Punjab Weather : ਪੰਜਾਬ 'ਚ ਗਰਮੀ ਤੋਂ ਵੱਡੀ ਰਾਹਤ, ਕਈ ਥਾਵਾਂ 'ਤੇ ਹੋਈ ਭਾਰੀ ਬਾਰਿਸ਼, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

By  Pardeep Singh June 17th 2022 09:52 AM

ਚੰਡੀਗੜ੍ਹ : ਉੱਤਰੀ ਭਾਰਤ ਵਿੱਚ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਵੀਰਵਾਰ ਵਿੱਚ ਪੰਜਾਬ ਦੇ ਕਈ ਇਲਾਕਿਆ ਵਿੱਚ ਮੀਂਹ ਪਿਆ। ਉੱਥੇ ਹੀ ਸ਼ੁੱਕਰਵਾਰ ਦੀ ਅੱਧੀ ਰਾਤ ਤੋਂ ਪੰਜਾਬ ਵਿੱਚ ਮੀਂਹ ਪੈ ਰਿਹਾ ਹੈ। ਉੱਥੇ੍ ਹੀ ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਪੰਜਾਬ ਦੇ ਮਾਝਾ, ਦੁਆਬਾ, ਪੱਛਮੀ ਮਾਲਵਾ ਅਤੇ ਪੂਰਬੀ ਮਾਲਵਾ ਅਧੀਨ ਆਉਂਦੇ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਮੋਹਾਲੀ ਵਿੱਚ ਸ਼ੁੱਕਰਵਾਰ ਦੀ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ।

ਮੀਂਹ ਪੈਣ ਕਾਰਨ ਕਿਸਾਨਾਂ ਦੇ ਚਿਹਰੇ ਖਿੜ੍ਹੇ ਹਨ ਉੱਥੇ ਹੀ ਪਾਵਰਕਾਮ ਨੂੰ ਵੀ ਰਾਹਤ ਮਿਲੀ ਹੈ। ਮੀਂਹ ਪੈਣ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਆਈ ਹੈ ਜਿਸ ਕਰਕੇ ਬਿਜਲੀ ਦੀ ਖਪਤ ਵੀ ਘਟੇਗੀ।  ਅੰਮ੍ਰਿਤਸਰ 'ਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 38 ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਜਲੰਧਰ ਵਿੱਚ ਵੀ ਮੀਂਹ ਪਿਆ ਅਤੇ ਤਾਪਮਾਨ ਵਿੱਚ ਗਿਰਾਵਟ ਆਈ ਹੈ।

ਜੇਕਰ ਗੱਲ ਲੁਧਿਆਣਾ ਦੀ ਕਰੀਏ ਮੀਂਹ ਪੈਣ ਕਾਰਨ ਇੱਥੇ ਵੀ ਤਾਪਮਾਨ ਵਿੱਚ ਕਮੀ ਆਈ ਹੈ। ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ:ਡੇਰਾ ਮੁਖੀ ਰਾਮ ਰਹੀਮ ਨੂੰ ਲੈ ਕੇ ਵੱਡੀ ਖ਼ਬਰ, ਇਕ ਮਹੀਨੇ ਦੀ ਮਿਲੀ ਪੈਰੋਲ

-PTC News

Related Post