ਪਾਣੀਆਂ ਦੇ ਮੁੱਦੇ 'ਤੇ ਸਿਆਸੀ ਪਾਰਟੀਆਂ ਚਿੰਤਤ , ਅੱਜ ਹੋਵੇਗੀ ਸਰਬ ਪਾਰਟੀ ਮੀਟਿੰਗ

By  Shanker Badra January 23rd 2020 10:49 AM

ਪਾਣੀਆਂ ਦੇ ਮੁੱਦੇ 'ਤੇ ਸਿਆਸੀ ਪਾਰਟੀਆਂ ਚਿੰਤਤ , ਅੱਜ ਹੋਵੇਗੀਸਰਬ ਪਾਰਟੀ ਮੀਟਿੰਗ:ਚੰਡੀਗੜ੍ਹ : ਪੰਜਾਬ 'ਚ ਤੇਜ਼ੀ ਨਾਲ ਘੱਟ ਰਹੇ ਜਲ ਵਸੀਲਿਆਂ ਦੇ ਮੱਦੇਨਜ਼ਰ ਪਾਣੀ ਦੀ ਜੋ ਨਾਜ਼ੁਕ ਸਥਿਤੀ ਪੈਦਾ ਹੋ ਗਈ ਹੈ, ਉਸ ਨਾਲ ਨਜਿੱਠਣ ਲਈ ਅਤੇ ਵਿਆਪਕ ਰਣਨੀਤੀ ਤਿਆਰ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਦੌਰਾਨ ਐਸਵਾਈਐਲ ,ਉਦਯੋਗਿਤ ਅਤੇ ਘਰੇਲੂ ਰਹਿੰਦ-ਖੂੰਹਦ ਕਾਰਨ ਧਰਤੀ ਹੇਠਲੇ ਪਾਣੀ ਦੀ ਗੁਣਵੱਤਾ 'ਚ ਆਈ ਕਮੀ ਅਤੇ ਪ੍ਰਦੂਸ਼ਣ ਵਰਗੇ ਪਾਣੀ ਨਾਲ ਸਬੰਧਿਤ ਸਾਰੇ ਸੂਬਾਈ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। [caption id="attachment_382432" align="aligncenter" width="300"]punjab-water-crises-all-party-meeting-today-in-chandigarh ਪਾਣੀਆਂ ਦੇ ਮੁੱਦੇ 'ਤੇ ਸਿਆਸੀ ਪਾਰਟੀਆਂ ਚਿੰਤਤ , ਅੱਜ ਹੋਵੇਗੀਸਰਬ ਪਾਰਟੀ ਮੀਟਿੰਗ[/caption] ਪੰਜਾਬ ਭਵਨ ਵਿਖੇ ਸਵੇਰੇ 11 ਵਜੇ ਹੋਣ ਵਾਲੀ ਸਰਬ ਪਾਰਟੀ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਤਿੰਨ ਮੈਂਬਰੀ ਵਫ਼ਦ ਪਾਣੀ ਦੇ ਮੁੱਦੇ 'ਤੇ ਪੰਜਾਬ ਸਰਕਾਰ ਅੱਗੇ ਆਪਣਾ ਪੱਖ ਰੱਖੇਗਾ। ਜਿਸ ਵਿੱਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੁੰਦੜ ਅਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਸ਼ਾਮਲ ਹੋਣਗੇ। ਆਮ ਆਦਮੀ ਪਾਰਟੀ ਵੱਲੋਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਕੁਲਤਾਰ ਸਿੰਘ ਸੰਧਵਾਂ ਅਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਮੀਟਿੰਗ ਵਿਚ ਸ਼ਾਮਲ ਹੋਣਗੇ। [caption id="attachment_382431" align="aligncenter" width="300"]punjab-water-crises-all-party-meeting-today-in-chandigarh ਪਾਣੀਆਂ ਦੇ ਮੁੱਦੇ 'ਤੇ ਸਿਆਸੀ ਪਾਰਟੀਆਂ ਚਿੰਤਤ , ਅੱਜ ਹੋਵੇਗੀਸਰਬ ਪਾਰਟੀ ਮੀਟਿੰਗ[/caption] ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਵਲੋਂ ਇਸ ਮੁੱਦੇ ਪਹਿਲਾਂ ਵੀ ਮੀਟਿੰਗ ਬੁਲਾਈ ਗਈ ਸੀ। ਇਹ ਦੂਜੀ ਸਰਬ ਪਾਰਟੀ ਬੈਠਕ 16 ਸਾਲ ਬਾਅਦ ਪਾਣੀਆਂ ਦੇ ਮੁੱਦੇ 'ਤੇ ਬੁਲਾਈ ਗਈ ਹੈ। ਜੁਲਾਈ 2004 ਵਿਚ ਪਹਿਲੀ ਬੈਠਕ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੇਲੇ ਸੱਦੀ ਗਈ ਸੀ, ਜਿਸ ਉਪਰੰਤ ਕਾਂਗਰਸ ਸਰਕਾਰ ਨੇ ਵਿਧਾਨ ਸਭਾ ਸੈਸ਼ਨ ਵਿਚ ਪੰਜਾਬ ਦੇ ਪਾਣੀਆਂ ਬਾਰੇ ਗੁਆਂਢੀ ਰਾਜਾਂ ਨਾਲ ਕੀਤੇ ਸਾਰੇ ਸਮਝੌਤੇ ਰੱਦ ਕਰ ਦਿੱਤੇ ਸਨ। -PTCNews

Related Post