ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ , ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ

By  Shanker Badra November 8th 2021 09:48 AM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੀਐਸਐਫ ਦੇ ਅਧਿਕਾਰ ਖੇਤਰ ਬਾਰੇ ਮਤਾ ਲਿਆਉਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਹੁਣ 8 ਨਵੰਬਰ ਅਤੇ 11 ਨਵੰਬਰ ਵਾਲੇ ਦਿਨ ਸੈਸ਼ਨ ਦੀ ਕਾਰਵਾਈ ਹੋਵੇਗੀ,ਜਦਕਿ 9 ਅਤੇ 10 ਨਵੰਬਰ ਨੂੰ ਸੈਸ਼ਨ ਵਿਚ ਛੁੱਟੀ ਰੱਖੀ ਗਈ ਹੈ।

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ , ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ

ਜਾਣਕਾਰੀ ਅਨੁਸਾਰ ਅੱਜ ਸਵੇਰੇ 10 ਵਜੇ ਸਦਨ ਦੀ ਕਾਰਵਾਈ ਦੌਰਾਨ ਸਿਰਫ਼ ਪਿਛਲੇ ਸਮੇਂ ਵਿਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਸੈਸ਼ਨ ਵਿਚ ਅੱਜ ਜਿਨ੍ਹਾਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦਿਤੀ ਜਾਣੀ ਹੈ, ਉਨ੍ਹਾਂ ਵਿਚ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ, ਸਾਬਕਾ ਵਿਧਾਇਕ ਰਵਿੰਦਰ ਸਿੰਘ ਸੰਧੂ ਤੇ ਸ਼ਹੀਦ ਫ਼ੌਜੀਆਂ ਦੇ ਨਾਂ ਸ਼ਾਮਲ ਹਨ।

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ , ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ

ਇਸ ਤੋਂ ਬਾਅਦ 11 ਨਵੰਬਰ ਨੂੰ ਕੇਂਦਰ ਸਰਕਾਰ ਵੱਲੋਂ ਪੰਜਾਬ ਵਿਚ ਬੀ.ਐਸ.ਐਫ਼ ਦਾ ਘੇਰਾ ਵਧਾ ਕੇ 15 ਤੋਂ 50 ਕਿਲੋਮੀਟਰ ਕਰਨ ਦਾ ਫ਼ੈਸਲਾ ਰੱਦ ਕਰਨ ਲਈ ਪ੍ਰਸਤਾਵ ਆਵੇਗਾ। ਇਸ ਨੂੰ ਲੈ ਕੇ ਹੰਗਾਮਾ ਹੋਣ ਦੀ ਪੂਰੀ ਉਮੀਦ ਹੈ। ਨਾਲ ਹੀ ਸੈਸ਼ਨ 'ਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪ੍ਰਸਤਾਵ ਲਿਆਂਦਾ ਜਾਵੇਗਾ।

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ , ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਿੱਲ ਜਾਂ ਪ੍ਰਸਤਾਵ ਲਿਆਉਣ ਤੋਂ ਪਹਿਲਾਂ ਇਹ ਯਕੀਨੀ ਬਣਾਉਣਾ ਚਾਹੁੰਦੇ ਹਨ ਕਿ ਕਿਸਾਨ ਖੇਤੀ ਕਾਨੂੰਨਾਂ 'ਤੇ ਸਹਿਮਤ ਹਨ ਅਤੇ ਬਿਜਲੀ ਸਮਝੌਤੇ ਨੂੰ ਰੱਦ ਕਰਨ 'ਚ ਕੋਈ ਕਾਨੂੰਨੀ ਪੇਚੀਦਗੀ ਨਹੀਂ ਹੋਣੀ ਚਾਹੀਦੀ। ਦੱਸ ਦਈਏ ਕਿ ਸੀਐਮ ਚਰਨਜੀਤ ਸਿੰਘ ਚੰਨੀ ਦੇ ਸੀਐਮ ਬਣਮ ਤੋਂ ਬਾਅਦ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਸੈਸ਼ਨ ਹੋਣ ਜਾ ਰਿਹਾ ਹੈ।

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ , ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ

ਓਧਰ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਸਿੱਖ ਵਿਰੋਧੀ ਦੰਗਿਆਂ ਦੀ ਨਿੰਦਾ ਕਰਨ ਅਤੇ ਗਾਂਧੀ ਪਰਿਵਾਰ ਵਿਰੁੱਧ ਕਾਰਵਾਈ ਕਰਨ ਲਈ ਮਤਾ ਵੀ ਲਿਆਂਦਾ ਜਾਣਾ ਚਾਹੀਦਾ ਹੈ। ਸੁਖਬੀਰ ਸਿੰਘ ਬਾਦਲ ਨੇ ਦੰਗਿਆਂ ਲਈ ਕਥਿਤ ਤੌਰ 'ਤੇ ਜ਼ਿੰਮੇਵਾਰ ਗਾਂਧੀ ਪਰਿਵਾਰ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਵਿੱਚ ਹੋਰਨਾਂ ਪਾਰਟੀਆਂ ਤੋਂ ਵੀ ਸਹਿਯੋਗ ਮੰਗਿਆ ਹੈ।

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ , ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ

ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ 1984 ਵਿੱਚ ਸਿੱਖਾਂ ਦੀ ਨਸਲਕੁਸ਼ੀ ਦੀ ਸਖ਼ਤ ਨਿਖੇਧੀ ਕਰਦੇ ਹਾਂ। ਉਨ੍ਹਾਂ ਦੋਸ਼ ਲਾਇਆ ਕਿ ਅਜਿਹਾ ਗਾਂਧੀ ਪਰਿਵਾਰ ਦੇ ਕਹਿਣ ’ਤੇ ਕੀਤਾ ਗਿਆ ਸੀ। ਉਨ੍ਹਾਂ ਖਿਲਾਫ ਕੇਸ ਦਰਜ ਕੀਤਾ ਜਾਵੇ। ਨਾਲ ਹੀ ਉਨ੍ਹਾਂ ਨੂੰ ਹੋਰ ਦੋਸ਼ੀਆਂ ਸਮੇਤ ਸਲਾਖਾਂ ਪਿੱਛੇ ਡੱਕਿਆ ਜਾਵੇ। ਇਸ ਦੇ ਲਈ ਵੀ ਪ੍ਰਸਤਾਵ ਲਿਆਂਦਾ ਜਾਣਾ ਚਾਹੀਦਾ ਹੈ।

-PTCNews

Related Post