ਪੰਜਾਬ ਭਰ ਵਿੱਚ ਵੋਟਰਾਂ 'ਚ ਭਾਰੀ ਉਤਸ਼ਾਹ ,ਲੱਗੀਆਂ ਲੰਮੀਆਂ ਕਤਾਰਾਂ

By  Shanker Badra December 30th 2018 09:26 AM

ਪੰਜਾਬ ਭਰ ਵਿੱਚ ਵੋਟਰਾਂ 'ਚ ਭਾਰੀ ਉਤਸ਼ਾਹ ,ਲੱਗੀਆਂ ਲੰਮੀਆਂ ਕਤਾਰਾਂ :ਅੱਜ ਪੂਰੇ ਪੰਜਾਬ ਅੰਦਰ ਪੂਰੇ ਉਤਸ਼ਾਹ ਨਾਲ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ।ਜਿਸ ਦੇ ਲਈ ਅੱਜ ਸਵੇਰੇ ਤੋਂ ਹੀ ਵੋਟਰਾਂ ਦੀਆਂ ਲੰਮੀਆਂ ਕਤਾਰਾਂ ਲੱਗ ਚੁੱਕੀਆਂ ਹਨ।ਇਸ ਦੌਰਾਨ ਵੋਟਰਾਂ ਨੂੰ ਆਪਣੇ ਮਨ ਪਸੰਦ ਦਾ ਨੁਮਾਇੰਦਾ ਚੁਣਨ ਵਾਸਤੇ ਠੰਡ ਦੀ ਕੋਈ ਪ੍ਰਵਾਹ ਨਹੀਂ ਹੈ।

Punjab voters Heavy enthusiasm Lengthy queues ਪੰਜਾਬ ਭਰ ਵਿੱਚ ਵੋਟਰਾਂ 'ਚ ਭਾਰੀ ਉਤਸ਼ਾਹ , ਲੱਗੀਆਂ ਲੰਮੀਆਂ ਕਤਾਰਾਂ

ਇਸ ਦੇ ਨਾਲ ਹੀ ਬਲਾਕ ਬਰਨਾਲਾ ਦੇ ਪਿੰਡਾਂ ਖੁੱਡੀ ਕਲਾਂ ,ਖੁੱਡੀ ਖ਼ੁਰਦ ਸਮੇਤ ਹੰਡਿਆਇਆ ਇਲਾਕੇ ਦੇ ਪਿੰਡਾਂ ਵਿਚ ਪੰਚਾਇਤੀ ਚੋਣਾ ਲਈ ਵੋਟਾਂ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ।ਨਾਭਾ ਹਲਕੇ ਦੇ ਪਿੰਡਾਂ ਵਿੱਚ ਪੰਚਾਇਤੀ ਚੋਣਾਂ ਲਈ ਵੋਟਰਾਂ ਵਿੱਚ ਭਾਰੀ ਉਤਸ਼ਾਹ ਹੈ,ਜਿਸ ਲਈ ਸਵੇਰ ਤੋਂ ਹੀ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ।

Punjab voters Heavy enthusiasm Lengthy queues ਪੰਜਾਬ ਭਰ ਵਿੱਚ ਵੋਟਰਾਂ 'ਚ ਭਾਰੀ ਉਤਸ਼ਾਹ , ਲੱਗੀਆਂ ਲੰਮੀਆਂ ਕਤਾਰਾਂ

ਅੰਮ੍ਰਿਤਸਰ ਵਿਚ ਵੋਟਾਂ ਪਾਉਣ ਦਾ ਕੰਮ ਅਮਨ ਅਮਾਨ ਨਾਲ ਸ਼ੁਰੂ ਹੋ ਗਿਆ ਹੈ।ਪਟਿਆਲਾ ਜਿਲੇ 'ਚ ਪੰਚਾਇਤ ਚੋਣਾਂ ਦਾ ਅਮਲ ਸ਼ੁਰੂ ਹੋ ਗਿਆ ਹੈ ਅਤੇ ਵੋਟਰ ਵੋਟ ਪਾਉਣ ਲਈ ਲੰਮੀਆਂ ਕਤਾਰਾਂ 'ਚ ਖੜੇ ਹੋਏ ਹਨ।ਪੰਜਾਬ ਭਰ ਵਿੱਚ ਪੰਚਾਇਤੀ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

Punjab voters Heavy enthusiasm Lengthy queues ਪੰਜਾਬ ਭਰ ਵਿੱਚ ਵੋਟਰਾਂ 'ਚ ਭਾਰੀ ਉਤਸ਼ਾਹ , ਲੱਗੀਆਂ ਲੰਮੀਆਂ ਕਤਾਰਾਂ

ਦੱਸ ਦੇਈਏ ਕਿ ਪੰਜਾਬ ਅੰਦਰ ਪੰਚਾਇਤੀ ਚੋਣਾਂ ਲਈ ਵੋਟਿੰਗ ਸ਼ਾਮ 4 ਵਜੇ ਤੱਕ ਹੋਵੇਗੀ ਅਤੇ ਉਸ ਤੋਂ ਬਾਅਦ ਵੋਟਾਂ ਦੀ ਗਿਣਤੀ ਹੋਵੇਗੀ।

-PTCNews

Related Post