਾਰਵਾਈ ਸਿਰਫ 35 ਮਿੰਟ ਹੀ ਚੱਲ ਸਕੀ ਸੀ। ਪਹਿਲੇ ਦਿਨ ਸ਼ਰਧਾਂਜਲੀਆਂ ਤੋਂ ਬਾਅਦ ਸੈਸ਼ਨ ਦੀ ਕਾਰਵਾਈ ਅਗਲੇ ਦਿਨ ਲਈ ਮੁਲਤਵੀ ਕਰ ਦਿੱਤੀ ਸੀ। ਇਸ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਵਿਧਾਨ ਸਭਾ 'ਚ ਹੰਗਾਮਾ ਵੀ ਕੀਤਾ ਗਿਆ। [caption id="attachment_441660" align="aligncenter" width="300"]punjab-vidhan-sabha-special-session-in-bill-will-be-introduced-bill-against-agriculture-laws ਵਿਸ਼ੇਸ਼ ਇਜਲਾਸ : ਪੰਜਾਬ ਵਿਧਾਨ ਸਭਾ 'ਚ ਖੇਤੀ ਕਾਨੂੰਨਾਂ ਖਿਲਾਫ਼ ਅੱਜ ਪੇਸ਼ ਕੀਤਾ ਜਾਵੇਗਾ ਬਿੱਲ[/caption] ਅੱਜ ਵਿਧਾਨ ਸਭਾ 'ਚ ਖੇਤੀ ਸਬੰਧੀ ਨਵਾਂ ਬਿੱਲ ਪੇਸ਼ ਕੀਤਾ ਜਾਵੇਗਾ, ਜਿਸ ਨਾਲ ਕੇਂਦਰ ਸਰਕਾਰ ਵੱਲੋਂ ਬਣਾਏ 3 ਖੇਤੀ ਐਕਟਾਂ ਤੋਂ ਪੰਜਾਬ ਦੇ ਕਿਸਾਨਾਂ ਦਾ ਬਚਾਅ ਕੀਤੇ ਜਾਣ ਦੇ ਯਤਨ ਕੀਤੇ ਜਾਣਗੇ। ਜਿਸ 'ਚ ਐਮ.ਐਸ.ਪੀ. ਨਾਲ ਸਬੰਧਿਤ ਕਾਨੂੰਨ ਹੋਵੇਗਾ, ਜਦੋਂ ਕਿ ਬਾਕੀ ਮੰਡੀ ਪ੍ਰਬੰਧ ਅਤੇ ਹੋਰ ਪੱਖਾਂ ਬਾਰੇ ਕਾਨੂੰਨ ਹੋਣਗੇ। ਇਸ ਤੋਂ ਇਲਾਵਾ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਮਤਾ ਵੱਖਰੇ ਤੌਰ 'ਤੇ ਪੇਸ਼ ਕੀਤਾ ਜਾਵੇਗਾ। [caption id="attachment_441657" align="aligncenter" width="300"]punjab-vidhan-sabha-special-session-in-bill-will-be-introduced-bill-against-agriculture-laws ਵਿਸ਼ੇਸ਼ ਇਜਲਾਸ : ਪੰਜਾਬ ਵਿਧਾਨ ਸਭਾ 'ਚ ਖੇਤੀ ਕਾਨੂੰਨਾਂ ਖਿਲਾਫ਼ ਅੱਜ ਪੇਸ਼ ਕੀਤਾ ਜਾਵੇਗਾ ਬਿੱਲ[/caption] ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰਾਂ ਨੇ ਸਦਨ ਦੇ ਅੰਦਰ ਅਤੇ ਬਾਹਰ ਜੰਮ ਕੇ ਹੰਗਾਮਾ ਕੀਤਾ ਸੀ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਪੰਜਾਬ ਭਵਨ 'ਚ ਜਾਣ ਤੋਂ ਰੋਕਿਆ ,ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇਪੰਜਾਬ ਭਵਨ ਦੇ ਬਾਹਰ ਧਰਨਾ ਲਗਾ ਦਿੱਤਾ। ਓਧਰਆਮ ਆਦਮੀ ਪਾਰਟੀ ਨੇ ਪ੍ਰਸਤਾਵਿਤ ਬਿੱਲ ਦੀ ਕਾਪੀ ਵਿਧਾਇਕਾਂ ਨੂੰ ਨਾ ਮਿਲਣ ਦੀ ਗੱਲ 'ਤੇ ਸਦਨ 'ਚ ਹੀ ਧਰਨਾ ਲਗਾ ਦਿੱਤਾ। Punjab Vidhan Sabha special session in bill will be introduced bill against agriculture laws -PTCNews

Related Post