ਜੇ ਲੈਣੀ ਆ ਪਿੰਡ ਦੀ ਸਰਪੰਚੀ ਤਾਂ ਕਰਵਾਉਣਾ ਹੋਵੇਗਾ ਡੋਪ ਟੈਸਟ :ਤ੍ਰਿਪਤ ਰਾਜਿੰਦਰ ਬਾਜਵਾ

By  Shanker Badra July 14th 2018 01:19 PM -- Updated: July 14th 2018 01:20 PM

ਜੇ ਲੈਣੀ ਆ ਪਿੰਡ ਦੀ ਸਰਪੰਚੀ ਤਾਂ ਕਰਵਾਉਣਾ ਹੋਵੇਗਾ ਡੋਪ ਟੈਸਟ :ਤ੍ਰਿਪਤ ਰਾਜਿੰਦਰ ਬਾਜਵਾ:ਪੰਜਾਬ ਦੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਇਸ ਵਾਰ ਪੰਚਾਇਤੀ ਚੋਣਾਂ ਲਈ ਡੋਪ ਟੈਸਟ ਜਰੂਰੀ ਹੋ ਸਕਦਾ ਹੈ।ਉਹਨਾਂ ਕਿਹਾ ਹੈ ਕਿ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਕੇ ਫ਼ੈਸਲਾ ਲਿਆ ਜਾ ਸਕਦਾ ਹੈ।ਇਸ ਵਾਰ ਉਹਨਾਂ ਉਮੀਦਵਾਰਾਂ ਨੂੰ ਹੀ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਭਰਨ ਲਈ ਇਜ਼ਾਜਤ ਦਿੱਤੀ ਜਾਵੇਗੀ,ਜਿਹੜੇ ਡੋਪ ਟੈਸਟ ਕਰਵਾਉਣਗੇ। ਉਹਨਾਂ ਨੇ ਕਿਹਾ ਕਿ ਡੋਪ ਟੈਸਟ ਦੇ ਸਰਟੀਫ਼ਿਕੇਟ ਤੋਂ ਬਿਨਾਂ ਕਿਸੇ ਵੀ ਉਮੀਦਵਾਰ ਨੂੰ ਨਾਮਜ਼ਦਗੀ ਭਰਨ ਨਹੀਂ ਦਿੱਤੀ ਜਾਵੇਗੀ।ਇਸ ਤੋਂ ਬਿਨਾਂ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਸਾਰੇ ਸਰਕਾਰੀ ਕਰਮਚਾਰੀਆਂ ਦਾ ਡੋਪ ਟੈਸਟ ਹੋਣਾ ਚਾਹੀਦਾ ਹੈ।ਪੰਚਾਇਤੀ ਚੋਣਾਂ ‘ਚ ਡੋਪ ਟੈਸਟ ਹੋਣ ਦਾ ਫਾਇਦਾ ਹੋਵੇਗਾ ਕਿ ਇਸ ਨਾਲ ਕੋਈ ਵੀ ਨਸ਼ੇੜੀ ਆਗੂ ਚੋਣ ਨਹੀਂ ਲੜ ਸਕੇਗਾ।ਇਸ ਤੋਂ ਬਿਨਾਂ ਮੰਤਰੀ ਨੇ ਕਿਹਾ ਹੈ ਕਿ ਪਿੰਡ ਨੂੰ ਨਸ਼ਾ ਮੁਕਤ ਕਰਨ ਵਾਲੀਆਂ ਪੰਚਾਇਤਾਂ ਨੂੰ 10-10 ਲੱਖ ਰੁਪਏ ਅਤੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 2-2 ਲੱਖ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ। -PTCNews

Related Post