ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਗਏ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ

By  Shanker Badra October 12th 2019 10:40 AM -- Updated: October 12th 2019 10:41 AM

ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਗਏ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ:ਆਦਮਪੁਰ: ਪੰਜਾਬ ਦੇ ਨੌਜਵਾਨ ਡਾਲਰਾਂ-ਪੌਂਡਾਂ ਦੀ ਚਮਕ ਨੂੰ ਦੇਖ ਔਖੇ ਰਾਹਾਂ ਨੂੰ ਚੁਣਦੇ ਹਨ। ਜਿਸ ਕਰਕੇ ਡਾਲਰਾਂ ਅਤੇ ਪੌਂਡ ਦਾ ਕਰੇਜ਼ ਪੰਜਾਬੀਆਂ ਨੂੰ ਵਿਦੇਸ਼ਾਂ ਵਿਚ ਖਿੱਚ ਕੇ ਲਿਜਾ ਰਿਹਾ ਹੈ। ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।

punjab-village-haripur-gagandeep-shot-killed-in-manila ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਗਏ ਪੰਜਾਬੀ ਨੌਜਵਾਨ ਦੀਗੋਲੀ ਮਾਰ ਕੇ ਕੀਤੀ ਹੱਤਿਆ

ਹੁਣ ਪੰਜਾਬ ਦੇ ਆਦਮਪੁਰ ਨਜ਼ਦੀਕ ਪਿੰਡ ਹਰੀਪੁਰ ਦੇ ਨੌਜਵਾਨ ਦੀ ਮਨੀਲਾ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਗਗਨਦੀਪ ਪੁੱਤਰ ਅਮਰੀਕ ਸਿੰਘ ਵਾਸੀ ਹਰੀਪੁਰ ਵਜੋਂ ਹੋਈ ਹੈ।

punjab-village-haripur-gagandeep-shot-killed-in-manila ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਗਏ ਪੰਜਾਬੀ ਨੌਜਵਾਨ ਦੀਗੋਲੀ ਮਾਰ ਕੇ ਕੀਤੀ ਹੱਤਿਆ

ਦੱਸ ਦੇਈਏ ਕਿ ਗਗਨਦੀਪ 8 ਮਹੀਨੇ ਪਹਿਲਾ ਹੀ ਰੋਜ਼ੀ ਰੋਟੀ ਕਮਾਉਣ ਲਈ ਮਨੀਲਾ 'ਚ ਗਿਆ ਸੀ ,ਜਿੱਥੇ ਉਸਦਾ ਕਤਲ ਹੋ ਗਿਆ ਹੈ।

-PTCNews

Related Post