ਪੰਜਾਬ ਵਿਜੀਲੈਂਸ ਬਿਊਰੋ ਨੇ 2 ਪੁਲਿਸ ਮੁਲਾਜਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

By  Shanker Badra May 31st 2019 09:41 PM

ਪੰਜਾਬ ਵਿਜੀਲੈਂਸ ਬਿਊਰੋ ਨੇ 2 ਪੁਲਿਸ ਮੁਲਾਜਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ: ਪਟਿਆਲਾ : ਪੰਜਾਬ ਵਿਜੀਲੈਂਸ ਬਿਊਰੋ ਨੇ ਅਰਬਨ ਅਸਟੇਟ ਥਾਣਾ ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ. ਸ਼ਮਸ਼ੇਰ ਸਿੰਘ ਅਤੇ ਮਹਿਲਾ ਸੈਲ ਥਾਣਾ ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ. ਰਣਜੀਤ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਸਹਾਇਕ ਥਾਣੇਦਾਰਾਂ ਨੂੰ ਸ਼ਿਕਾਇਤ ਕਰਤਾ ਰੁਪਿੰਦਰ ਸਿੰਘ ਵਾਸੀ ਪਿੰਡ ਧਬਲਾਨ, ਪਟਿਆਲਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਹੈ।

Punjab vigilance bureau 2 police employees Bribe Arrested
ਪੰਜਾਬ ਵਿਜੀਲੈਂਸ ਬਿਊਰੋ ਨੇ 2 ਪੁਲਿਸ ਮੁਲਾਜਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮਿਲੀ ਜਾਣਕਾਰੀ ਅਨੁਸਾਰ ਉਕਤ ਪੁਲਿਸ ਮੁਲਾਜਮਾਂ ਨੇ ਰੁਪਿੰਦਰ ਸਿੰਘ ਦੇ ਪਰਿਵਾਰ ਖਿਲਾਫ਼ ਦਰਜ ਕੇਸ ਵਿਚ ਮਦਦ ਕਰਨ ਅਤੇ ਪੜਤਾਲੀਆ ਰਿਪੋਰਟ ਉਸ ਦੇ ਹੱਕ ਵਿਚ ਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਸੀ।ਜਿਸ ਕਰਕੇ ਰੁਪਿੰਦਰ ਸਿੰਘ ਨੇ 10,000 ਪਹਿਲਾਂ ਦੇ ਦਿੱਤੇ ਅਤੇ ਬਾਕੀ ਰੁਪਏ ਬਾਅਦ ਵਿੱਚ ਦੇਣੇ ਸਨ।ਇਸ ਤੋਂ ਬਾਅਦ ਸ਼ਿਕਾਇਤ ਕਰਤਾ ਰੁਪਿੰਦਰ ਸਿੰਘ ਨੇ ਇਨ੍ਹਾਂ ਪੁਲਿਸ ਮੁਲਾਜਮਾਂ ਖਿਲਾਫ਼ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਦਿੱਤੀ।

Punjab vigilance bureau 2 police employees Bribe Arrested
ਪੰਜਾਬ ਵਿਜੀਲੈਂਸ ਬਿਊਰੋ ਨੇ 2 ਪੁਲਿਸ ਮੁਲਾਜਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਦੇਸ਼ ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ , ਕੇਂਦਰੀ ਕੈਬਨਿਟ ਨੇ ਕਿਸਾਨਾਂ ਲਈ ਲਏ ਅਹਿਮ ਫ਼ੈਸਲੇ

ਜਿਸ ਤੋਂ ਬਾਅਦ ਵਿਜੀਲੈਂਸ ਨੇ ਸ਼ਿਕਾਇਤ ਦੀ ਪੜਤਾਲ 'ਤੇ ਕਾਰਵਾਈ ਕਰਦਿਆਂ ਦੋਵੇਂ ਦੋਸ਼ੀ ਪੁਲਿਸ ਮੁਲਾਜਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਦੇ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਰੰਗੇ ਹੱਥੀਂ ਕਾਬੂ ਕਰ ਲਿਆ।ਵਿਜੀਲੈਂਸ ਬਿਊਰੋ ਨੇ ਦੋਸ਼ੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

-PTCNews

Related Post