Farm Bill 2020 : ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ

By  Shanker Badra October 19th 2020 09:06 AM -- Updated: October 19th 2020 09:20 AM

Farm Bill 2020 : ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ:ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਖ਼ਿਲਾਫ਼ ਜਿੱਥੇ ਪੰਜਾਬ ਦੇ ਕਿਸਾਨ ਸੜਕਾਂ ‘ਤੇ ਹਨ ,ਓਥੇ ਹੀ ਵੱਖ -ਵੱਖ ਰਾਜਨੀਤਿਕ ਪਾਰਟੀਆਂ ਵੀ ਇਨ੍ਹਾਂ ਖੇਤੀ ਬਿਲਾਂ ਦਾ ਵਿਰੋਧ ਕਰ ਰਹੀਆਂ ਹਨ। ਇਸ ਦੌਰਾਨ ਪੰਜਾਬ ਸਰਕਾਰ ਨੇ ਵੀ ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਤੋਂ 2 ਦਿਨਾਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ।

Punjab Vidhan Sabha special session on agriculture laws Farm Bill 2020 : ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ

ਇਸ ਤੋਂ ਪਹਿਲਾਂ ਸੀਐੱਲਪੀ ਦੀ ਬੈਠਕ ਵਿੱਚ ਫੈਸਲਾ ਲਿਆ ਗਿਆ ਸੀ ਕਿ ਸੋਮਵਾਰ ਤੋਂ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਦੇ 2 ਦਿਨਾਂ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ 'ਕਾਲੇ ਖੇਤੀ ਕਾਨੂੰਨਾਂ' ਨੂੰ ਖ਼ਤਮ ਕਰਨ ਦੀ ਰਣਨੀਤੀ ਨੂੰ ਅੰਤਮ ਰੂਪ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, "ਇਹ ਜੰਗ ਜਾਰੀ ਰਹੇਗੀ। ਅਸੀਂ ਸੁਪਰੀਮ ਕੋਰਟ ਤੱਕ ਲੜਾਂਗੇ।

Punjab Vidhan Sabha special session on agriculture laws Farm Bill 2020 : ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ

ਮੋਦੀ ਸਰਕਾਰ ਵਲੋਂ ਪਾਸ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਬੁਲਾਏ ਗਏ ਪੰਜਾਬ ਵਿਧਾਨ ਸਭਾ ਦਾ 2 ਦਿਨਾਂ ਵਿਸ਼ੇਸ਼ ਇਜਲਾਸ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਇਜਲਾਸ ਦੌਰਾਨ ਖੇਤੀ ਕਾਨੂੰਨਾਂ ਖ਼ਿਲਾਫ ਸਖ਼ਤ ਕਦਮ ਚੁੱਕੇ ਜਾਣ ਦੇ ਆਸਾਰ ਹਨ ਅਤੇ ਇਸ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਿਆਸੀ ਰਣਨੀਤੀ ਨੂੰ ਆਖਰੀ ਰੂਪ ਦੇ ਦਿੱਤਾ ਹੈ।

Punjab Vidhan Sabha special session on agriculture laws Farm Bill 2020 : ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ

ਦੱਸ ਦੇਈਏ ਕਿ ਵਿਧਾਨ ਸਭਾ ਇਜਲਾਸ ਤੋਂ ਪਹਿਲਾਂ ਮੁੱਖ ਮੰਤਰੀ ਵਲੋਂ ਆਪਣੇ ਕੈਬਨਿਟ ਸਾਥੀਆਂ ਅਤੇ ਕਾਂਗਰਸੀ ਵਿਧਾਇਕਾਂ ਨਾਲ ਬੈਠਕ ਕੀਤੀ ਜਾਵੇਗੀ। ਇਸ ਦੇ ਇਲਾਵਾ 3 ਮੈਂਬਰੀ ਪੰਜਾਬ ਕੈਬਨਿਟ ਕਮੇਟੀ ਵੱਲੋਂ ਅੱਜ 10 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਕਿਸਾਨਾਂ ਦੇ 11 ਮੈਂਬਰੀ ਵਫਦ ਨਾਲ ਗੱਲਬਾਤ ਕੀਤੀ ਜਾਵੇਗੀ।

Punjab Vidhan Sabha special session on agriculture laws

-PTCNews

Related Post