Punjab Weather: ਪੰਜਾਬ 'ਚ ਲਗਾਤਾਰ ਤਿੰਨ ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ

By  Riya Bawa July 26th 2022 09:21 AM

ਚੰਡੀਗੜ੍ਹ: ਪੰਜਾਬ ਵਿਚ ਲਗਾਤਾਰ ਪੈ ਰਹੇ ਮੀਂਹ ਕਰਕੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਇਸ ਵਿਚਾਲੇ ਪੰਜਾਬ 'ਚ ਮੰਗਲਵਾਰ ਤੋਂ ਮਾਨਸੂਨ ਮੁੜ ਸਰਗਰਮ ਹੋ ਜਾਵੇਗਾ ਅਤੇ ਤਿੰਨ ਦਿਨ ਮੀਂਹ ਪਵੇਗਾ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਸੂਬੇ ਦੇ 15 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕਰਦਿਆਂ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਮੀਂਹ ਦੇ ਨਾਲ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਹਵਾਵਾਂ ਨਾਲ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ।

Punjab Weather: ਪੰਜਾਬ 'ਚ ਲਗਾਤਾਰ ਤਿੰਨ ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ

ਮੰਗਲਵਾਰ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ 26 ਜੁਲਾਈ ਤੋਂ ਤਿੰਨ ਦਿਨਾਂ ਤੱਕ ਭਾਰੀ ਬਾਰਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਮਾਝੇ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ, ਦੁਆਬੇ ਦੇ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਜਦੋਂ ਕਿ ਪੂਰਬੀ ਮਾਲਵੇ ਵਿੱਚ ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

Punjab Weather: ਪੰਜਾਬ 'ਚ ਲਗਾਤਾਰ ਤਿੰਨ ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ

ਇਹ ਵੀ ਪੜ੍ਹੋ:ਲਾਰੈਂਸ ਬਿਸ਼ਨੋਈ ਗੈਂਗ ਦਾ ਗੁਰਗਾ ਪਿਸਤੌਲ ਤੇ ਕਾਰਤੂਸ ਸਣੇ ਕਾਬੂ

ਮੌਸਮ ਵਿਭਾਗ ਨੇ ਕਿਹਾ ਹੈ ਕਿ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਸਕਦੀ ਹੈ। ਅਜਿਹੇ 'ਚ ਵਿਭਾਗ ਨੇ ਲੋਕਾਂ ਨੂੰ ਭਾਰੀ ਮੀਂਹ ਕਾਰਨ ਨੀਵੇਂ ਇਲਾਕਿਆਂ 'ਚ ਜਾਣ ਤੋਂ ਬਚਣ ਦੀ ਚਿਤਾਵਨੀ ਦਿੱਤੀ ਹੈ। ਇਸ ਦੌਰਾਨ ਗੱਡੀ ਚਲਾਉਂਦੇ ਸਮੇਂ ਸਾਵਧਾਨ ਰਹੋ। ਦੂਜੇ ਪਾਸੇ ਪਠਾਨਕੋਟ ਵਿੱਚ ਸੋਮਵਾਰ ਨੂੰ 38.0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

Punjab Weather: ਪੰਜਾਬ 'ਚ ਲਗਾਤਾਰ ਤਿੰਨ ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ

24 ਘੰਟਿਆਂ ਦੌਰਾਨ ਅੰਮ੍ਰਿਤਸਰ ਵਿੱਚ 59.5 ਮਿਲੀਮੀਟਰ, ਬਠਿੰਡਾ ਵਿੱਚ 6.8 ਮਿਲੀਮੀਟਰ, ਮੁਕਤਸਰ ਵਿੱਚ 10.5 ਅਤੇ ਰੋਪੜ ਵਿੱਚ 9.0 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ।

-PTC News

Related Post