ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ , ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ

By  Shanker Badra January 17th 2020 10:21 AM -- Updated: January 17th 2020 10:33 AM

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ , ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ:ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੌਰਾਨ ਸਦਨ ਦੀ ਕਾਰਵਾਈ ਤੋਂ ਪਹਿਲਾਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਸਦਨ ਦੀ ਕਾਰਵਾਈ 'ਚ ਅਕਾਲੀ-ਭਾਜਪਾ ਵਿਧਾਇਕ ਹਿੱਸਾ ਲੈਣ ਪਹੁੰਚੇ ਹਨ।

ਇਸ ਤੋਂ ਪਹਿਲਾਂ ਵਿਧਾਨ ਸਭਾ ਦੇ ਬਾਹਰ ਬਿਜਲੀ ਦੇ ਮੁੱਦੇ 'ਤੇ 'ਆਪ' ਆਗੂਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਆਪ' ਵਿਧਾਇਕਾਂ ਨੂੰ ਤਖ਼ਤੀਆਂ ਸਣੇ ਸਦਨ 'ਚ ਜਾਣ ਤੋਂ ਰੋਕਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ 'ਆਪ' ਦੇ ਪ੍ਰਦਰਸ਼ਨ ਨੂੰ ਡਰਾਮੇਬਾਜ਼ੀ ਦੱਸਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਬਾਬਾ ਗੁਰਦੀਪ ਸਿੰਘ ਤੇ ਦਲਬੀਰ ਸਿੰਘ ਢਿੱਲਵਾਂ ਦੇ ਨਾਮ ਵੀ ਸ਼ਰਧਾਂਜ਼ਲੀ ਦੇਣ ਵਾਲ਼ੀਆਂ ਸ਼ਖ਼ਸੀਅਤਾਂ ਵਿੱਚ ਸ਼ਾਮਲ ਕੀਤੇ ਜਾਣ ਦੀ ਮੰਗ ਕੀਤੀ ਪਰ ਸਪੀਕਰ ਨੇ ਪ੍ਰਵਾਨਗੀ ਨਹੀਂ ਦਿੱਤੀ। ਬਿਕਰਮ ਮਜੀਠੀਆ ਨੇ ਕਿਹਾ ਕਿ ਸਰਕਾਰ ਖ਼ਿਲਾਫ਼ ਸਦਨ 'ਚ ਆਵਾਜ਼ ਬੁਲੰਦ ਕੀਤੀ ਜਾਵੇਗੀ।

ਇਸ ਸੈਸ਼ਨ ਦੌਰਾਨ ਨਾਗਰਿਕਤਾ ਸੋਧ ਕਾਨੂੰਨ ਖਿਲਾਫ਼ ਕੈਪਟਨ ਸਰਕਾਰ ਮਤਾ ਲਿਆ ਸਕਦੀ ਹੈ। ਇਸ ਦੌਰਾਨ ਕੁਝ ਹੋਰ ਬਿੱਲ ਵੀ ਸਦਨ ‘ਚ ਪੇਸ਼ ਹੋ ਸਕਦੇ ਹਨ। ਉਧਰ ਵਿਰੋਧੀ ਧਿਰਾਂ ਵੱਲੋਂ ਕਾਂਗਰਸ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਤੁਹਾਨੂੰ ਦੱਸ ਦੇਈਏ ਕਿ ਵਧੀਆਂ ਬਿਜਲੀ ਦਰਾਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਸੂਬਾ ਸਰਕਾਰ ਨੂੰ ਘੇਰ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਪਹਿਲੇ ਦਿਨ ਵਧੀਆਂ ਬਿਜਲੀ ਦਰਾਂ ਅਤੇ ਹੋਰ ਮੁੱਦਿਆਂ 'ਤੇ ਛੁਣਛੁਣੇ ਵਜਾ ਕੇ ਸਦਨ ‘ਚੋਂ ਵਾਕ-ਆਊਟ ਕੀਤਾ ਸੀ। ਸ਼੍ਰੋਮਣੀ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਖਿਲਾਫ ਹੰਗਾਮਾ ਕੀਤਾ ਗਿਆ ਸੀ।

-PTCNews

Related Post