ਵਿਜੀਲੈਂਸ ਵਿਭਾਗ ਨੇ ਮਾਲ ਵਿਭਾਗ ਦੇ ਕਾਨੂੰਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

By  Shanker Badra May 31st 2019 09:52 PM -- Updated: May 31st 2019 09:59 PM

ਵਿਜੀਲੈਂਸ ਵਿਭਾਗ ਨੇ ਮਾਲ ਵਿਭਾਗ ਦੇ ਕਾਨੂੰਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ:ਬਰੇਟਾ : ਪੰਜਾਬ ਵਿਜੀਲੈਂਸ ਵਿਭਾਗ ਨੇ ਮਾਲ ਵਿਭਾਗ ਦੇ ਕਾਨੂੰਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਜਾਣਕਰੀ ਅਨੁਸਾਰ ਪਿੰਡ ਗੋਰਖ ਨਾਥ ਦਾ ਕਿਸਾਨ ਗੁਰਲਾਲ ਸਿੰਘ ਪਿਛਲੇ 2 ਮਹੀਨਿਆਂ ਤੋਂ ਆਪਣੀ ਜ਼ਮੀਨ ਦੀ ਨਿਸ਼ਾਨਦੇਹੀ ਕਰਵਾਉਣ ਲਈ ਕਾਨੂੰਗੋ ਪਰਮਜੀਤ ਸਿੰਘ ਦੇ ਮਗਰ ਗੇੜੇ ਮਾਰ ਰਿਹਾ ਸੀ।

Punjab vigilance bureau Kanungo Bribe Case Arrested ਵਿਜੀਲੈਂਸ ਵਿਭਾਗ ਨੇ ਮਾਲ ਵਿਭਾਗ ਦੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਿਸ ਬਦਲੇ ਕਾਨੂੰਗੋ ਨੇ ਕਿਸਾਨ ਗੁਰਲਾਲ ਸਿੰਘ ਕੋਲੋਂ 10 ਹਜਾਰ ਰੁਪਏ ਦੀ ਮੰਗ ਕੀਤੀ ਸੀ।ਜਿਸ ਤੋਂ ਬਾਅਦ ਕਿਸਾਨ ਗੁਰਲਾਲ ਸਿੰਘ ਨੇ ਕਾਨੂੰਗੋ ਖਿਲਾਫ਼ ਵਿਜੀਲੈਂਸ ਵਿਭਾਗ ਨੂੰ ਸ਼ਿਕਾਇਤ ਦਿੱਤੀ।

Punjab vigilance bureau Kanungo Bribe Case Arrested ਵਿਜੀਲੈਂਸ ਵਿਭਾਗ ਨੇ ਮਾਲ ਵਿਭਾਗ ਦੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪੰਜਾਬ ਵਿਜੀਲੈਂਸ ਬਿਊਰੋ ਨੇ 2 ਪੁਲਿਸ ਮੁਲਾਜਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਇਸ ਸਬੰਧੀ ਵਿਜੀਲੈਂਸ ਵਿਭਾਗ ਦੇ ਡੀ.ਐੱਸ.ਪੀ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਸਰਕਾਰੀ ਗਵਾਹਾਂ ਦੀ ਮੌਜੂਦਗੀ 'ਚ ਕਾਨੂੰਗੋ ਨੂੰ ਮੌਕੇ 'ਤੇ ਕਾਬੂ ਕਰ ਲਿਆ ਗਿਆ।ਇਸ ਮਾਮਲੇ 'ਚ ਇੱਕ ਪਟਵਾਰੀ ਵੀ ਸ਼ਾਮਿਲ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ।

-PTCNews

Related Post