ਮੋਹਾਲੀ ’ਚ ਮਹਿੰਗੇ ਮੁੱਲ ’ਤੇ ਸੈਨੀਟਾਈਜ਼ਰ ਅਤੇ ਮਾਸਕ ਵੇਚਣ ਵਾਲਾ ਕੈਮਿਸਟ ਕਾਬੂ

By  Shanker Badra March 27th 2020 10:24 PM -- Updated: March 27th 2020 10:25 PM

ਮੋਹਾਲੀ ’ਚ ਮਹਿੰਗੇ ਮੁੱਲ ’ਤੇ ਸੈਨੀਟਾਈਜ਼ਰ ਅਤੇ ਮਾਸਕ ਵੇਚਣ ਵਾਲਾ ਕੈਮਿਸਟ ਕਾਬੂ:ਮੋਹਾਲੀ : ਕੋਰੋਨਾ ਵਾਇਰਸ ਦੇ ਕਹਿਰ ਨੇ ਹੁਣ ਸਮੁੱਚੀ ਦੁਨੀਆ ਨੂੰ ਲਪੇਟ ਵਿਚ ਲੈ ਲਿਆ ਹੈ। ਜਿਸ ਕਰਕੇ ਹਰ ਕੋਈ ਆਪਣੇ ਆਪ ਨੂੰ ਕੋਰੋਨਾ ਤੋਂ ਬਚਣ ਲਈ ਸੈਨੀਟਾਈਜ਼ਰ ਤੇ ਮਾਸਕ ਦੀ ਵਰਤੋਂ ਕਰ ਰਿਹਾ ਹੈ ਪਰ ਬਜ਼ਾਰ ਵਿੱਚ ਸੈਨੀਟਾਈਜ਼ਰ ਤੇ ਮਾਸਕ ਆਸਾਨੀ ਨਾਲ ਨਹੀਂ ਮਿਲ ਰਹੇ ਅਤੇ ਮਹਿੰਗੇ ਮੁੱਲ 'ਚ ਮਿਲ ਰਹੇ ਹਨ।

ਇਸ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਦੀ ਟੀਮ ਨੇ ਮੋਹਾਲੀ ਦੇ ਫੇਜ਼ 3 ਬੀ-2, ਵਿਖੇ ਇੰਡਸ ਫਾਰਮੇਸੀ ਦੇ ਮਾਲਕ ਦਿਨੇਸ਼ ਕੁਮਾਰ ਨੂੰ ਕਾਬੂ ਕੀਤਾ ਹੈ।  ਵਿਜੀਲੈਂਸ ਟੀਮ ਨੇ ਉਕਤ ਵਿਅਕਤੀ ਨੂੰ ਵੱਧ ਰੇਟ ’ਤੇ ਮਾਸਕ ਅਤੇ ਸੈਨੀਟਾਈਜ਼ਰ ਵੇਚਣ ਦੇ ਦੋਸ਼ ਤਹਿਤ ਕਾਬੂ ਕਰ ਲਿਆ ਹੈ ,ਜਿਸ ਵਿਰੁੱਧ ਮੋਹਾਲੀ ਦੇ ਥਾਣਾ ਮਟੌਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਮਿਲੀਆਂ ਸ਼ਿਕਾਇਤਾਂ ਦੇ ਅਧਾਰ ਉਤੇ ਵਿਜੀਲੈਂਸ ਟੀਮ ਦੇ ਏ.ਆਈ.ਜੀ ਅਸ਼ੀਸ਼ ਕਪੂਰ ਦੀ ਨਿਗਰਾਨੀ ਅਧੀਨ ਟੀਮ ਨੇ ਉਕਤ ਦਵਾਈਆਂ ਦੀ ਦੁਕਾਨ ਉਤੇ ਛਾਪਾ ਮਾਰਿਆ ਅਤੇ ਪਾਇਆ ਗਿਆ ਕਿ ਉਥੇ ਸੈਨੀਟਾਈਜ਼ਰ ਅਤੇ ਮਾਸਕ ਆਮ ਰੇਟ ਤੋਂ ਬਹੁਤ ਵੱਧ ਰੇਟਾਂ ਉਤੇ ਵੇਚੇ ਜਾ ਰਹੇ ਸਨ।

-PTCNews

Related Post