ਪੰਜਾਬ ਵਿਜੀਲੈਂਸ ਬਿਊਰੋ ਨੇ ਏਐੱਸਆਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

By  Shanker Badra June 12th 2019 04:43 PM

ਪੰਜਾਬ ਵਿਜੀਲੈਂਸ ਬਿਊਰੋ ਨੇ ਏਐੱਸਆਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ:ਫਿਰੋਜ਼ਪੁਰ :ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਹਿਰੀ ਥਾਣਾ ਫਿਰੋਜ਼ਪੁਰ ਵਿਖੇ ਤਾਇਨਾਤ ਏਐੱਸਆਈ ਮੇਜਰ ਸਿੰਘ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏਐੱਸਆਈ ਨੂੰ ਸ਼ਿਕਾਇਤ ਕਰਤਾ ਨਸੀਬ ਸਿੰਘ ਵਾਸੀ ਪਿੰਡ ਸੱਦੂ ਸ਼ਾਹ ਵਾਲਾ ਜਿਲਾ ਫਿਰੋਜ਼ਪੁਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਹੈ।

Punjab vigilance bureau Taking bribe ASI Arrested
ਪੰਜਾਬ ਵਿਜੀਲੈਂਸ ਬਿਊਰੋ ਨੇ ਏਐੱਸਆਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਪੁਲਿਸ ਕੇਸ ਵਿਚ ਵਿਰੋਧੀ ਧਿਰ ਦੇ ਦਰਸ਼ਨ ਸਿੰਘ ਅਤੇ ਅਮਰੀਕ ਸਿੰਘ ਖਿਲਾਫ਼ ਅਦਾਲਤ ਵਿਚ ਚਲਾਨ ਪੇਸ਼ ਕਰਨ ਅਤੇ ਇਸ ਕੇਸ ਵਿਚ ਉਸ ਦੀ ਮਦਦ ਕਰਨ ਬਦਲੇ ਏਐਸਆਈ ਵਲੋਂ 10,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 8,000 ਰੁਪਏ ਵਿਚ ਤੈਅ ਹੋਇਆ ਹੈ।

Punjab vigilance bureau Taking bribe ASI Arrested
ਪੰਜਾਬ ਵਿਜੀਲੈਂਸ ਬਿਊਰੋ ਨੇ ਏਐੱਸਆਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਿਸ ਤੋਂ ਬਾਅਦ ਵਿਜੀਲੈਂਸ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ।ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

-PTCNews

Related Post